14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਜੀ.ਐਸ. ਸਕੂਲ ਧੌਲਾ ਦੇ ਖੇਡ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ -45 ਵਿਭਾਗਾਂ ਦੀਆਂ ਲਾਈਆਂ ਡਿਊਟੀਆਂ

ਮਹਿਲ ਕਲਾਂ, 13 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਬ-ਡਵੀਜ਼ਨ ਮਹਿਲ ਕਲਾਂ ਦੇ ਪਿੰਡਾਂ ਨੂੰ ਅਗਲੇ 60 ਦਿਨਾਂ ਵਿਚ ਨਸ਼ਾ ਮੁਕਤ ਬਣਾਉਣ ਲਈ ਪ੍ਰਸ਼ਾਸਨ ਨੇ ਕਮਰ ਕੱਸ ਲਈ ਹੈ। ਇਸ ਸਬੰਧੀ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.

Ad Position 21
No active advertisement
ਮਹਿਲ ਕਲਾਂ ਸਬ-ਡਿਵੀਜ਼ਨ ਨੂੰ 60 ਦਿਨਾਂ ’ਚ ਨਸ਼ਾ ਮੁਕਤ ਕਰਨ ਲਈ ਪ੍ਰਸ਼ਾਸਨ ਨੇ ਵਿੱਢੀ ਮੁਹਿੰਮ 14-10-2026
ਮਹਿਲ ਕਲਾਂ, 13 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਬ-ਡਵੀਜ਼ਨ ਮਹਿਲ ਕਲਾਂ ਦੇ ਪਿੰਡਾਂ ਨੂੰ ਅਗਲੇ 60 ਦਿਨਾਂ ਵਿਚ ਨਸ਼ਾ ਮੁਕਤ ਬਣਾਉਣ ਲਈ ਪ੍ਰਸ਼ਾਸਨ ਨੇ ਕਮਰ ਕੱਸ ਲਈ ਹੈ। ਇਸ ਸਬੰਧੀ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਦਫ਼ਤਰ ਵਿਖੇ ਐਸ.ਡੀ.ਐਮ. ਬੇਅੰਤ ਸਿੰਘ ਸਿੱਧੂ ਅਤੇ ਡੀ.ਐਸ.ਪੀ. ਸਤਵਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ 45 ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਐਸ.ਡੀ.ਐਮ. ਅਤੇ ਡੀ.ਐਸ.ਪੀ. ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਦੀਆਂ ਹਦਾਇਤਾਂ ਮੁਤਾਬਿਕ ਡਿਊਟੀ ਵਿਚ ਕਿਸੇ ਕਿਸਮ ਦੀ ਕੁਤਾਹੀ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕੁਤਾਹੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਵਿਭਾਗੀ ਕਾਰਵਾਈ ਹੋਵੇਗੀ। ਮੁਹਿੰਮ ਦੇ ਪਹਿਲੇ ਪੜਾਅ ਤਹਿਤ ਪਿੰਡਾਂ ਵਿਚ ਖੰਡਰ ਇਮਾਰਤਾਂ, ਸੁੰਨਸਾਨ ਥਾਵਾਂ, ਪਾਰਕਾਂ, ਖੇਡ ਮੈਦਾਨਾਂ ਅਤੇ ਸ਼ਮਸ਼ਾਨ-ਘਾਟ ਵਰਗੀਆਂ ਸ਼ੱਕੀ ਥਾਵਾਂ ਦੀ ਸ਼ਨਾਖ਼ਤ ਕੀਤੀ ਜਾਵੇਗੀ। ਇਨ੍ਹਾਂ ਥਾਵਾਂ ’ਤੇ ਰੌਸ਼ਨੀ ਦੇ ਪ੍ਰਬੰਧ, ਸਫ਼ਾਈ ਅਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ। ਥਾਣਾ ਮਹਿਲ ਕਲਾਂ, ਠੁੱਲੀਵਾਲ ਅਤੇ ਟੱਲੇਵਾਲ ਅਧੀਨ ਆਉਂਦੇ ਪਿੰਡਾਂ ਵਿਸ਼ੇਸ਼ ਤੌਰ ’ਤੇ ਰਾਮਗੜ੍ਹ, ਟੱਲੇਵਾਲ, ਮਹਿਲ ਖੁਰਦ ਅਤੇ ਵਜੀਦਕੇ ਖੁਰਦ ’ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇਗੀ। ਅਧਿਕਾਰੀਆਂ ਨੇ ਸਪਸ਼ਟ ਕੀਤਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮੌਕੇ ਬੀ.ਡੀ.ਪੀ.ਓ. ਰਜਿੰਦਰ ਸਿੰਘ, ਸੀਨੀਅਰ ਅਧਿਕਾਰੀ ਬੀਨੂ ਗੋਪਾਲ, ਐਸ.ਐੱਚ.ਓ. ਅਜੈਬ ਸਿੰਘ, ਏ.ਐਸ.ਆਈ. ਮਨਜਿੰਦਰ ਸਿੰਘ, ਆਰ.ਸੀ. ਕਰਨਵੀਰ ਸਿੰਘ ਰੀਡਰ ਗੁਰਦੀਪ ਸਿੰਘ ਛੀਨੀਵਾਲ ਕਲਾਂ, ਨੰਬਰਦਾਰ ਗੁਰਮੁਖ ਸਿੰਘ ਹਮੀਦੀ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਕੇਟਿੰਗ ਮੁਕਾਬਲਿਆਂ ’ਚ ਤਪਾ ਦੇ ਮਿਤੇਸ਼ ਗਰਗ ਦੀ ਸਟੇਟ ਲਈ ਚੋਣ ਅਗਲੀ ਖ਼ਬਰ -ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ- ਮਹਿਲ ਕਲਾਂ ਵਿਖੇ ਲੁਧਿਆਣਾ-ਬਰਨਾਲਾ ਮੁੱਖ ਮਾਰਗ ਇੱਕ ਘੰਟਾ ਜਾਮ
Ad Position 24