12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਵਿਦਿਆਰਥੀਆਂ ਨੂੰ ਅੰਮ੍ਰਿਤਪਾਨ ਕਰਵਾਇਆ

ਹੰਡਿਆਇਆ, 11 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਸਤਿਨਾਮ ਸਰਬ ਕਲਿਆਣ ਟਰੱਸਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ ਅੰਮ੍ਰਿਤਪਾਨ ਕਰਵਾਉਣ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦਾ ਮੁੱਖ ਉਦੇਸ਼ ਬੱਚਿਆਂ ਨੂੰ ਸਿੱਖੀ ਦੇ ਮੂਲ ਸਿਧਾਂਤਾਂ, ਗੁਰਬਾਣੀ ਅਤੇ ਸਿੱਖ ਰਹਿਤ-ਮਰਿਆਦਾ ਨਾਲ ਜੋੜਨਾ ਸੀ।

Ad Position 21
No active advertisement
ਅਜੀਤ ਡੈਸਕ 12-10-2026
ਹੰਡਿਆਇਆ, 11 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਸਤਿਨਾਮ ਸਰਬ ਕਲਿਆਣ ਟਰੱਸਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ ਅੰਮ੍ਰਿਤਪਾਨ ਕਰਵਾਉਣ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦਾ ਮੁੱਖ ਉਦੇਸ਼ ਬੱਚਿਆਂ ਨੂੰ ਸਿੱਖੀ ਦੇ ਮੂਲ ਸਿਧਾਂਤਾਂ, ਗੁਰਬਾਣੀ ਅਤੇ ਸਿੱਖ ਰਹਿਤ-ਮਰਿਆਦਾ ਨਾਲ ਜੋੜਨਾ ਸੀ। ਇਸ ਮੌਕੇ ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੇ ਪ੍ਰਿੰਸੀਪਲ ਡਾਕਟਰ ਰੁਪਿੰਦਰ ਕੌਰ ਬਾਜਵਾ ਨੇ ਵਿਦਿਆਰਥੀਆਂ ਨੂੰ ਅੰਮ੍ਰਿਤ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਬੱਚਿਆਂ ਨੂੰ ਸਚਾਈ, ਨਿਮਰਤਾ, ਸੇਵਾ, ਸਿਮਰਨ ਅਤੇ ਚੰਗੇ ਆਚਰਨ ਵਾਲਾ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਵਲੋਂ ਦਰਸਾਏ ਗਏ ਉੱਚੇ ਜੀਵਨ-ਮਾਰਗ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਮੌਕੇ ਫਾਉਂਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਮੰਦਰ ਸਿੰਘ ਅਤੇ ਐਮ.ਡੀ. ਚਮਕੌਰ ਸਿੰਘ ਨੇ ਕਿਹਾ ਕਿ ਬੱਚਿਆਂ ਨੂੰ ਸਿੱਖੀ ਦੀਆਂ ਕਦਰਾਂ-ਕੀਮਤਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਢਿੱਲਵਾਂ ਵਿਖੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਰੈਲੀ ਅਗਲੀ ਖ਼ਬਰ ਬਰਨਾਲਾ ਅਨਾਜ ਮੰਡੀ ’ਚ ਮੀਂਹ ਨੇ ਖੋਲ੍ਹੀ ਪ੍ਰਸ਼ਾਸਨਿਕ ਪ੍ਰਬੰਧਾਂ ਦੀ ਪੋਲ
Ad Position 24