11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸ਼੍ਰੋਮਣੀ ਅਕਾਲੀ ਦਲ (ਬ) ਦੀ ਰੈਲੀ ਤੋਂ ਬਾਅਦ ਅਮਰਗੜ੍ਹ ਹਲਕੇ ’ਚ ਸਿਆਸਤ ਗਰਮਾਈ

ਅਮਰਗੜ੍ਹ, 10 ਅਕਤੂਬਰ (ਜਤਿੰਦਰ ਮੰਨਵੀ)- ਪਿਛਲੇ ਸਮੇਂ ਦੌਰਾਨ ਹੋਈਆਂ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਸਰਪੰਚੀ ਦੀਆਂ ਚੋਣਾਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਅਮਰਗੜ੍ਹ ‘ਚ ਸਿਆਸੀ ਤੌਰ ’ਤੇ ਬਹੁਤ ਕਮਜ਼ੋਰ ਨਜ਼ਰ ਆ ਰਿਹਾ ਸੀ । ਪਰ ਹਾਲ ਹੀ ’ਚ ਹਲਕੇ ‘ਚ ਹੋਈ ਸ਼੍ਰੋਮਣੀ ਅਕਾਲੀ ਦਲ (ਬ) ਦੀ ਪੰਜਾਬ ਬਚਾਓ ਰੈਲੀ ਨੇ ਸਿਆਸੀ ਸਮੀਕਰਨਾਂ ਨੂੰ ਨਵਾਂ ਮੋੜ ਦੇ ਦਿੱਤਾ ਹੈ ।

Ad Position 21
No active advertisement
ਹਲਕਾ ਇੰਚਾਰਜ ਜੱਸੀ ਮੰਨਵੀ ਦੀ ਜਨੂੰਨੀ ਮਿਹਨਤ ਦੀ ਪਿੰਡਾਂ ਦੀਆਂ ਸੱਥਾਂ ’ਚ ਛਿੜੀ ਚਰਚਾ 11-10-2026
ਅਮਰਗੜ੍ਹ, 10 ਅਕਤੂਬਰ (ਜਤਿੰਦਰ ਮੰਨਵੀ)- ਪਿਛਲੇ ਸਮੇਂ ਦੌਰਾਨ ਹੋਈਆਂ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਸਰਪੰਚੀ ਦੀਆਂ ਚੋਣਾਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਅਮਰਗੜ੍ਹ ‘ਚ ਸਿਆਸੀ ਤੌਰ ’ਤੇ ਬਹੁਤ ਕਮਜ਼ੋਰ ਨਜ਼ਰ ਆ ਰਿਹਾ ਸੀ । ਪਰ ਹਾਲ ਹੀ ’ਚ ਹਲਕੇ ‘ਚ ਹੋਈ ਸ਼੍ਰੋਮਣੀ ਅਕਾਲੀ ਦਲ (ਬ) ਦੀ ਪੰਜਾਬ ਬਚਾਓ ਰੈਲੀ ਨੇ ਸਿਆਸੀ ਸਮੀਕਰਨਾਂ ਨੂੰ ਨਵਾਂ ਮੋੜ ਦੇ ਦਿੱਤਾ ਹੈ । ਅਮਰਗੜ੍ਹ ਹਲਕੇ ਦੇ ਪਿੰਡ ਖਾਨਪੁਰ ਵਿਖੇ ਹੋਈ ਇਸ ਰੈਲੀ ਦੇ ਵਿਸ਼ਾਲ ਇਕੱਠ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਫੇਰੀ ਤੋਂ ਬਾਅਦ ਹੁਣ ਪਿੰਡਾਂ ਦੀਆਂ ਸੱਥਾਂ ਤੇ ਹਲਕਾ ਇੰਚਾਰਜ ਜੱਸੀ ਮੰਨਵੀ ਦੀ ਜਨੂੰਨੀ ਮਿਹਨਤ ਦੀ ਚਰਚਾਵਾਂ ਛਿੜ ਗਈਆਂ ਹਨ। ਇਸ ਰੈਲੀ ਤੋਂ ਬਾਅਦ ਹਲਕੇ ਦੀਆਂ ਸੱਥਾਂ ਵਿਚ ਇਸ ਗੱਲ ਦੀ ਚਰਚਾ ਜ਼ੋਰਾਂ ’ਤੇ ਹੈ ਕਿ ਇੰਨੇ ਵੱਡੇ ਪੱਧਰ ’ਤੇ ਇਕੱਠ ਦਾ ਜੁੜਨਾ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਨਵਾਂ ਉਤਸ਼ਾਹ ਭਰ ਰਿਹਾ ਹੈ। ਪਿੰਡਾਂ ਦੇ ਬਰੋਟਿਆਂ ਥੱਲੇ ਸੱਥਾਂ ‘ਚ ਚੱਲ ਰਹੀਆਂ ਗੱਲਾਂ ਮੁਤਾਬਕ ਪਿਛਲੇ ਸਮੇਂ ਦੌਰਾਨ ਹਲਕੇ ਵਿਚ ਪਾਰਟੀ ਦੀ ਸਰਗਰਮੀ ਨੂੰ ਬਣਾਈ ਰੱਖਣ ਲਈ ਜੱਸੀ ਮੰਨਵੀ ਵਲੋਂ ਸਿਰ ਤੋੜ ਮਿਹਨਤ ਕੀਤੀ ਜਾ ਰਹੀ ਹੈ ਤੇ ਲੋਕਾਂ ਦਾ ਮੰਨਣਾ ਹੈ ਕਿ ਇੱਕ ਸਾਧਾਰਨ ਕਿਸਾਨ ਪਰਿਵਾਰ ਨਾਲ ਸੰਬੰਧਿਤ ਹੋਣ ਅਤੇ ਨੌਜਵਾਨ ਆਗੂ ਵਜੋਂ ਉਨ੍ਹਾਂ ਵਲੋਂ ਹਲਕੇ ਵਿਚ ਲਗਾਤਾਰ ਲੋਕਾਂ ਨਾਲ ਕੀਤੇ ਗਏ ਕਾਇਮ ਰਾਬਤੇ ਦੇ ਨਤੀਜੇ ਹਨ ਕਿ ਰੈਲੀ ਵਿਚ ਵੱਡਾ ਇਕੱਠ ਦੇਖਣ ਨੂੰ ਮਿਲਿਆ ਹੈ। ਦੂਜੇ ਪਾਸੇ ਜੱਸੀ ਮੰਨਵੀ ਦਾ ਕਹਿਣਾ ਹੈ ਕਿ ਇਹ ਵਿਸ਼ਾਲ ਇਕੱਠ ਹਲਕੇ ਦੇ ਲੋਕਾਂ ਦਾ ਆਪਸੀ ਪਿਆਰ ਅਤੇ ਸਤਿਕਾਰ ਹੈ, ਜੋ ਉਨ੍ਹਾਂ ਨੂੰ ਲੰਮੇ ਸਮੇਂ ਤੋਂ ਮਿਲ ਰਿਹਾ ਹੈ। ਆਗਾਮੀ ਚੋਣਾਂ ਦੇ ਮੱਦੇਨਜ਼ਰ ਹਲਕਾ ਇੰਚਾਰਜ ਜੱਸੀ ਮੰਨਵੀ ਤੇ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਜਸਵੀਰ ਸਿੰਘ ਦਿਓਲ ਸਮੇਤ ਹਲਕਾ ਅਮਰਗੜ੍ਹ ਦੀ ਅਕਾਲੀ ਦਲ ਦੀ ਲੀਡਰਸ਼ਿਪ ਵਲੋਂ ਹਲਕੇ ‘ਚ ਸਰਗਰਮੀਆਂ ਨੂੰ ਹੋਰ ਤੇਜ਼ ਕਰਦਿਆਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਅੱਡੀ-ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਲੋਕ ਮਿਲਣੀ ਦੌਰਾਨ ਪੁਲਿਸ ਨੇ ਧੱਕਾ ਮੁੱਕੀ ਕਰ ਕਿਸਾਨਾਂ ਨੂੰ ਮੁੱਖ ਮੰਤਰੀ ਨੂੰ ਮਿਲਣ ਤੋਂ ਰੋਕਿਆ ਅਗਲੀ ਖ਼ਬਰ ਮਹਾਰਾਜਾ ਅਗਰਸੈਨ ਦੀ ਜੈਅੰਤੀ ਸਬੰਧੀ ਕੱਢੀ ਸ਼ੋਭਾ ਯਾਤਰਾ ਵਿਜੈ ਇੰਦਰ ਸਿੰਗਲਾ, ਅਵਤਾਰ ਈਲਵਾਲ ਸਮੇਤ ਕਈਆਂ ਨੇ ਕੀਤੀ ਸ਼ਮ...
Ad Position 24