ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਵੱਲ ਉਤਸ਼ਾਹਿਤ ਕਰਨਾ ਜ਼ਰੂਰੀ-ਜਥੇਦਾਰ ਬਹਿਣੀਵਾਲ
ਪਿੰਡ ਸੇਖੂਵਾਸ ਦੀ ਕ੍ਰਿਕਟ ਟੀਮ ਨੂੰ 25 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦਿੱਤੀ
ਲਹਿਰਾਗਾਗਾ, 18 ਅਕਤੂਬਰ (ਅਸ਼ੋਕ ਗਰਗ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ ਸਮੇਂ-ਸਮੇਂ ’ਤੇ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ। ਭਾਵੇਂ ਸ਼੍ਰੋਮਣੀ ਕਮੇਟੀ ਦਾ ਮੁੱਖ ਉਦੇਸ਼ ਸਿੱਖ ਧਰਮ ਦਾ ਪ੍ਰਚਾਰ ਅਤੇ ਪ੍ਰਸਾਰ ਕਰਨਾ ਹੈ, ਪਰ ਅਜੋਕੇ ਸਮੇਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਵੱਲ ਪ੍ਰੇਰਿਤ ਕਰਨਾ ਵੀ ਬੇਹੱਦ ਜ਼ਰੂਰੀ ਹੈ।
ਥ
ਥਾਣਾ ਟੱਲੇਵਾਲ ਵਿਖੇ ਸੇਵਾ ਮੁਕਤ ਹੋਏ ਜਗਰੂਪ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕਰਦੇ ਹੋਏ ਥਾਣੇ ਦੇ ਮੁਲਾਜ਼ਮ। ਤਸਵੀਰ : ਸੋਨੀ ਚੀਮਾ
19-10-2026
ਲਹਿਰਾਗਾਗਾ, 18 ਅਕਤੂਬਰ (ਅਸ਼ੋਕ ਗਰਗ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ ਸਮੇਂ-ਸਮੇਂ ’ਤੇ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ। ਭਾਵੇਂ ਸ਼੍ਰੋਮਣੀ ਕਮੇਟੀ ਦਾ ਮੁੱਖ ਉਦੇਸ਼ ਸਿੱਖ ਧਰਮ ਦਾ ਪ੍ਰਚਾਰ ਅਤੇ ਪ੍ਰਸਾਰ ਕਰਨਾ ਹੈ, ਪਰ ਅਜੋਕੇ ਸਮੇਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਵੱਲ ਪ੍ਰੇਰਿਤ ਕਰਨਾ ਵੀ ਬੇਹੱਦ ਜ਼ਰੂਰੀ ਹੈ। ਖੇਡਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾ ਕੇ ਸਿਹਤਮੰਦ ਅਤੇ ਉਸਾਰੂ ਜੀਵਨ ਵੱਲ ਲਿਜਾਇਆ ਜਾ ਸਕਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਅਤੇ ਸਮਾਜ ਦਾ ਭਵਿੱਖ ਹਨ, ਇਸ ਲਈ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ । ਇਸੇ ਉਦੇਸ਼ ਤਹਿਤ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਨੇ ਪਿੰਡ ਸੇਖੂਵਾਸ ਦੀ ਕ੍ਰਿਕਟ ਟੀਮ ਨੂੰ ਆਪਣੇ ਅਖ਼ਤਿਆਰੀ ਫੰਡ ’ਚੋਂ 25,000 ਰੁਪਏ ਦੀ ਮਾਲੀ ਸਹਾਇਤਾ ਦਿੱਤੀ। ਉਨ੍ਹਾਂ ਕ੍ਰਿਕਟ ਟੀਮ ਦੇ ਕਪਤਾਨ ਸਤਬੀਰ ਸਿੰਘ ਮਾਨ ਨੂੰ ਚੈੱਕ ਸੌਂਪਦਿਆਂ ਦੱਸਿਆ ਕਿ ਇਸ ਰਾਸ਼ੀ ਨਾਲ ਕ੍ਰਿਕਟ ਕਿੱਟ, ਨੈੱਟ ਅਤੇ ਹੋਰ ਲੋੜੀਂਦਾ ਖੇਡ ਸਾਮਾਨ ਖਰੀਦਿਆ ਜਾ ਸਕੇਗਾ। ਇਸ ਮੌਕੇ ਕ੍ਰਿਕਟ ਖਿਡਾਰੀ ਭੁਪਿੰਦਰ ਸਿੰਘ ਬਹਿਣੀਵਾਲ, ਕਰਨ ਗੋਸਲ, ਹੈਪੀ ਮਲਕਪੁਰੀਆ, ਹਰਪਾਲ ਬਹਿਣੀਵਾਲ, ਮਨੀ ਫੌਜੀ, ਗਾਗੀ ਬਹਿਣੀਵਾਲ ਅਤੇ ਅਮਨਪ੍ਰੀਤ ਬਹਿਣੀਵਾਲ ਸਮੇਤ ਸਮੁੱਚੀ ਕ੍ਰਿਕਟ ਟੀਮ ਦੇ ਮੈਂਬਰ ਹਾਜ਼ਰ ਸਨ।