ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਇਆ ਵਿਸ਼ੇਸ਼ ਕੈਂਪ
ਬਰਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਤਹਿਸੀਲ ਦੇ ਸਾਬਕਾ ਸੈਨਿਕਾਂ ਦੀਆਂ ਸ਼ਿਕਾਇਤਾਂ ਅਤੇ ਪ੍ਰਤੀਬੇਨਤੀਆਂ ਦੀ ਸੁਣਵਾਈ ਕਰਨ ਦੇ ਮੰਤਵ ਨਾਲ ਰੈੱਡ ਕਰਾਸ ਭਵਨ ਬਰਨਾਲਾ ਵਿਖੇ ਇਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸ੍ਰੀ ਕੁਲਦੀਪ ਸਿੰਘ ਤਹਿਸੀਲਦਾਰ ਬਰਨਾਲਾ ਵਲੋਂ ਕੀਤੀ ਗਈ।
ਗ
ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਸੰਤੁਲਿਤ ਭੋਜਨ ਬਾਰੇ ਬੱਚਿਆਂ ਨੂੰ ਜਾਣਕਾਰੀ ਦਿੰਦੇ ਹੋਏ ਅਧਿਆਪਿਕਾ। ਤਸਵੀਰ : ਜਤਿੰਦਰ ਸਿੰਘ ਧਨੌਲਾ
17-10-2026
ਬਰਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਤਹਿਸੀਲ ਦੇ ਸਾਬਕਾ ਸੈਨਿਕਾਂ ਦੀਆਂ ਸ਼ਿਕਾਇਤਾਂ ਅਤੇ ਪ੍ਰਤੀਬੇਨਤੀਆਂ ਦੀ ਸੁਣਵਾਈ ਕਰਨ ਦੇ ਮੰਤਵ ਨਾਲ ਰੈੱਡ ਕਰਾਸ ਭਵਨ ਬਰਨਾਲਾ ਵਿਖੇ ਇਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸ੍ਰੀ ਕੁਲਦੀਪ ਸਿੰਘ ਤਹਿਸੀਲਦਾਰ ਬਰਨਾਲਾ ਵਲੋਂ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਬਰਨਾਲਾ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਸਾਬਕਾ ਸੈਨਿਕਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਇਹ ਉਪਰਾਲਾ ਕੀਤਾ ਗਿਆ ਹੈ। ਕੈਂਪ ਦੌਰਾਨ ਤਹਿਸੀਲਦਾਰ ਕੁਲਦੀਪ ਸਿੰਘ ਨੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਲਾਂ ਨੂੰ ਸੁਣਿਆ। ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਪ੍ਰਾਪਤ ਹੋਈਆਂ ਸ਼ਿਕਾਇਤਾਂ ਅਤੇ ਪ੍ਰਤੀਬੇਨਤੀਆਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇਗਾ। ਸਾਬਕਾ ਸੈਨਿਕਾਂ ਵਲੋਂ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਇਹ ਵਿਸ਼ੇਸ਼ ਕੈਂਪ ਲਗਾਉਣ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਉਚੇਚੇ ਤੌਰ ’ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਐਸ.ਐਸ.ਪੀ. ਦਫ਼ਤਰ ਤੋਂ ਏ.ਐਸ.ਆਈ. ਸੁਮਨਦੀਪ ਕੌਰ, ਐੱਸ.ਡੀ.ਐੱਮ. ਦਫ਼ਤਰ ਬਰਨਾਲਾ ਤੋਂ ਸੁਪਰਡੰਟ ਕਮਲਜੀਤ ਸਿੰਘ ਸ਼ਾਦ ਤੋਂ ਇਲਾਵਾ ਜ਼ਿਲ੍ਹਾ ਸੈਨਿਕ ਬੋਰਡ/ਰੱਖਿਆ ਸੇਵਾਵਾਂ ਭਲਾਈ ਦਫ਼ਤਰ ਤੋਂ ਸਮੂਹ ਕਰਮਚਾਰੀ, ਸਾਬਕਾ ਸੂਬੇਦਾਰ ਧੰਨ ਸਿੰਘ ਅਤੇ ਹੌਲਦਾਰ ਬਲਵਿੰਦਰ ਸਿੰਘ ਸੇਖੋਂ ਹਾਜ਼ਰ ਸਨ।