13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸੀਵਰੇਜ ਦਾ ਗੰਦਾ ਪਾਣੀ ਸੜਕਾਂ ਉਪਰ ਖੜ੍ਹਨ ਕਾਰਨ ਲੋਕ ਪ੍ਰੇਸ਼ਾਨ

ਭਦੌੜ, 12 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਸਬਾ ਭਦੌੜ ਦੇ ਮੁਹੱਲਾ ਮਾਨਾਂ ਤੇ ਗੋਂਦਾਰੇ ਵਿਚ ਸੀਵਰੇਜ ਬੰਦ ਹੋਣ ਕਾਰਨ ਸੀਵਰੇਜ ਦਾ ਗੰਦਾ ਪਾਣੀ ਸੜਕਾਂ ਉਪਰ ਆਉਣ ਕਾਰਨ ਸਥਾਨਕ ਲੋਕਾਂ ਅਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਂਗਰਸ ਦੇ ਸ਼ਹਿਰੀ ਪ੍ਰਧਾਨ ਕਾਮਰੇਡ ਇੰਦਰਜੀਤ ਸਿੰਘ ਭਿੰਦਾ, ਨਿੰਦੀ ਸਿੰਘ, ਸਾਬਕਾ ਸਰਪੰਚ ਗੁਰਤੇਜ ਸਿੰਘ ਅਤੇ ਕੁਲਦੀਪ ਸਿੰਘ ਨੇ ਦੱਸਿਆ ਕਿ ਮੁਹੱਲਾ ਮਾਨਾਂ ਵਿਚ ਸੀਵਰੇਜ ਬੰਦ ਹੋਣ ਕਾਰਨ ਸੀਵਰੇਜ ਦਾ ਗੰਦਾ ਪਾਣੀ ਸੜਕਾਂ ’ਤੇ ਫਿਰ ਰਿਹਾ ਹੈ ਜਿੱਥੇ ਲੋਕਾਂ ਨੂੰ ਲੰਘਣ ਵਿਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਕੁੱਝ ਸਮਾਂ ਪਹਿਲਾਂ ਨਵੀਂ ਬਣੀ ਸੜਕ ਟੁੱਟਣ ਦਾ ਖ਼ਤਰਾ ਵੀ ਬਣਿਆ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 13-10-2026
ਭਦੌੜ, 12 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਸਬਾ ਭਦੌੜ ਦੇ ਮੁਹੱਲਾ ਮਾਨਾਂ ਤੇ ਗੋਂਦਾਰੇ ਵਿਚ ਸੀਵਰੇਜ ਬੰਦ ਹੋਣ ਕਾਰਨ ਸੀਵਰੇਜ ਦਾ ਗੰਦਾ ਪਾਣੀ ਸੜਕਾਂ ਉਪਰ ਆਉਣ ਕਾਰਨ ਸਥਾਨਕ ਲੋਕਾਂ ਅਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਂਗਰਸ ਦੇ ਸ਼ਹਿਰੀ ਪ੍ਰਧਾਨ ਕਾਮਰੇਡ ਇੰਦਰਜੀਤ ਸਿੰਘ ਭਿੰਦਾ, ਨਿੰਦੀ ਸਿੰਘ, ਸਾਬਕਾ ਸਰਪੰਚ ਗੁਰਤੇਜ ਸਿੰਘ ਅਤੇ ਕੁਲਦੀਪ ਸਿੰਘ ਨੇ ਦੱਸਿਆ ਕਿ ਮੁਹੱਲਾ ਮਾਨਾਂ ਵਿਚ ਸੀਵਰੇਜ ਬੰਦ ਹੋਣ ਕਾਰਨ ਸੀਵਰੇਜ ਦਾ ਗੰਦਾ ਪਾਣੀ ਸੜਕਾਂ ’ਤੇ ਫਿਰ ਰਿਹਾ ਹੈ ਜਿੱਥੇ ਲੋਕਾਂ ਨੂੰ ਲੰਘਣ ਵਿਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਕੁੱਝ ਸਮਾਂ ਪਹਿਲਾਂ ਨਵੀਂ ਬਣੀ ਸੜਕ ਟੁੱਟਣ ਦਾ ਖ਼ਤਰਾ ਵੀ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਇਹ ਮਸਲਾ ਨਗਰ ਕੌਂਸਲ ਦੇ ਪ੍ਰਧਾਨ ਦੇ ਧਿਆਨ ਵਿਚ ਵੀ ਲਿਆ ਚੁੱਕੇ ਹਨ। ਮੁਹੱਲੇ ਗੋਂਦਾਰੇ ਵਾਸੀ ਕਿਸਾਨ ਆਗੂ ਬਿੰਦਰਪਾਲ ਕੌਰ ਅਤੇ ਜੁਗਰਾਜ ਸਿੰਘ ਕਹਿਲ ਨੇ ਦੱਸਿਆ ਕਿ ਪਿਛਲੇ 10 ਦਿਨਾਂ ਤੋਂ ਸੀਵਰੇਜ ਬੰਦ ਪਿਆ ਹੈ ਤੇ ਹੌਦੀਆਂ ’ਚੋਂ ਪਾਣੀ ਨਿਕਲ ਕੇ ਸੜਕਾਂ ’ਤੇ ਫਿਰ ਰਿਹਾ ਹੈ। ਸੀਵਰੇਜ ਬੰਦ ਹੋਣ ਸਥਾਨਕ ਗੁਰਦੁਆਰਾ ਸਾਹਿਬ ਦਸਵੀਂ ਪਾਤਸ਼ਾਹੀ ਵਿਖੇ ਜਾਂਦੀਆਂ ਸਵੇਰ ਸ਼ਾਮ ਜਾਂਦੀਆਂ ਸੰਗਤਾਂ ਨੂੰ ਭਾਰੀ ਪ੍ਰੇਸ਼ਾਨੀ ਆਉਂਦੀ ਹੈ। ਸਾਡੀ ਕਿਸੇ ਵੀ ਕੌਂਸਲਰ ਜਾਂ ਸੀਵਰੇਜ ਅਧਿਕਾਰੀ ਨੇ ਬਾਤ ਨਹੀਂ ਪੁੱਛੀ। ਕਿਸਾਨ ਆਗੂ ਨੇ ਕਿਹਾ ਕਿ ਜੇ.ਈ. ਨੇ ਦੋ ਦਿਨਾਂ ਦਾ ਟਾਈਮ ਲਿਆ ਹੈ, ਜੇ ਇਸ ਸਮੇਂ ’ਚ ਬੰਦ ਪਿਆ ਸੀਵਰੇਜ ਚਾਲੂ ਨਾ ਕੀਤਾ ਤਾਂ ਧਰਨਾ ਦਿੱਤਾ ਜਾਵੇਗਾ। ਦੱਸਣਯੋਗ ਹੈ ਕਿ ਜਿੱਥੇ ਪਾਣੀ ਖੜ੍ਹਾ ਹੈ ਉੱਥੇ ਪ੍ਰਾਇਮਰੀ ਸਕੂਲ, ਮੁਹੱਲਾ ਕਲੀਨਿਕ, ਪਟਵਾਰਖ਼ਾਨਾ ਅਤੇ ਭਗਤ ਰਵੀਦਾਸ ਦਾ ਮੰਦਰ ਸਥਿਤ ਹੈ। ਇਸ ਬਾਰੇ ਜਦ ਸੀਵਰੇਜ ਬੋਰਡ ਦੇ ਜੇ.ਈ. ਅਜੈ ਕੁਮਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸੀਵਰੇਜ ਦੀ ਸਫ਼ਾਈ ਦਾ 37 ਲੱਖ ਦਾ ਟੈਂਡਰ ਹੋ ਚੁੱਕਾ ਹੈ ਤੇ ਵੱਖ-ਵੱਖ ਥਾਵਾਂ ’ਤੇ ਕੰਮ ਵੀ ਕੀਤਾ ਗਿਆ ਹੈ। ਠੇਕੇਦਾਰ ਦੀ ਮਸ਼ੀਨ ਖ਼ਰਾਬ ਹੋ ਗਈ ਸੀ ਜਿਸ ਕਾਰਨ ਸਮੱਸਿਆ ਆਈ ਹੈ। ਦੋ ਦਿਨਾਂ ’ਚ ਬੰਦ ਪਿਆ ਸੀਵਰੇਜ ਠੀਕ ਕਰ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਬੀ.ਕਾਮ ਭਾਗ ਪਹਿਲਾ ਦੇ ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਦੀ ਚੀਮਾ ਕੋਆਪਰੇਟਿਵ ਸਭਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ
Ad Position 24