12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਲੇਖਕ ਬੇਅੰਤ ਸਿੰਘ ਬਾਜਵਾ ਦੀ ਪੁਸਤਕ ‘ਫਾਈਲ ਨੰਬਰ ਜ਼ੀਰੋ’ ਕੀਤੀ ਲੋਕ ਅਰਪਣ

ਬਰਨਾਲਾ, 11 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਲਾਇਨਜ਼ ਕਲੱਬ ਬਰਨਾਲਾ ਸੁਪਰੀਮ ਅਤੇ ਨਾਵਲਕਾਰ ਰਾਜ ਕਮਲ ਸਾਹਿਤ ਸਭਾ ਬਰਨਾਲਾ ਵਲੋਂ ਸਾਂਝੇ ਤੌਰ ’ਤੇ ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਸਾਹਿਤਕ ਸਮਾਗਮ ਕਰਵਾਇਆ ਗਿਆ। ਜਿਸ ਵਿਚ ਪ੍ਰਸਿੱਧ ਲੇਖਕ ਬੇਅੰਤ ਸਿੰਘ ਬਾਜਵਾ ਦੇ ਕਹਾਣੀ ਸੰਗ੍ਰਹਿ ‘ਫਾਈਲ ਨੰਬਰ ਜ਼ੀਰੋ’ ਦਾ ਲੋਕ ਅਰਪਣ ਕੀਤਾ ਗਿਆ।

Ad Position 21
No active advertisement
ਲੇਖਕ ਬੇਅੰਤ ਸਿੰਘ ਬਾਜਵਾ ਦੇ ਕਹਾਣੀ ਸੰਗ੍ਰਹਿ ‘ਫਾਈਲ ਨੰਬਰ ਜ਼ੀਰੋ’ ਦਾ ਲੋਕ ਅਰਪਣ ਕਰਦੇ ਹੋਏ ਵਿਧਾਇਕ ਲਾਭ ਸਿੰਘ ਉਗੋਕੇ ਅਤੇ ਹੋਰ ਸ਼ਖ਼ਸੀਅਤਾਂ। ਅਜੀਤ ਤਸਵੀਰ 12-10-2026
ਬਰਨਾਲਾ, 11 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਲਾਇਨਜ਼ ਕਲੱਬ ਬਰਨਾਲਾ ਸੁਪਰੀਮ ਅਤੇ ਨਾਵਲਕਾਰ ਰਾਜ ਕਮਲ ਸਾਹਿਤ ਸਭਾ ਬਰਨਾਲਾ ਵਲੋਂ ਸਾਂਝੇ ਤੌਰ ’ਤੇ ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਸਾਹਿਤਕ ਸਮਾਗਮ ਕਰਵਾਇਆ ਗਿਆ। ਜਿਸ ਵਿਚ ਪ੍ਰਸਿੱਧ ਲੇਖਕ ਬੇਅੰਤ ਸਿੰਘ ਬਾਜਵਾ ਦੇ ਕਹਾਣੀ ਸੰਗ੍ਰਹਿ ‘ਫਾਈਲ ਨੰਬਰ ਜ਼ੀਰੋ’ ਦਾ ਲੋਕ ਅਰਪਣ ਕੀਤਾ ਗਿਆ। ਸਮਾਗਮ ਵਿਚ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਪ੍ਰਧਾਨਗੀ ਉੱਘੇ ਕਹਾਣੀਕਾਰ ਭੁਪਿੰਦਰ ਸਿੰਘ ਮਾਨ ਨੇ ਕੀਤੀ। ਉਨ੍ਹਾਂ ਆਪਣੇ ਭਾਸ਼ਣ ਵਿਚ ਪੰਜਾਬੀ ਕਹਾਣੀ ਦੀ ਸਾਹਿਤਕ ਪਰੰਪਰਾ, ਸਮਾਜਿਕ ਸਰੋਕਾਰਾਂ ਅਤੇ ਸਮਕਾਲੀ ਸਾਹਿਤ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸਾਹਿਤ ਮਨੁੱਖੀ ਜੀਵਨ ਦੀਆਂ ਹਕੀਕਤਾਂ ਨੂੰ ਸਮਝਣ ਅਤੇ ਸਮਾਜ ਨੂੰ ਨਵੀਂ ਦਿਸ਼ਾ ਦੇਣ ਦਾ ਇਕ ਸ਼ਕਤੀਸ਼ਾਲੀ ਮਾਧਿਅਮ ਹੈ। ਉਨ੍ਹਾਂ ਲੇਖਕ ਬੇਅੰਤ ਸਿੰਘ ਬਾਜਵਾ ਨੂੰ ਨਵੀਂ ਪੁਸਤਕ ਲਈ ਵਧਾਈ ਦਿੱਤੀ। ਡਾ: ਭੁਪਿੰਦਰ ਸਿੰਘ ਬੇਦੀ ਨੇ ਪੁਸਤਕ ‘ਫਾਈਲ ਨੰਬਰ ਜ਼ੀਰੋ ’ ਬਾਰੇ ਵਿਸਥਾਰਪੂਰਵਕ ਖੋਜ-ਪੱਤਰ ਪੜ੍ਹਿਆ। ਉਨ੍ਹਾਂ ਪੁਸਤਕ ਦੇ ਸਾਹਿਤਕ ਪੱਖਾਂ, ਕਹਾਣੀ ਕਲਾ, ਭਾਸ਼ਾਈ ਸ਼ੈਲੀ ਅਤੇ ਰਚਨਾਤਮਿਕ ਪੇਸ਼ਕਾਰੀ ਬਾਰੇ ਆਪਣੇ ਵਿਚਾਰ ਰੱਖੇ। ਉਨ੍ਹਾਂ ਕਿਹਾ ਕਿ ਕਹਾਣੀ ਸਾਹਿਤ ਦੀ ਉਹ ਵਿਧਾ ਹੈ, ਜੋ ਥੋੜੇ ਸ਼ਬਦਾਂ ’ਚ ਜੀਵਨ ਦੇ ਡੂੰਘੇ ਅਨੁਭਵਾਂ ਅਤੇ ਸਮਾਜਿਕ ਸਚਾਈਆਂ ਨੂੰ ਪਾਠਕਾਂ ਸਾਹਮਣੇ ਰੱਖਣ ਦੀ ਸਮਰੱਥਾ ਰੱਖਦੀ ਹੈ। ਵਿਧਾਇਕ ਲਾਭ ਸਿੰਘ ਉੱਗੋਕੇ ਨੇ ਲੇਖਕ ਬੇਅੰਤ ਸਿੰਘ ਬਾਜਵਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬੀ ਸਾਹਿਤ ਅਤੇ ਮਾਂ ਬੋਲੀ ਦੀ ਸੰਭਾਲ ਲਈ ਅਜਿਹੇ ਸਮਾਗਮ ਬਹੁਤ ਜ਼ਰੂਰੀ ਹਨ । ਉਨ੍ਹਾਂ ਕਿਹਾ ਕਿ ਲੇਖਕ ਅਤੇ ਸਾਹਿਤਕਾਰ ਸਮਾਜ ਦੇ ਜਾਗਰੂਕ ਪਹਿਰੇਦਾਰ ਹੁੰਦੇ ਹਨ, ਜੋ ਆਪਣੀਆਂ ਰਚਨਾਵਾਂ ਰਾਹੀਂ ਸਮਾਜਿਕ ਮਸਲਿਆਂ ਨੂੰ ਉਜਾਗਰ ਕਰਦੇ ਹਨ। ਲਾਇਨਜ਼ ਕਲੱਬ ਬਰਨਾਲਾ ਸੁਪਰੀਮ ਦੇ ਪ੍ਰਧਾਨ ਲਾਇਨ ਸ਼ਿਵ ਸਿੰਗਲਾ ਨੇ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿਚ ਨੌਜਵਾਨ ਪੀੜ੍ਹੀ ਨੂੰ ਪੁਸਤਕਾਂ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ ਹੈ। ਲੇਖਕ ਬੇਅੰਤ ਸਿੰਘ ਬਾਜਵਾ ਨੇ ਆਪਣੀ ਪੁਸਤਕ ਦੇ ਲੋਕ ਅਰਪਣ ਲਈ ਪ੍ਰਬੰਧਕਾਂ , ਸਾਹਿਤਕਾਰਾਂ ਅਤੇ ਹਾਜ਼ਰ ਮਹਿਮਾਨਾਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਪ੍ਰੋ: ਭਾਰਤ ਭੂਸ਼ਣ ਅਤੇ ਗੁਰਪ੍ਰੀਤ ਸਿੰਘ ਨੇ ਬਾਖ਼ੂਬੀ ਨਿਭਾਈ। ਇਸ ਮੌਕੇ ਲਾਇਨਜ਼ ਕਲੱਬ ਬਰਨਾਲਾ ਸੁਪਰੀਮ ਦੇ ਪੀ.ਆਰ.ਓ. ਜਤਿੰਦਰ ਗੋਇਲ, ਸੁਰਿੰਦਰ ਮਿੱਤਲ, ਕੁਲਦੀਪ ਸਹੌਰੀਆ, ਰਵਿੰਦਰ ਬਾਂਸਲ, ਹਰਮੇਲ ਸਿੰਘ, ਭੋਜ ਰਾਜ, ਸੰਜੇ ਬਾਂਸਲ ਤੇ ਸੁਖਦਰਸ਼ਨ ਸਦਿਓੜਾ, ਕੈਪਟਨ ਗੁਰਜਿੰਦਰ ਸਿੰਘ ਸਿੱਧੂ, ਗੁਰਸੇਵਕ ਸਿੰਘ ਧੌਲਾ, ਅਮਿਤ ਮਿੱਤਰ, ਹਰਿੰਦਰ ਪਾਲ ਨਿੱਕਾ, ਰਜਿੰਦਰ ਸਿੰਘ ਬਰਾੜ, ਹਰਪ੍ਰੀਤ ਸਿੰਘ ਵਿਰਕ, ਜਤਿੰਦਰ ਜਿੰਮੀ, ਐਡਵੋਕੇਟ ਕੁਲਵੰਤ ਰਾਏ ਗੋਇਲ, ਗੁਰਪ੍ਰੀਤ ਸਿੰਘ ਕਾਹਨੇਕੇ, ਗੁਰਮੀਤ ਸਿੰਘ ਬਰਨਾਲਾ, ਮਨੋਜ ਸ਼ਰਮਾ, ਨਰਿੰਦਰ ਅਰੋੜਾ, ਜਗਸੀਰ ਸਿੰਘ ਚਹਿਲ, ਯਾਦਵਿੰਦਰ ਸਿੰਘ ਭੁੱਲਰ, ਜਗਸੀਰ ਸਿੰਘ ਸੰਧੂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ, ਉੱਘੇ ਲੇਖਕ, ਕਵੀ, ਸਾਹਿਤ ਪ੍ਰੇਮੀ ਅਤੇ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਹਲਕਾ ਭਦੌੜ ਵਿਚ ਵਿਕਾਸ ਕਾਰਜਾਂ ਦਾ ਮੁੱਦਾ ਚੁੱਕਿਆ ਅਗਲੀ ਖ਼ਬਰ ਸਿਟੀਜ਼ਨ ਨੇ ਕੀਤਾ ਰਾਮ ਲੀਲ੍ਹਾ ਦੀ ਪਹਿਲੀ ਨਾਈਟ ਦਾ ਉਦਘਾਟਨ
Ad Position 24