17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਦੁਬਈ ਤੋਂ ਨੌਜਵਾਨ ਹਰਦੇਵ ਸਿੰਘ ਦੀ ਮ੍ਰਿਤਕ ਦੇਹ ਪਿੰਡ ਸਹਿਜੜਾ ਪੁੱਜਣ ’ਤੇ ਕੀਤਾ ਅੰਤਿਮ ਸੰਸਕਾਰ

‎ ਮਹਿਲ ਕਲਾਂ, 16 ਅਕਤੂਬਰ (ਤਰਸੇਮ ਸਿੰਘ ਗਹਿਲ, ਗੁਰਪ੍ਰੀਤ ਸਿੰਘ ਅਣਖੀ)-ਕਰੀਬ ਦੋ ਸਾਲ ਪਹਿਲਾਂ ਰੁਜ਼ਗਾਰ ਦੀ ਭਾਲ ਵਿਚ ਵਿਦੇਸ਼ ਗਏ ਪਿੰਡ ਸਹਿਜੜਾ ਦੇ ਨੌਜਵਾਨ ਹਰਦੇਵ ਸਿੰਘ ਪੁੱਤਰ ਬਘੇਲ ਸਿੰਘ ਦੀ ਮੌਤ ਦੁਬਈ ’ਚ 15 ਦਿਨ ਪਹਿਲਾਂ ਹੋ ਗਈ ਸੀ, ਅੱਜ ਉਸ ਦੀ ਮ੍ਰਿਤਕ ਦੇਹ ਪਿੰਡ ਪੁੱਜਣ ’ਤੇ ਉਸ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਹਰਦੇਵ ਸਿੰਘ ਰੁਜ਼ਗਾਰ ਲਈ ਲਗਭਗ ਦੋ ਸਾਲ ਪਹਿਲਾਂ ਵਿਦੇਸ਼ ਗਿਆ ਸੀ ਅਤੇ ਕਰੀਬ 15 ਦਿਨ ਪਹਿਲਾਂ ਉਸ ਦੀ ਕਿਸੇ ਕਾਰਨ ਮੌਤ ਹੋ ਗਈ।

Ad Position 21
No active advertisement
ਅਜੀਤ ਡੈਸਕ 17-10-2026
‎ ਮਹਿਲ ਕਲਾਂ, 16 ਅਕਤੂਬਰ (ਤਰਸੇਮ ਸਿੰਘ ਗਹਿਲ, ਗੁਰਪ੍ਰੀਤ ਸਿੰਘ ਅਣਖੀ)-ਕਰੀਬ ਦੋ ਸਾਲ ਪਹਿਲਾਂ ਰੁਜ਼ਗਾਰ ਦੀ ਭਾਲ ਵਿਚ ਵਿਦੇਸ਼ ਗਏ ਪਿੰਡ ਸਹਿਜੜਾ ਦੇ ਨੌਜਵਾਨ ਹਰਦੇਵ ਸਿੰਘ ਪੁੱਤਰ ਬਘੇਲ ਸਿੰਘ ਦੀ ਮੌਤ ਦੁਬਈ ’ਚ 15 ਦਿਨ ਪਹਿਲਾਂ ਹੋ ਗਈ ਸੀ, ਅੱਜ ਉਸ ਦੀ ਮ੍ਰਿਤਕ ਦੇਹ ਪਿੰਡ ਪੁੱਜਣ ’ਤੇ ਉਸ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਹਰਦੇਵ ਸਿੰਘ ਰੁਜ਼ਗਾਰ ਲਈ ਲਗਭਗ ਦੋ ਸਾਲ ਪਹਿਲਾਂ ਵਿਦੇਸ਼ ਗਿਆ ਸੀ ਅਤੇ ਕਰੀਬ 15 ਦਿਨ ਪਹਿਲਾਂ ਉਸ ਦੀ ਕਿਸੇ ਕਾਰਨ ਮੌਤ ਹੋ ਗਈ। ਇਸ ਮਾਮਲੇ ਸਬੰਧੀ ਭਾਰਤੀ ਦੂਤਾਵਾਸ ਵਲੋਂ ਟਰੱਸਟ ਨਾਲ ਸੰਪਰਕ ਕੀਤਾ ਗਿਆ ਅਤੇ ਨੌਜਵਾਨ ਦੇ ਪਾਸਪੋਰਟ ਦੀ ਕਾਪੀ ਮੁਹੱਈਆ ਕਰਵਾਈ ਗਈ। ਇਸ ਤੋਂ ਬਾਅਦ ਟਰੱਸਟ ਨੇ ਮ੍ਰਿਤਕ ਦੇ ਪਰਿਵਾਰ ਨਾਲ ਸੰਪਰਕ ਕੀਤਾ ਅਤੇ ਦੇਹ ਵਾਪਸ ਭਾਰਤ ਲਿਆਉਣ ਲਈ ਕਾਰਵਾਈ ਸ਼ੁਰੂ ਕੀਤੀ। ਉਨ੍ਹਾਂ ਦੱਸਿਆ ਕਿ ਪਰਿਵਾਰ ਦੀ ਆਰਥਿਕ ਹਾਲਤ ਕਮਜ਼ੋਰ ਹੋਣ ਕਾਰਨ ਵਿਦੇਸ਼ ਤੋਂ ਮ੍ਰਿਤਕ ਦੇਹ ਭਾਰਤ ਮੰਗਵਾਉਣਾ ਉਨ੍ਹਾਂ ਲਈ ਬਹੁਤ ਮੁਸ਼ਕਲ ਸੀ। ਪਰਿਵਾਰ ਕੋਲ ਲੋੜੀਂਦੇ ਪੈਸੇ ਨਾ ਹੋਣ ਕਾਰਨ ਉਹ ਇਸ ਪ੍ਰਬੰਧ ਨੂੰ ਲੈ ਕੇ ਚਿੰਤਤ ਸੀ। ਟਰੱਸਟ ਨੇ ਭਾਰਤੀ ਦੂਤਾਵਾਸ ਅਤੇ ਉਸ ਕੰਪਨੀ ਨਾਲ ਸੰਪਰਕ ਕਰ ਕੇ, ਜਿੱਥੇ ਹਰਦੇਵ ਸਿੰਘ ਕੰਮ ਕਰਦਾ ਸੀ, ਲੋੜੀਂਦੀ ਕਾਰਵਾਈ ਪੂਰੀ ਕਰਵਾਈ ਅਤੇ ਮ੍ਰਿਤਕ ਦੇਹ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਐਂਬੂਲੈਂਸ ਰਾਹੀਂ ਉਸ ਦੇ ਜੱਦੀ ਪਿੰਡ ਪਹੁੰਚਾਇਆ। ਇਸ ਮੌਕੇ ਪਰਿਵਾਰਕ ਮੈਂਬਰਾਂ ਅਤੇ ਨਗਰ ਨਿਵਾਸੀਆਂ ਨੇ ਡਾ: ਐੱਸ.ਪੀ. ਸਿੰਘ ਓਬਰਾਏ ਅਤੇ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਔਖੀ ਘੜੀ ਵਿਚ ਟਰੱਸਟ ਵਲੋਂ ਕੀਤੀ ਮਦਦ ਪਰਿਵਾਰ ਲਈ ਵੱਡਾ ਸਹਾਰਾ ਬਣੀ। ‎ਇਸ ਮੌਕੇ ਸੂਬੇਦਾਰ ਜਰਨੈਲ ਸਿੰਘ, ਹੌਲਦਾਰ ਹਰਬੰਸ ਸਿੰਘ, ਜਸਵੀਰ ਸਿੰਘ ਸੀਰਾ, ਟਾਟਾ 407 ਯੂਨੀਅਨ ਦੇ ਪ੍ਰਧਾਨ, ਸਰਪੰਚ ਬਲਵਿੰਦਰ ਸਿੰਘ, ਗਗਨਦੀਪ ਬਾਜਵਾ, ਅਮਰਜੀਤ ਸਿੰਘ ਭੋਲਾ ਅਤੇ ਮ੍ਰਿਤਕ ਦੇ ਰਿਸ਼ਤੇਦਾਰ ਤੇ ਸਾਕ-ਸਬੰਧੀ ਮੌਜੂਦ ਸਨ
Ad Position 22
No active advertisement
ਪਿਛਲੀ ਖ਼ਬਰ ਵਰਿੰਦਾ ਇਨਕਲੇਵ ਵਿਖੇ ਗਰਬਾ ਨਾਈਟ ਦਾ ਆਯੋਜਨ ਅਗਲੀ ਖ਼ਬਰ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਯੂਨਿਟ ਬਰਨਾਲਾ ਦੀ ਮੀਟਿੰਗ ਹੋਈ
Ad Position 24