ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਖ਼ੂਨਦਾਨ ਕੈਂਪ ਲਗਾਇਆ
ਹੰਡਿਆਇਆ, 17 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਮੁੱਖ ਉਦੇਸ਼ ਲੋਕਾਂ ਨੂੰ ਖ਼ੂਨਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਲੋੜਵੰਦ ਮਰੀਜ਼ਾਂ ਦੀ ਮਦਦ ਲਈ ਪ੍ਰੇਰਿਤ ਕਰਨਾ ਸੀ।
ਹੰਡਿਆਇਆ, 17 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਮੁੱਖ ਉਦੇਸ਼ ਲੋਕਾਂ ਨੂੰ ਖ਼ੂਨਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਲੋੜਵੰਦ ਮਰੀਜ਼ਾਂ ਦੀ ਮਦਦ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਪ੍ਰਿੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਖ਼ੂਨਦਾਨ ਨੂੰ ਮਹਾਨ ਦਾਨ ਦੱਸਦਿਆਂ ਕਿਹਾ ਗਿਆ ਕਿ ਖ਼ੂਨਦਾਨ ਕਰਨ ਨਾਲ ਲੋੜਵੰਦ ਮਰੀਜ਼ਾਂ ਦੀ ਜਾਨ ਬਚਾਉਣ ਵਿਚ ਮਦਦ ਮਿਲਦੀ ਹੈ। ਸੰਸਥਾ ਦੇ ਫਾਉਂਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਮੰਦਰ ਸਿੰਘ ਅਤੇ ਐੱਮ.ਡੀ ਚਮਕੌਰ ਸਿੰਘ ਨੇ ਕਿਹਾ ਕਿ ਅਜਿਹੇ ਸਮਾਜ ਸੇਵੀ ਉਪਰਾਲੇ ਲੋਕਾਂ ਵਿਚ ਸੇਵਾ, ਸਹਿਯੋਗ ਅਤੇ ਮਨੁੱਖਤਾ ਦੀ ਭਾਵਨਾ ਪੈਦਾ ਕਰਦੇ ਹਨ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।