ਅਕਾਲੀ ਦਲ (ਬ) ਦੀ ਸਰਕਾਰ ਆਉਣ ’ਤੇ ਮੁਲਾਜ਼ਮਾਂ ਦੀਆਂ ਮੰਗਾਂ ਪਹਿਲ ਦੇ ਆਧਾਰ ’ਤੇ ਮੰਨੀਆਂ ਜਾਣਗੀਆਂ- ਰੰਧਾਵਾ ਕਾਤਰੋ
ਧੂਰੀ, 10 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ. ਏ.)
ਧੂਰੀ, 10 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ.ਏ.) ਅਤੇ ਬਕਾਇਆ ਕਿਸ਼ਤਾਂ ਦੇ ਮੁੱਦੇ ’ਤੇ ਆਪਣਾ ਪੱਖ ਰੱਖਦਿਆਂ ਰਣਜੀਤ ਸਿੰਘ ਰੰਧਾਵਾ, ਹਲਕਾ ਇੰਚਾਰਜ ਧੂਰੀ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਕਿਹਾ ਕਿ ਸਰਕਾਰੀ ਮੁਲਾਜ਼ਮ ਕਿਸੇ ਵੀ ਸੂਬੇ ਦੇ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਇਸ ਲਈ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਨਾ ਅਤੇ ਉਨ੍ਹਾਂ ਨੂੰ ਬਣਦੇ ਹੱਕ ਸਮੇਂ ਸਿਰ ਦੇਣਾ ਸਰਕਾਰ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਏਰੀਅਰ ਸਬੰਧੀ ਸਥਿਤੀ ਸਪੱਸ਼ਟ ਕੀਤੀ ਜਾਵੇ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਪਹਿਲ ਦੇ ਆਧਾਰ ’ਤੇ ਪੂਰੀਆਂ ਕੀਤੀਆਂ ਜਾਣਗੀਆਂ।