17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਜ਼ਿਲ੍ਹਾ ਬਰਨਾਲਾ ’ਚ ਤਿਉਹਾਰਾਂ ਦੇ ਮੱਦੇਨਜ਼ਰ ਗਰੀਨ ਪਟਾਕਿਆਂ ਦੀ ਖ਼ਰੀਦ/ ਵਿਕਰੀ ਲਈ ਥਾਵਾਂ ਨਿਰਧਾਰਿਤ

ਬਰਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਵਿਵੇਕ ਕੁਮਾਰ ਮੋਦੀ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਬਰਨਾਲਾ ਦੇ ਆਮ ਬਾਜ਼ਾਰਾਂ ਵਿਚ ਕਿਸੇ ਵੀ ਕਿਸਮ ਦੇ ਜੋੜੇ ਹੋਏ ਪਟਾਕਿਆਂ (ਸੀਰੀਜ਼ ਪਟਾਖੇ ਜਾਂ ਲੜੀਆਂ) ਨੂੰ ਬਣਾਉਣ, ਸਟੋਰ ਕਰਨ, ਖ਼ਰੀਦਣ ਤੇ ਵੇਚਣ ’ਤੇ ਪਾਬੰਦੀ ਹੋਵੇਗੀ ਅਤੇ ਸਿਰਫ਼ ਹਰੇ ਪਟਾਕੇ (ਜਿਨ੍ਹਾਂ ਵਿਚ ਬੇਰੀਅਮ ਸਾਲਟ ਜਾਂ ਐਂਟੀਮੋਨੀ, ਲੀਥੀਅਮ, ਪਾਰਾ, ਆਰਸੇਨਿਕ, ਸੀਸਾ ਜਾਂ ਸਟਰਾਂਸ਼ੀਅ ਕਰੋਮੇਟ ਦੇ ਯੋਗਿਕ ਵਰਤੇ ਨਾ ਗਏ ਹੋਣ) ਦੀ ਹੀ ਲਾਈਸੰਸ ਪ੍ਰਾਪਤ ਵਪਾਰੀਆਂ ਦੁਆਰਾ ਵਿਕਰੀ ਦੀ ਮਨਜ਼ੂਰੀ ਹੈ ਅਤੇ ਕੋਈ ਵੀ ਲਾਇਸੰਸੀ ਮਨਜ਼ੂਰਸ਼ੁਦਾ ਡੈਸੀਬਲ ਪੱਧਰ ਤੋਂ ਜ਼ਿਆਦਾ ਦੇ ਪਟਾਖਿਆਂ ਨੂੰ ਸਟੋਰ, ਪ੍ਰਦਰਸ਼ਿਤ ਜਾਂ ਵਿਕਰੀ ਨਹੀਂ ਕਰੇਗਾ। ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗਰੀਨ ਪਟਾਕਿਆਂ ਦੀ ਵੇਚ ਤੇ ਖ਼ਰੀਦ ਲਈ ਜ਼ਿਲ੍ਹੇ ਅੰਦਰ ਸਥਾਨ ਨਿਰਧਾਰਤ ਕੀਤੇ ਗਏ ਹਨ।

Ad Position 21
No active advertisement
ਅਜੀਤ ਡੈਸਕ 18-10-2026
ਬਰਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਵਿਵੇਕ ਕੁਮਾਰ ਮੋਦੀ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਬਰਨਾਲਾ ਦੇ ਆਮ ਬਾਜ਼ਾਰਾਂ ਵਿਚ ਕਿਸੇ ਵੀ ਕਿਸਮ ਦੇ ਜੋੜੇ ਹੋਏ ਪਟਾਕਿਆਂ (ਸੀਰੀਜ਼ ਪਟਾਖੇ ਜਾਂ ਲੜੀਆਂ) ਨੂੰ ਬਣਾਉਣ, ਸਟੋਰ ਕਰਨ, ਖ਼ਰੀਦਣ ਤੇ ਵੇਚਣ ’ਤੇ ਪਾਬੰਦੀ ਹੋਵੇਗੀ ਅਤੇ ਸਿਰਫ਼ ਹਰੇ ਪਟਾਕੇ (ਜਿਨ੍ਹਾਂ ਵਿਚ ਬੇਰੀਅਮ ਸਾਲਟ ਜਾਂ ਐਂਟੀਮੋਨੀ, ਲੀਥੀਅਮ, ਪਾਰਾ, ਆਰਸੇਨਿਕ, ਸੀਸਾ ਜਾਂ ਸਟਰਾਂਸ਼ੀਅ ਕਰੋਮੇਟ ਦੇ ਯੋਗਿਕ ਵਰਤੇ ਨਾ ਗਏ ਹੋਣ) ਦੀ ਹੀ ਲਾਈਸੰਸ ਪ੍ਰਾਪਤ ਵਪਾਰੀਆਂ ਦੁਆਰਾ ਵਿਕਰੀ ਦੀ ਮਨਜ਼ੂਰੀ ਹੈ ਅਤੇ ਕੋਈ ਵੀ ਲਾਇਸੰਸੀ ਮਨਜ਼ੂਰਸ਼ੁਦਾ ਡੈਸੀਬਲ ਪੱਧਰ ਤੋਂ ਜ਼ਿਆਦਾ ਦੇ ਪਟਾਖਿਆਂ ਨੂੰ ਸਟੋਰ, ਪ੍ਰਦਰਸ਼ਿਤ ਜਾਂ ਵਿਕਰੀ ਨਹੀਂ ਕਰੇਗਾ। ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗਰੀਨ ਪਟਾਕਿਆਂ ਦੀ ਵੇਚ ਤੇ ਖ਼ਰੀਦ ਲਈ ਜ਼ਿਲ੍ਹੇ ਅੰਦਰ ਸਥਾਨ ਨਿਰਧਾਰਤ ਕੀਤੇ ਗਏ ਹਨ। ਬਰਨਾਲਾ ਸ਼ਹਿਰ ਵਿਖੇ 22 ਏਕੜ ਦੇ ਸਾਹਮਣੇ ਪੁਰਾਣਾ ਦੁਸ਼ਹਿਰਾ ਗਰਾਊਂਡ, ਧਨੌਲਾ ਵਿਖੇ ਪੱਕਾ ਬਾਗ਼ ਸਟੇਡੀਅਮ, ਹੰਡਿਆਇਆ ਵਿਖੇ ਦਾਣਾ ਮੰਡੀ ਹੰਡਿਆਇਆ, ਤਪਾ ਵਿਖੇ ਕੱਸੀ ਵਾਲਾ ਗਰਾਊਂਡ, ਸ਼ਹਿਣਾ ਵਿਖੇ ਬੀਬੜੀਆਂ ਮਾਈਆਂ ਦੇ ਮੰਦਰ ਵਾਲੀ ਜਗ੍ਹਾ ਦੇ ਗਰਾਊਂਡ, ਭਦੌੜ ਵਿਖੇ ਪਬਲਿਕ ਸਪੋਰਟਸ ਸਟੇਡੀਅਮ, ਮਹਿਲ ਕਲਾਂ ਵਿਖੇ ਧਨੇਰ-ਛੀਨੀਵਾਲ ਰੋਡ ਚੌਕ ’ਤੇ ਖ਼ਾਲੀ ਪਾਰਕ ਵਾਲੀ ਜਗ੍ਹਾ ਵਿਖੇ ਪਟਾਕੇ ਵੇਚੇ ਤੇ ਖ਼ਰੀਦੇ ਜਾ ਸਕਣਗੇ। ਨਿਰਧਾਰਿਤ ਥਾਵਾਂ ਉੱਤੇ ਗਰੀਨ ਪਟਾਕਿਆਂ ਦੀ ਵਿਕਰੀ ਸਵੇਰੇ 10 ਵਜੇ ਤੋਂ ਸ਼ਾਮ 7:30 ਵਜੇ ਤੱਕ ਕੀਤੀ ਜਾਵੇਗੀ। ਜ਼ਿਲ੍ਹੇ ਅੰਦਰ ਹੋਰ ਥਾਵਾਂ ਦੀ ਵਰਤੋਂ ਪਟਾਕੇ ਅਤੇ ਆਤਿਸ਼ਬਾਜ਼ੀ ਦੀ ਖ਼ਰੀਦ ਜਾਂ ਵਿਕਰੀ ਲਈ ਨਹੀਂ ਕੀਤੀ ਜਾਵੇਗੀ। ਉਕਤ ਥਾਵਾਂ ਨੂੰ ਨਾਨ ਸਮੋਕਿੰਗ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਰਿਹਾਇਸ਼ੀ ਅਤੇ ਵਪਾਰਕ ਥਾਵਾਂ ’ਤੇ ਵੀ ਪਟਾਕੇ ਅਤੇ ਆਤਿਸ਼ਬਾਜ਼ੀ ਦੀ ਖ਼ਰੀਦ ਜਾਂ ਵਿਕਰੀ ਨਹੀਂ ਕੀਤੀ ਜਾ ਸਕਦੀ। ਵਿੱਦਿਅਕ ਸੰਸਥਾਵਾਂ, ਹਸਪਤਾਲਾਂ, ਕੋਰਟ, ਧਾਰਮਿਕ ਥਾਵਾਂ ਆਦਿ ਦੇ ਨਜ਼ਦੀਕ ਪਟਾਕੇ ਅਤੇ ਆਤਿਸ਼ਬਾਜ਼ੀ ਚਲਾਉਣ ’ਤੇ ਪੂਰਨ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਜਾਰੀ ਨਿਰਦੇਸ਼ਾਂ ਮੁਤਾਬਕ ਦੀਵਾਲੀ ਅਤੇ ਗੁਰਪੁਰਬ ਵਾਲੇ ਦਿਨ ਪਟਾਕੇ ਚਲਾਉਣ ਦਾ ਸਮਾਂ ਵੀ ਨਿਸ਼ਚਿਤ ਕੀਤਾ ਗਿਆ ਹੈ। ਦੁਸਹਿਰੇ ਦੀ ਸ਼ਾਮ 6 ਵਜੇ ਤੋਂ 7 ਵਜੇ ਤੱਕ, ਦੀਵਾਲੀ ਮੌਕੇ ਪਟਾਕੇ ਸ਼ਾਮ 8 ਵਜੇ ਤੋਂ ਰਾਤ 10 ਵਜੇ ਤੱਕ ਚਲਾਉਣ ਦੀ ਆਗਿਆ ਹੋਵੇਗੀ ਅਤੇ ਬਾਕੀ ਸਮੇਂ ਵਿਚ ਪਟਾਕੇ ਚਲਾਉਣ ’ਤੇ ਪੂਰਨ ਪਾਬੰਦੀ ਹੋਵੇਗੀ। ਗੁਰਪੁਰਬ ਵਾਲੇ ਦਿਨ ਇਕ ਘੰਟੇ ਲਈ ਗਰੀਨ ਪਟਾਕੇ ਚਲਾਉਣ ਦਾ ਸਮਾਂ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਤੱਕ ਅਤੇ ਇਕ ਘੰਟੇ ਲਈ ਰਾਤ ਨੂੰ 9 ਵਜੇ ਤੋਂ ਰਾਤ 10 ਵਜੇ ਤੱਕ ਦਾ ਹੋਵੇਗਾ। ਕ੍ਰਿਸਮਿਸ ਅਤੇ ਨਵਾਂ ਸਾਲ ਮੌਕੇ ਪਟਾਕੇ ਚਲਾਉਣ ਦਾ ਸਮਾਂ ਰਾਤ 11:55 ਤੋਂ 12:30 ਵਜੇ ਤੱਕ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵਕਰਮਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਲਵਿੰਦਰ ਸਿੰਘ ਸਰਬਸੰਮਤੀ ਨਾਲ ਪ੍ਰਧਾਨ ਬਣੇ ਅਗਲੀ ਖ਼ਬਰ ਸਰਕਾਰ ਤੇ ਅਧਿਆਪਕਾਂ ਦੀ ਖਿੱਚੋਤਾਣ ਦੀ ਭੇਟ ਚੜ੍ਹੇ ਸੈਂਟਰ ਪੱਧਰੀ ਸਕੂਲੀ ਖੇਡ ਮੁਕਾਬਲੇ
Ad Position 24