ਨਸ਼ਾ ਤਸਕਰਾਂ ਵਲੋਂ ਕੀਤੇ ਜਾ ਰਹੇ ਕਤਲ ਜੰਗਲ ਰਾਜ ਦੀ ਨਿਸ਼ਾਨੀ-ਜਥੇਦਾਰ ਹਮੀਦੀ
ਸ਼ੇਰਪੁਰ, 13 ਅਕਤੂਬਰ (ਦਰਸ਼ਨ ਸਿੰਘ ਖੇੜੀ)-ਇਸ ਮੌਕੇ ਪੰਜਾਬ ਅਮਨ ਕਾਨੂੰਨ ਦੀ ਸਥਿਤੀ ਵਿਚੋਂ ਬੇਹੱਦ ਨਾਜ਼ੁਕ ਦੌਰ ’ਚੋਂ ਗੁਜ਼ਰ ਰਿਹਾ ਹੈ ਅਤੇ ਨਸ਼ਾ ਤਸਕਰਾਂ ਵਲੋਂ ਦਿਨ ਦਿਹਾੜੇ ਕਤਲਾਂ ਤੋਂ ਹਰੇਕ ਪੰਜਾਬੀ ਮਹਿਸੂਸ ਕਰ ਰਿਹਾ ਹੈ ਕਿ ਪੰਜਾਬ ਵਿਚ ਜੰਗਲ ਰਾਜ ਫੈਲਿਆ ਹੋਇਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਇੰਚਾਰਜ਼ ਜਥੇਦਾਰ ਨਾਥ ਸਿੰਘ ਹਮੀਦੀ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਕੀਤਾ।
ਸ਼ੇਰਪੁਰ, 13 ਅਕਤੂਬਰ (ਦਰਸ਼ਨ ਸਿੰਘ ਖੇੜੀ)-ਇਸ ਮੌਕੇ ਪੰਜਾਬ ਅਮਨ ਕਾਨੂੰਨ ਦੀ ਸਥਿਤੀ ਵਿਚੋਂ ਬੇਹੱਦ ਨਾਜ਼ੁਕ ਦੌਰ ’ਚੋਂ ਗੁਜ਼ਰ ਰਿਹਾ ਹੈ ਅਤੇ ਨਸ਼ਾ ਤਸਕਰਾਂ ਵਲੋਂ ਦਿਨ ਦਿਹਾੜੇ ਕਤਲਾਂ ਤੋਂ ਹਰੇਕ ਪੰਜਾਬੀ ਮਹਿਸੂਸ ਕਰ ਰਿਹਾ ਹੈ ਕਿ ਪੰਜਾਬ ਵਿਚ ਜੰਗਲ ਰਾਜ ਫੈਲਿਆ ਹੋਇਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਇੰਚਾਰਜ਼ ਜਥੇਦਾਰ ਨਾਥ ਸਿੰਘ ਹਮੀਦੀ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਮਾਨਸਾ ਵਾਲੇ ਪਰਮਿੰਦਰ ਝੋਟੇ ਦੇ ਦਿਨ ਦਿਹਾੜੇ ਨਸ਼ਾ ਤਸਕਰਾਂ ਵਲੋਂ ਕੀਤੇ ਕਤਲ ਨੇ ਸਪੱਸਟ ਕਰ ਦਿੱਤਾ ਕਿ ਪੰਜਾਬ ਵਿੱਚ ਚਿੱਟਾ ਮਾਫੀਆ ਕਿੰਨਾ ਮਜਬੂਤ ਹੈ । ਅੱਜ ਹਰ ਘਰ ਦੇ ਅੱਗੇ ਚਿੱਟੇ ਦੇ ਤਸਕਰਾਂ ਵਲੋਂ ਸਬਜ਼ੀ ਵੇਚਣ ਵਾਂਗ ਸ਼ਰੇਆਮ ਫੇਰੀਆਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਸੋਦੀਆ ਵਲੋਂ ਦਿਤੇ ਹੁਕਮਾਂ ਅਨੁਸਾਰ ਸ਼ਾਮ, ਦਾਮ, ਦੰਡ, ਭੇਦ ਦੀ ਨੀਤੀ ਨੂੰ ਪੰਜਾਬ ਸਰਕਾਰ ਨੇ ਲਾਗੂ ਕੀਤਾ ਹੋਇਆ ਹੈ। ਇਸ ਮੌਕੇ ਸੂਬਾਈ ਸਕੱਤਰ ਡੈਲੀਗੇਟ ਨੰਬਰਦਾਰ ਅਜੀਤਪਾਲ ਸਿੰਘ ਪੰਜਗਰਾਈਆਂ, ਸਰਕਲ ਪ੍ਰਧਾਨ ਜਗਦੇਵ ਸਿੰਘ ਬਦੇਸ਼ਾ ਪੀਏਸੀ ਮੈਂਬਰ ਆਦਿ ਆਗੂ ਮੌਜੂਦ ਸਨ।