11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਦੇ ਕੋਹੜ ’ਚੋਂ ਕੱਢ ਕੇ ਖੇਡਾਂ ਪ੍ਰਤੀ ਜਾਗਰੂਕ ਕਰ ਰਹੀ- ਮਾਰਕੰਡਾ

ਤਪਾ ਮੰਡੀ, 11 ਅਕਤੂਬਰ (ਪ੍ਰਵੀਨ ਗਰਗ)-ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਕੋਹੜ ਵਿਚੋਂ ਕੱਢ ਕੇ ਖੇਡਾਂ ਪ੍ਰਤੀ ਜਾਗਰੂਕ ਕਰ ਰਹੀ ਹੈ, ਕਿਉਂਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਕਿਸੇ ਵੀ ਦੇਸ਼ ਦੀ ਤਰੱਕੀ ਵਿਚ ਨੌਜਵਾਨਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਰਾਜ ਮਾਰਕੰਡਾ ਨੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਚੱਲ ਰਹੇ ਨਸ਼ਾ ਮੁਕਤੀ ਪ੍ਰੋਗਰਾਮ ਦੀ ਲੜੀ ਤਹਿਤ ਹਲਕਾ ਭਦੌੜ ਦੇ ਐਮ.

Ad Position 21
No active advertisement
ਅਜੀਤ ਡੈਸਕ 12-10-2026
ਤਪਾ ਮੰਡੀ, 11 ਅਕਤੂਬਰ (ਪ੍ਰਵੀਨ ਗਰਗ)-ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਕੋਹੜ ਵਿਚੋਂ ਕੱਢ ਕੇ ਖੇਡਾਂ ਪ੍ਰਤੀ ਜਾਗਰੂਕ ਕਰ ਰਹੀ ਹੈ, ਕਿਉਂਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਕਿਸੇ ਵੀ ਦੇਸ਼ ਦੀ ਤਰੱਕੀ ਵਿਚ ਨੌਜਵਾਨਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਰਾਜ ਮਾਰਕੰਡਾ ਨੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਚੱਲ ਰਹੇ ਨਸ਼ਾ ਮੁਕਤੀ ਪ੍ਰੋਗਰਾਮ ਦੀ ਲੜੀ ਤਹਿਤ ਹਲਕਾ ਭਦੌੜ ਦੇ ਐਮ.ਐਲ.ਏ. ਲਾਭ ਸਿੰਘ ਉੱਗੋਕੇ ਦੀ ਯੋਗ ਰਹਿਨੁਮਾਈ ਤਹਿਤ ਵੱਖ-ਵੱਖ ਪਿੰਡਾਂ ਵਿਚ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਮੀਟਿੰਗਾਂ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਨੂੰ ਖ਼ਤਮ ਕਰਨ ਵਾਸਤੇ ਬਹੁਤ ਜ਼ੋਰ ਲਾ ਰਹੀ ਹੈ, ਜਿਸ ਤਹਿਤ ਪੁਲਿਸ ਪ੍ਰਸ਼ਾਸਨ ਆਪਣਾ ਕੰਮ ਕਰ ਰਿਹਾ ਹੈ, ਪਹਿਲਾਂ ਪੰਜਾਬ ਸਰਕਾਰ ਨੇ ਨਸ਼ਿਆਂ ਪ੍ਰਤੀ ਪਿੰਡ-ਪਿੰਡ ਰੈਲੀਆਂ ਕੀਤੀਆਂ, ਜਿਸ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਫਿਰ ਉਸ ਤੋਂ ਬਾਅਦ ਵੀ.ਡੀ.ਸੀ. ਕਮੇਟੀਆਂ ਬਣਾ ਕੇ ਉਨ੍ਹਾਂ ਕਮੇਟੀਆਂ ਦੇ ਤਾਲਮੇਲ ਦੇ ਨਾਲ ਨਸ਼ੇ ਵੇਚਣ ਵਾਲੇ ਅਤੇ ਨਸ਼ੇ ਕਰਨ ਵਾਲਿਆਂ ਦੇ ਉੱਪਰ ਕੰਟਰੋਲ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਆਰੀਆਭੱਟਾ ਕਾਲਜ ਦਾ ਬੀ.ਕਾਮ. ਸਮੈਸਟਰ-1 ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਸੰਤ ਲੌਂਗਪੁਰੀ ਬ੍ਰਿਲੀਐਂਟ ਸਕੂਲ ਵਿਖੇ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ ਕਰਵਾਏ
Ad Position 24