18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸੜਕ ਹਾਦਸੇ ਦੌਰਾਨ ਦੋ ਵਿਅਕਤੀਆਂ ਦੀ ਮੌਤ, ਦੋ ਜ਼ਖਮੀ

ਹੰਡਿਆਇਆ, 17 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਕੌਮੀ ਮਾਰਗ ਨੰ: 7 ਚੰਡੀਗੜ੍ਹ-ਬਠਿੰਡਾ ਉੱਪਰ ਹੰਡਿਆਇਆ ਆਊਟਲੈੱਟ ਨੇੜੇ ਹੋਏ ਭਿਆਨਕ ਸੜਕ ਹਾਦਸੇ ਕਾਰਨ ਦੋ ਵਿਅਕਤੀਆਂ ਦੀ ਮੌਤ ਅਤੇ ਦੋ ਜਣਿਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਬੀਤੀ ਰਾਤ 8 ਵਜੇ ਕਰੀਬ ਤਪਾ ਤੋਂ ਬਰਨਾਲਾ ਵੱਲ ਨੂੰ ਆ ਰਹੇ ਟਰੱਕ ਨੰਬਰ ਪੀ.

Ad Position 21
No active advertisement
ਹੰਡਿਆਇਆ ਵਿਖੇ ਸੜਕ ਹਾਦਸੇ ’ਚ ਨੁਕਸਾਨੀ ਕਾਰ ਅਤੇ ਮੋਟਰਸਾਈਕਲ। (ਇਨਸੈੱਟ ) ਮ੍ਰਿਤਕ ਦਲਵਾਰਾ ਸਿੰਘ ਦੀ ਪੁਰਾਣੀ ਤਸਵੀਰ। ਤਸਵੀਰਾਂ : ਗੁਰਜੀਤ ਸਿੰਘ ਖੁੱਡੀ 18-10-2026
ਹੰਡਿਆਇਆ, 17 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਕੌਮੀ ਮਾਰਗ ਨੰ: 7 ਚੰਡੀਗੜ੍ਹ-ਬਠਿੰਡਾ ਉੱਪਰ ਹੰਡਿਆਇਆ ਆਊਟਲੈੱਟ ਨੇੜੇ ਹੋਏ ਭਿਆਨਕ ਸੜਕ ਹਾਦਸੇ ਕਾਰਨ ਦੋ ਵਿਅਕਤੀਆਂ ਦੀ ਮੌਤ ਅਤੇ ਦੋ ਜਣਿਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਬੀਤੀ ਰਾਤ 8 ਵਜੇ ਕਰੀਬ ਤਪਾ ਤੋਂ ਬਰਨਾਲਾ ਵੱਲ ਨੂੰ ਆ ਰਹੇ ਟਰੱਕ ਨੰਬਰ ਪੀ.ਬੀ. 03-ਏ.ਐਕਸ-35228 ਦੇ ਪਿੱਛੇ ਮੋਟਰਸਾਈਕਲ ਨੰਬਰ ਪੀ.ਬੀ. 1927 ਜਿਸ ਨੂੰ ਅਮਨਦੀਪ ਸਿੰਘ ਪੁੱਤਰ ਕ੍ਰਿਸ਼ਨ ਲਾਲ ਵਾਸੀ ਧੂਰੀ ਚਲਾ ਰਿਹਾ ਸੀ ਤਾਂ ਉਕਤ ਟਰੱਕ ਨਾਮਾਲੂਮ ਟਰੱਕ ਡਰਾਈਵਰ ਡੱਕ ਡੋਲੇ ਖਾਂਦਾ ਜਾ ਰਿਹਾ ਸੀ ਅਤੇ ਪਿੱਛੋਂ ਕਾਰ ਨੰਬਰ ਪੀ.ਬੀ. ਏ.ਜੀ.- 8329 ਨੇ ਟੱਕਰ ਮਾਰੀ। ਜਿਸ ਵਿਚ ਮੋਟਰਸਾਈਕਲ ਸਵਾਰ ਅਮਨਦੀਪ ਸਿੰਘ (42) ਤੇ ਕਾਰ ਡਰਾਈਵਰ ਦਲਵਾਰਾ ਸਿੰਘ (52) ਦੀ ਮੌਕੇ ’ਤੇ ਮੌਤ ਹੋ ਗਈ। ਜਿਨ੍ਹਾਂ ਨੂੰ ਜ਼ਖ਼ਮੀ ਹਾਲਤ ’ਚ ਸਿਵਲ ਹਸਪਤਾਲ ਬਰਨਾਲਾ ਵਿਖੇ ਲਿਜਾਇਆ ਗਿਆ। ਜਿੱਥੇ ਡਿਊਟੀ ’ਤੇ ਤਾਇਨਾਤ ਡਾ: ਸੌਰਵ ਬੋਹਰਾ ਨੇ ਦੋਵਾਂ ਨੂੰ ਮ੍ਰਿਤਕ ਕਰਾਰ ਦਿੱਤਾ। ਪੁਲਿਸ ਚੌਂਕੀ ਹੰਡਿਆਇਆ ਦੇ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਕ੍ਰਿਸ਼ਨ ਲਾਲ ਵਾਸੀ ਧੂਰੀ ਦੇ ਬਿਆਨਾਂ ’ਤੇ ਨਾਮਾਲੂਮ ਟਰੱਕ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਾਰ ਸਵਾਰ ਗੋਲੂ ਤੇ ਰਾਜ ਵਿਸ਼ਵਕਰਮਾ ਪੁੱਤਰਾਨ ਰਾਧੇ ਸ਼ਿਆਮ ਵਾਸੀ ਯੂ.ਪੀ. ਜ਼ਖ਼ਮੀ ਹਨ। ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਗਹਿਲ ਕਾਲਜ ਵਿਖੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਅਗਲੀ ਖ਼ਬਰ ਹੰਡਿਆਇਆ ਵਿਖੇ ਦੇਵੀ ਦੁਆਰਾ ਮੰਦਰ ਵਿਖੇ ਛਿਮਾਹੀ ਮੇਲਾ ਭਰਿਆ
Ad Position 24