13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਭਾਈ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਬਣਾਉਣ ਲਈ ਪੰਜਾਬੀ ਲਾਮਬੰਦ ਹੋਏ -ਭਾਈ ਰਾਏਸਰ

ਰੂੜੇਕੇ ਕਲਾਂ, 12 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਵਿਚ ਆਉਣ ਵਾਲੇ ਸਮੇਂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਮੁੱਖ ਮੰਤਰੀ ਬਣਾਉਣ ਲਈ ਪੰਜਾਬ ਵਾਸੀ ਲਾਮਬੰਦ ਹੋ ਚੁੱਕੇ ਹਨ । ਮਾਝੇ ਤੋਂ ਬਾਅਦ ਹੁਣ ਮਾਲਵੇ ਵਿਚ ਵੀ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਹੱਕ ਵਿਚ ਲਹਿਰ ਚੱਲ ਰਹੀ ਹੈ।

Ad Position 21
No active advertisement
ਅਜੀਤ ਡੈਸਕ 13-10-2026
ਰੂੜੇਕੇ ਕਲਾਂ, 12 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਵਿਚ ਆਉਣ ਵਾਲੇ ਸਮੇਂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਮੁੱਖ ਮੰਤਰੀ ਬਣਾਉਣ ਲਈ ਪੰਜਾਬ ਵਾਸੀ ਲਾਮਬੰਦ ਹੋ ਚੁੱਕੇ ਹਨ । ਮਾਝੇ ਤੋਂ ਬਾਅਦ ਹੁਣ ਮਾਲਵੇ ਵਿਚ ਵੀ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਹੱਕ ਵਿਚ ਲਹਿਰ ਚੱਲ ਰਹੀ ਹੈ। ਪੰਜਾਬ ਦੇ ਨੌਜਵਾਨ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਮੁੱਖ ਮੰਤਰੀ ਬਣਾਉਣ ਲਈ ਉਤਾਵਲੇ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਗਊਸ਼ਾਲਾ ਪੱਖੋ ਕਲਾਂ ਵਿਖੇ ਕਰਦਿਆਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਜ਼ਿਲ੍ਹਾ ਆਗੂ ਅਵਤਾਰ ਸਿੰਘ ਰਾਏਸਰ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਹੋ ਚੁੱਕੀ ਹੈ। ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੋ ਚੁੱਕੀ ਹੈ। ਦਿਨ ਦਿਹਾੜੇ ਗੋਲੀਆਂ ਨਾਲ ਲੋਕ ਭੁੰਨੇ ਜਾ ਰਹੇ ਹਨ, ਰੋਜ਼ਾਨਾ ਨਸ਼ਿਆਂ ਨਾਲ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਇਸ ਮੌਕੇ ਉਨ੍ਹਾਂ ਨਾਲ ਵੈਦ ਹਰੀ ਸਿੰਘ ਪੱਖੋ ਕਲਾਂ, ਬਾਬਾ ਗੁਰਦੀਪ ਸਿੰਘ ਖਾਲਸਾ, ਜਸਪਾਲ ਸਿੰਘ ਗਿੱਲ, ਧੰਮਾ ਸਿੰਘ, ਪ੍ਰਧਾਨ ਗੁਰਦੁਆਰਾ ਕਲਗ਼ੀਧਰ, ਗਿਆਨੀ ਨਿਰਭੈ ਸਿੰਘ ਗੱਗੀ, ਚਮਕੌਰ ਸਿੰਘ ਪੱਖੋ ਕਲਾਂ, ਬਾਬਾ ਵਰਿੰਦਰ ਸਿੰਘ ਬਿੰਦੂ ਪੱਖੋ ਕਲਾਂ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੀ ਚੀਮਾ ਕੋਆਪਰੇਟਿਵ ਸਭਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਅਥਲੈਟਿਕਸ ਮੁਕਾਬਲਿਆਂ ’ਚ 4 ਸਾਲ ਦੇ ਬੱਚਿਆਂ ਤੋਂ ਲੈ ਕੇ 60 ਸਾਲ ਤੱਕ ਦੇ ਬਾਬੇ ਦੌੜੇ
Ad Position 24