14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਵਧੀਕ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਕਲੱਸਟਰ ਅਫ਼ਸਰਾਂ ਨੂੰ ਪਿੰਡਾਂ ਵਿਚ ਰਹਿ ਕੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਿਰਦੇਸ਼

ਬਰਨਾਲਾ, 13 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਅਤੇ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟਰੇਟਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਖੇਤਰ ਦੇ ਪਿੰਡਾਂ ਵਿਚ ਜਾ ਕੇ ਕਿਸਾਨਾਂ ਨਾਲ ਸਿੱਧੀਆਂ ਮੀਟਿੰਗਾਂ ਕਰਨ ਅਤੇ ਪਰਾਲੀ ਦੇ ਨਿਪਟਾਰੇ ਲਈ ਉਪਲਬਧ ਤਕਨੀਕਾਂ ਬਾਰੇ ਜਾਗਰੂਕ ਕਰਨ।

Ad Position 21
No active advertisement
ਅਜੀਤ ਡੈਸਕ 14-10-2026
ਬਰਨਾਲਾ, 13 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਅਤੇ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟਰੇਟਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਖੇਤਰ ਦੇ ਪਿੰਡਾਂ ਵਿਚ ਜਾ ਕੇ ਕਿਸਾਨਾਂ ਨਾਲ ਸਿੱਧੀਆਂ ਮੀਟਿੰਗਾਂ ਕਰਨ ਅਤੇ ਪਰਾਲੀ ਦੇ ਨਿਪਟਾਰੇ ਲਈ ਉਪਲਬਧ ਤਕਨੀਕਾਂ ਬਾਰੇ ਜਾਗਰੂਕ ਕਰਨ। ਉਨ੍ਹਾਂ ਸਮੂਹ ਕਲੱਸਟਰ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਫ਼ੀਲਡ ਵਿਚ ਨਿਰੰਤਰ ਮੌਜੂਦ ਰਹਿਣ ਅਤੇ ਸਥਿਤੀ ’ਤੇ ਤਿੱਖੀ ਨਜ਼ਰ ਰੱਖਣ। ਇਸ ਦੇ ਨਾਲ ਹੀ ਨੋਡਲ ਅਫ਼ਸਰਾਂ ਨੂੰ ਕਿਸਾਨਾਂ, ਬੇਲਰ ਮਾਲਕਾਂ ਅਤੇ ਸਹਿਕਾਰੀ ਸਭਾਵਾਂ ਨਾਲ ਤਾਲਮੇਲ ਬਣਾ ਕੇ ਵਿਸ਼ੇਸ਼ ਮੀਟਿੰਗਾਂ ਉਲੀਕਣ ਲਈ ਕਿਹਾ ਗਿਆ, ਤਾਂ ਜੋ ਪਰਾਲੀ ਦੀਆਂ ਗੰਢਾਂ ਬਣਾਉਣ ਅਤੇ ਹੋਰ ਸਾਧਨਾਂ ਦੀ ਵਰਤੋਂ ਨੂੰ ਸੁਚਾਰੂ ਬਣਾਇਆ ਜਾ ਸਕੇ। ਖੇਤੀਬਾੜੀ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਪਿੰਡ-ਪਿੰਡ ਵਿਚ ਮੁਨਾਦੀ ਰਾਹੀਂ ਪ੍ਰਚਾਰ ਮੁਹਿੰਮ ਨੂੰ ਹੋਰ ਤੇਜ਼ ਕਰਨ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਨਾ ਸੜਨ ਵਾਲੇ ਕਿਸਾਨਾਂ ਲਈ ਪ੍ਰਸ਼ਾਸਨ ਵਲੋਂ ‘ਲੱਕੀ ਡਰਾਅ’ ਯੋਜਨਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਲੱਕੀ ਡਰਾਅ ਵਿਚ ਹਿੱਸਾ ਲੈਣ ਲਈ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਤਪਾ ਗੋਇਲ, ਉਪ ਮੰਡਲ ਮੈਜਿਸਟ੍ਰੇਟ ਮਹਿਲ ਕਲਾਂ ਬੇਅੰਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ: ਸੁਖਪਾਲ ਸਿੰਘ ਗਿੱਲ, ਤਹਿਸੀਲਦਾਰ ਬਰਨਾਲਾ ਕੁਲਦੀਪ ਸਿੰਘ ਤੋਂ ਇਲਾਵਾ ਕਲੱਸਟਰ ਤੇ ਨੋਡਲ ਅਫ਼ਸਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਫ਼ੋਟੋਗਰਾਫ਼ਰ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਸ਼ਾਸਨ ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਸ੍ਰੀ ਲਕਸ਼ਮੀ ਨਰਾਇਣ ਮੰਦਰ ਵਿਖੇ ਸ੍ਰੀ ਰਮਾਇਣ ਪਾਠ 30 ਨੂੰ
Ad Position 24