14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਆਰੀਆਭੱਟਾ ਕਾਲਜ ਬਰਨਾਲਾ ਵਲੋਂ ਠੋਸ ਕੂੜਾ ਪ੍ਰਬੰਧਨ ਸੰਬੰਧੀ ਜਾਗਰੂਕਤਾ ਰੈਲੀ ਕੱਢੀ

ਬਰਨਾਲਾ, 13 ਅਕਤੂਬਰ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਵਿਖੇ ਸੰਸਥਾ ਦੇ ਐਨ. ਐਸ.

Ad Position 21
No active advertisement
ਹਾਦਸਾ-ਗ੍ਰਸਤ ਬੱਸ ਅਤੇ ਸਕੂਟਰੀ ਦਾ ਮੁਆਇਨਾ ਕਰਦੀ ਹੋਈ ਪੁਲਿਸ। ਤਸਵੀਰ-ਜਤਿੰਦਰ ਮੰਨਵੀ 14-10-2026
ਬਰਨਾਲਾ, 13 ਅਕਤੂਬਰ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਵਿਖੇ ਸੰਸਥਾ ਦੇ ਐਨ.ਐਸ.ਐਸ ਵਿਭਾਗ ਤੇ ਉੱਨਤ ਭਾਰਤ ਅਭਿਆਨ ਦੇ ਸਹਿਯੋਗ ਨਾਲ ਪਿੰਡ ਚੀਮਾ ਜੋਧਪੁਰ ਵਿਖੇ ਠੋਸ ਕੂੜਾ ਪ੍ਰਬੰਧਨ ਸਬੰਧੀ ਜਾਗ੍ਰਿਤ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਗਸੀਰ ਸਿੰਘ, ਚੀਮਾ ਪਿੰਡ ਦੇ ਪੰਚਾਇਤ ਮੈਂਬਰ ਗੁਰਮੇਲ ਸਿੰਘ, ਸੁਖਦੇਵ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਦੇ ਪ੍ਰਿੰਸੀਪਲ ਅਨਿਲ ਕੁਮਾਰ ਮੋਦੀ, ਏ.ਐਸ.ਆਈ. ਹਰਦੀਪ ਸਿੰਘ, ਮਹਿਲਾ ਹੈੱਡ ਕਾਂਸਟੇਬਲ ਨਵਦੀਪ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਜਾਗ੍ਰਿਤ ਰੈਲੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ਕੂੜੇ ਦੇ ਸਹੀ ਪ੍ਰਬੰਧਨ, ਕੂੜੇ ਦੀਆਂ ਵੱਖ-ਵੱਖ ਸ਼੍ਰੇਣੀਆਂ ਵਿਚ ਵੰਡ, ਰੀਸਾਈਕਲਿੰਗ ਅਤੇ ਵਾਤਾਵਰਨ ਦੀ ਮਹੱਤਤਾ ਵਾਰੇ ਜਾਗਰੂਕ ਕਰਨਾ ਹੈ। ਵਿਦਿਆਰਥੀਆਂ ਨੇ ਸਾਫ਼ ਸੁਥਰਾ ਅਤੇ ਹਰਿਆ ਭਰਿਆ ਵਾਤਾਵਰਨ ਬਣਾਉਣ ਦਾ ਪ੍ਰਣ ਲਿਆ। ਇਸ ਮੌਕੇ ਪ੍ਰੋਫ਼ੈਸਰ ਨਿਤੀਕਾ ਰਾਣੀ, ਐਨ.ਐਸ.ਐਸ. ਕੁਆਰਡੀਨੇਟਰ ਦਿੰਪੀ ਕੌਰ, ਡਾ: ਜਸ਼ਨਜੋਤ ਅਤੇ ਨਵਦੀਪ ਬਾਂਸਲ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਰੈਲੀ ਦੌਰਾਨ ਸਰਵੋਤਮ ਵਲੰਟੀਅਰਾਂ ਨੂੰ ਸੰਸਥਾ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਡਾ: ਰਾਕੇਸ਼ ਗੁਪਤਾ, ਡਾ: ਅਜੇ ਮਿੱਤਲ, ਡੀਨ ਡਾ: ਭੁਪੇਤ ਗਰਗ ਨੇ ਸਨਮਾਨਿਤ ਕੀਤਾ ਗਿਆ। ਲੜਕੀਆਂ ਦੇ ਵਰਗ ਵਿਚ ਬੀ-ਕਾਮ ਭਾਗ ਤੀਜੇ ਦੀ ਵਿਦਿਆਰਥਣ ਮਨਜੋਤ ਕੌਰ, ਜਸਪ੍ਰੀਤ ਕੌਰ ਅਤੇ ਲੜਕਿਆਂ ਦੇ ਵਰਗ ਵਿਚ ਬੀ.ਵੀ.ਐਮ. ਸਮੈਸਟਰ ਪਹਿਲੇ ਦੇ ਵਿਦਿਆਰਥੀ ਨਵਜੋਤ ਸਿੰਘ, ਸੁਖਵਿੰਦਰ ਸਿੰਘ ਨੂੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥ ੀ, ਸਟਾਫ਼ ਅਤੇ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਵਿਖੇ ਗੁਰਮਤਿ ਸਮਾਗਮ 15 ਨੂੰ ਅਗਲੀ ਖ਼ਬਰ ਪੰਜਾਬ ਫ਼ੋਟੋਗਰਾਫ਼ਰ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਸ਼ਾਸਨ ਨੂੰ ਦਿੱਤਾ ਮੰਗ-ਪੱਤਰ
Ad Position 24