18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਥਾਣਾ ਮੁਖੀ ਗਰੇਵਾਲ ਵਲੋਂ ਕੈਮਿਸਟ ਐਸੋਸੀਏਸ਼ਨ ਨਾਲ ਮੀਟਿੰਗ

ਤਪਾ ਮੰਡੀ, 18 ਅਕਤੂਬਰ (ਪ੍ਰਵੀਨ ਗਰਗ)-ਡੀ. ਐਸ.

Ad Position 21
No active advertisement
ਅਜੀਤ ਡੈਸਕ 19-10-2026
ਤਪਾ ਮੰਡੀ, 18 ਅਕਤੂਬਰ (ਪ੍ਰਵੀਨ ਗਰਗ)-ਡੀ.ਐਸ.ਪੀ. ਤਪਾ ਜਸਕਰਨ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਥਾਣਾ ਤਪਾ ਦੇ ਮੁਖੀ ਅਮਰੀਕ ਸਿੰਘ ਗਰੇਵਾਲ ਵਲੋਂ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਇੱਕ ਮੀਟਿੰਗ ਥਾਣਾ ਤਪਾ ਵਿਖੇ ਕੀਤੀ ਗਈ। ਥਾਣਾ ਮੁਖੀ ਅਮਰੀਕ ਸਿੰਘ ਗਰੇ ਵਾਲ ਨੇ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ’ਤੇ ਕੋਈ ਵੀ ਗ਼ੈਰ-ਕਾਨੂੰਨੀ ਦਵਾਈ ਨਾ ਰੱਖਣ ਅਤੇ ਨਾ ਹੀ ਵੇਚਣ। ਮੀਟਿੰਗ ਦੌਰਾਨ ਇਲਾਕੇ ਵਿਚ ਨਸ਼ਿਆਂ ਦੀ ਵਿੱਕਰੀ ਨੂੰ ਰੋਕਣ ਅਤੇ ਪੈ੍ਰਗਾਬਲਿਨ 300 ਐਮ.ਜੀ. ਸਮੇਤ ਨਸ਼ੇ ਲਈ ਗ਼ਲਤ ਵਰਤੋਂ ਹੋਣ ਵਾਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿੱਕਰੀ ’ਤੇ ਰੋਕ ਲਗਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਐਸੋਸੀਏਸ਼ਨ ਨੇ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਨਾਲ ਹੀ ਸਪਸ਼ਟ ਕੀਤਾ ਕਿ ਕੋਈ ਵੀ ਕੈਮਿਸਟ ਨਸ਼ਿਆਂ ਦੀ ਗੈਰ-ਕਾਨੂੰਨੀ ਵਿੱਕਰੀ ਨਹੀਂ ਕਰੇਗਾ। ਜੇਕਰ ਕੋਈ ਕੈਮਿਸਟ ਅਜਿਹੇ ਗ਼ਲਤ ਕੰਮ ਵਿਚ ਸ਼ਾਮਿਲ ਪਾਇਆ ਜਾਂਦਾ ਹੈ, ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਐਸੋਸੀਏਸ਼ਨ ਅਜਿਹੇ ਵਿਅਕਤੀ ਦਾ ਸਾਥ ਨਹੀਂ ਦੇਵੇਗੀ। ਇਸ ਦੇ ਨਾਲ ਹੀ ਪੁਲਿਸ ਪ੍ਰਸ਼ਾਸਨ ਵਲੋਂ ਵ ੀ ਭਰੋਸਾ ਦਿਵਾਇਆ ਗਿਆ ਕਿ ਕਿਸੇ ਵੀ ਕੈਮਿਸਟ ਨੂੰ ਬਿਨਾਂ ਕਿਸੇ ਵਾਜਬ ਕਾਰਨ ਦੇ ਨਾਜਾਇਜ਼ ਤੌਰ ’ਤੇ ਖ਼ੱਜਲ਼-ਖ਼ੁਆਰ ਨਹੀਂ ਕੀਤਾ ਜਾਵੇਗਾ । ਤਪਾ ਕੈਮਿਸਟ ਐਸੋਸੀਏਸ਼ਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਵਿਚ ਪੁਲਿਸ ਪ੍ਰਸ਼ਾਸਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਸਹਿਯੋਗ ਕੀਤਾ ਜਾਵੇਗਾ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਮੁਨੀਰ ਮਿੱਤਲ, ਖ਼ੁਸ਼ਦੀਪ ਗਰਗ, ਰੋਕੀ ਸਿੰਗਲਾ, ਵਿੱਕੀ ਜਿੰਦਲ, ਚੈਰਵ ਗਰਗ, ਸ਼ੀਲਾ ਤਾਜੋ, ਜੋਨੀ ਗੁਪਤਾ, ਸਨੀ, ਪ੍ਰੇਮ ਕੁਮਾਰ, ਰੂਬੀ ਗੋਇਲ ਆਦਿ ਸਮੂਹ ਅਹੁਦੇਦਾਰ ਅਤੇ ਮੈਂਬਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮਹਿਲ ਕਲਾਂ ’ਚ ਨਸ਼ਾ ਤਸਕਰਾਂ ’ਤੇ ਵੱਡੀ ਕਾਰਵਾਈ ਅਗਲੀ ਖ਼ਬਰ ਨਸ਼ਾ ਤਸਕਰਾਂ ਤੇ ਡਿਊਟੀ ’ਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਅਮਨ ਅਰੋੜਾ
Ad Position 24