19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ 26 ਨੂੰ ਮਨਾਇਆ ਜਾਵੇਗਾ

ਤਪਾ ਮੰਡੀ, 18 ਅਕਤੂਬਰ (ਵਿਜੇ ਸ਼ਰਮਾ)-ਸਥਾਨਕ ਭਾਰਤੀਯ ਵਾਲਮੀਕ ਧਰਮ ਸਮਾਜ ਭਾਵਾਧਸ ਵਲੋਂ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਕੌਂਸਲਰ ਵਿਨੋਦ ਕੁਮਾਰ ਕਾਲਾ ਅਤੇ ਕੌਂਸਲਰ ਜੋਨੀ ਕੁਮਾਰ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਦਾ ਜਨਮ ਦਿਹਾੜਾ 26 ਅਕਤੂਬਰ ਨੂੰ ਸਦਰ ਬਾਜ਼ਾਰ ਵਾਲਮੀਕਿ ਮੰਦਰ ਵਿਖੇ ਮਨਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 19-10-2026
ਤਪਾ ਮੰਡੀ, 18 ਅਕਤੂਬਰ (ਵਿਜੇ ਸ਼ਰਮਾ)-ਸਥਾਨਕ ਭਾਰਤੀਯ ਵਾਲਮੀਕ ਧਰਮ ਸਮਾਜ ਭਾਵਾਧਸ ਵਲੋਂ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਕੌਂਸਲਰ ਵਿਨੋਦ ਕੁਮਾਰ ਕਾਲਾ ਅਤੇ ਕੌਂਸਲਰ ਜੋਨੀ ਕੁਮਾਰ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਦਾ ਜਨਮ ਦਿਹਾੜਾ 26 ਅਕਤੂਬਰ ਨੂੰ ਸਦਰ ਬਾਜ਼ਾਰ ਵਾਲਮੀਕਿ ਮੰਦਰ ਵਿਖੇ ਮਨਾਇਆ ਜਾ ਰਿਹਾ ਹੈ। ਜਿਸ ਦੇ ਸਬੰਧ ਵਿਚ 25 ਅਕਤੂਬਰ ਨੂੰ ਸ਼ੋਭਾ ਯਾਤਰਾ ਕੱਢੀ ਜਾਵੇਗੀ, ਜਿਸ ਵਿਚ ਲਵ ਕੁਸ਼ ਭਗਵਾਨ ਸ੍ਰੀ ਰਾਮ ਭਗਵਾਨ ਦੀਆਂ ਮਨਮੋਹਕ ਝਾਕੀਆਂ ਵੇਖਣ ਯੋਗ ਹੋਣਗੀਆਂ। ਇਸ ਸਮਾਗਮ ਦੇ ਮੁੱਖ ਮਹਿਮਾਨ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ, ਐਸ.ਡੀ.ਐਮ. ਆਯੂਸ਼ ਗੋਇਲ, ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਅਤੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਹੋਣਗੇ। ਉਨ੍ਹਾਂ ਦੱਸਿਆ ਕਿ 26 ਅਕਤੂਬਰ ਨੂੰ ਰਮਾਇਣ ਦੇ ਪਾਠ ਦੇ ਭੋਗ ਪਾਏ ਜਾਣਗੇ। ਇਸ ਮੌਕੇ ਨਾਜ਼ ਸਿੰਗਲਾ, ਅਰਜਨ ਕਾਲੀ, ਰੋਹਿਤ ਕਾਲੀ, ਸਚਿਨ ਕਾਂਗੜਾ, ਸਿਕੰਦਰ ਕੁਮਾਰ, ਸ਼ਲਿੰਦਰ ਕੁਮਾਰ, ਸੁਰਜੀਤ ਸਿੰਘ ਅਤੇ ਮਾਸਟਰ ਸਰਬਜੀਤ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਸ਼ਾ ਦਫ਼ਤਰ ਵਲੋਂ ਸਕੂਲੀ ਵਿਦਿਆਰਥੀਆਂ ਦੇ ਪੰਜਾਬੀ ਕਵਿਤਾ ਗਾਇਨ ਅਤੇ ਸਾਹਿਤ ਸਿਰਜਣ ਮੁਕਾਬਲੇ 23 ਨੂੰ ਅਗਲੀ ਖ਼ਬਰ ਮਹਿਲ ਕਲਾਂ ’ਚ ਨਸ਼ਾ ਤਸਕਰਾਂ ’ਤੇ ਵੱਡੀ ਕਾਰਵਾਈ
Ad Position 24