ਪਰਚਾ ਰੱਦ ਕਰਵਾਉਣ ਲਈ ਥਾਣਾ ਰੂੜੇਕੇ ਕਲਾਂ ਦੇ ਗੇਟ ’ਤੇ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਰੂੜੇਕੇ ਕਲਾਂ, 10 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਇਕ ਪਰਿਵਾਰ ਖ਼ਿਲਾਫ਼ ਦਰਜ ਹੋਇਆ ਪਰਚਾ ਰੱਦ ਕਰਵਾਉਣ ਲਈ ਪਰਿਵਾਰਕ ਮੈਂਬਰਾਂ ਵਲੋਂ ਪਿੰਡ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੇ ਸਹਿਯੋਗ ਨਾਲ ਥਾਣਾ ਰੂੜੇਕੇ ਕਲਾਂ ਦੇ ਗੇਟ ’ਤੇ ਰੋਸ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਧਰਨਾਕਾਰੀਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਇਕਾਈ ਪ੍ਰਧਾਨ ਬਲਜੀਤ ਸਿੰਘ ਬੱਲ੍ਹੀ, ਸਿੱਧੂਪੁਰ ਦੇ ਬਲਾਕ ਪ੍ਰਧਾਨ ਜਗਜੀਤ ਸਿੰਘ ਜੱਗਾ ਪੱਖੋ ਕਲਾਂ, ਮਹਿੰਦਰਪਾਲ ਸ਼ਰਮਾ ਬਲਾਕ ਸੰਮਤੀ ਮੈਂਬਰ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਪ੍ਰਧਾਨ ਸਾਬਕਾ ਸਰਪੰਚ ਸੁਖਪਾਲ ਸਿੰਘ ਸਮਰਾ, ਉਗਰਾਹਾਂ ਜਥੇਬੰਦੀ ਦੇ ਆਗੂ ਲਾਭ ਸਿੰਘ, ਡਕੌਦਾ ਦੇ ਆਗੂ ਮੱਘਰ ਸਿੰਘ, ਭਾਰਤ ਭੂਸ਼ਨ, ਭੋਲਾ ਸਿੰਘ, ਸਤਨਾਮ ਸਿੰਘ, ਮਨਜੀਤ ਕੌਰ, ਜਰਨੈਲ ਸਿੰਘ, ਬਲਕਰਨ ਸਿੰਘ ਆਦਿ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੇ ਗੁਰਚਰਨ ਸਿੰਘ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਝੂਠਾ ਮਾਮਲਾ ਦਰਜ ਕਰ ਦਿੱਤਾ ਹੈ।
ਰੂੜੇਕੇ ਕਲਾਂ, 10 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਇਕ ਪਰਿਵਾਰ ਖ਼ਿਲਾਫ਼ ਦਰਜ ਹੋਇਆ ਪਰਚਾ ਰੱਦ ਕਰਵਾਉਣ ਲਈ ਪਰਿਵਾਰਕ ਮੈਂਬਰਾਂ ਵਲੋਂ ਪਿੰਡ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੇ ਸਹਿਯੋਗ ਨਾਲ ਥਾਣਾ ਰੂੜੇਕੇ ਕਲਾਂ ਦੇ ਗੇਟ ’ਤੇ ਰੋਸ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਧਰਨਾਕਾਰੀਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਇਕਾਈ ਪ੍ਰਧਾਨ ਬਲਜੀਤ ਸਿੰਘ ਬੱਲ੍ਹੀ, ਸਿੱਧੂਪੁਰ ਦੇ ਬਲਾਕ ਪ੍ਰਧਾਨ ਜਗਜੀਤ ਸਿੰਘ ਜੱਗਾ ਪੱਖੋ ਕਲਾਂ, ਮਹਿੰਦਰਪਾਲ ਸ਼ਰਮਾ ਬਲਾਕ ਸੰਮਤੀ ਮੈਂਬਰ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਪ੍ਰਧਾਨ ਸਾਬਕਾ ਸਰਪੰਚ ਸੁਖਪਾਲ ਸਿੰਘ ਸਮਰਾ, ਉਗਰਾਹਾਂ ਜਥੇਬੰਦੀ ਦੇ ਆਗੂ ਲਾਭ ਸਿੰਘ, ਡਕੌਦਾ ਦੇ ਆਗੂ ਮੱਘਰ ਸਿੰਘ, ਭਾਰਤ ਭੂਸ਼ਨ, ਭੋਲਾ ਸਿੰਘ, ਸਤਨਾਮ ਸਿੰਘ, ਮਨਜੀਤ ਕੌਰ, ਜਰਨੈਲ ਸਿੰਘ, ਬਲਕਰਨ ਸਿੰਘ ਆਦਿ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੇ ਗੁਰਚਰਨ ਸਿੰਘ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਝੂਠਾ ਮਾਮਲਾ ਦਰਜ ਕਰ ਦਿੱਤਾ ਹੈ। ਜਦੋਂ ਕਿ ਕਿਸਾਨ ਗੁਰਚਰਨ ਸਿੰਘ ਖ਼ੁਦ ਜ਼ਮੀਨ ਦਾ ਮਾਲਕ ਹੈ। ਇਕੱਤਰ ਹੋਏ ਸਮੂਹ ਧਰਨਾਕਾਰੀਆਂ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ। ਕਿਸਾਨ ਪਰਿਵਾਰ ਖ਼ਿਲਾਫ਼ ਦਰਜ ਮਾਮਲਾ ਰੱਦ ਕੀਤਾ ਜਾਵੇ। ਇਸ ਮੌਕੇ ਡਾ: ਸੁਰਜੀਤ ਸਿੰਘ, ਗੁਰਬਖਸੀਸ ਸਿੰਘ, ਕੁਲਵੰਤ ਸਿੰਘ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।