19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਭਾਕਿਯੂ ਏਕਤਾ ਉਗਰਾਹਾਂ ਵਲੋਂ ਮੀਤ ਹੇਅਰ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ

ਬਰਨਾਲਾ, 19 ਅਕਤੂਬਰ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਰਵਿੰਦਰ ਸਿੰਘ ਇਨਸਾਫ਼ ਐਕਸ਼ਨ ਕਮੇਟੀ ਦੇ ਸੱਦੇ ’ਤੇ ਪੰਜਾਬ ਭਰ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ, ਕੈਬਨਿਟ ਮੰਤਰੀਆਂ ਅਤੇ ਸੰਸਦ ਮੈਂਬਰਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਗਏ। ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪਿੰਡਾਂ ਵਿਚੋਂ ਵੱਡੀ ਗਿਣਤੀ ਵਿਚ ਸਾਡੀਆਂ ਮਾਵਾਂ, ਭੈਣਾਂ, ਨੌਜਵਾਨ, ਕਿਸਾਨ ਤੇ ਮਜ਼ਦੂਰ ਪਹੁੰਚੇ ਤੇ ਐਮ.

Ad Position 21
No active advertisement
ਧਰਨੇ ਦੌਰਾਨ ਸੰਬੋਧਨ ਕਰਦਾ ਹੋਇਆ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਆਗੂ। ਅਜੀਤ ਤਸਵੀਰ 20-10-2026
ਬਰਨਾਲਾ, 19 ਅਕਤੂਬਰ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਰਵਿੰਦਰ ਸਿੰਘ ਇਨਸਾਫ਼ ਐਕਸ਼ਨ ਕਮੇਟੀ ਦੇ ਸੱਦੇ ’ਤੇ ਪੰਜਾਬ ਭਰ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ, ਕੈਬਨਿਟ ਮੰਤਰੀਆਂ ਅਤੇ ਸੰਸਦ ਮੈਂਬਰਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਗਏ। ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪਿੰਡਾਂ ਵਿਚੋਂ ਵੱਡੀ ਗਿਣਤੀ ਵਿਚ ਸਾਡੀਆਂ ਮਾਵਾਂ, ਭੈਣਾਂ, ਨੌਜਵਾਨ, ਕਿਸਾਨ ਤੇ ਮਜ਼ਦੂਰ ਪਹੁੰਚੇ ਤੇ ਐਮ.ਪੀ. ਗੁਰਮੀਤ ਸਿੰਘ ਮੀਤ ਹੇਅਰ ਦੀ ਰਿਹਾਇਸ਼ ਅੱਗੇ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਇਸ ਮੌਕੇ ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਜਰਨਲ ਸਕੱਤਰ ਜਰਨੈਲ ਸਿੰਘ ਬਦਰਾ, ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ, ਦਰਸ਼ਨ ਸਿੰਘ ਭੈਣੀ, ਭਗਤ ਸਿੰਘ, ਜਰਨੈਲ ਸਿੰਘ ਜਵੰਦਾ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦੇਣ ਤੇ ਨਸ਼ਿਆਂ ਦੀ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੀ ਥਾਂ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿਚ ਨਾ ਨਸ਼ਾ ਹੋਣ ਵਰਗੇ ਬਿਆਨ ਦਾਗ਼ ਕੇ ਪੀੜਤ ਪਰਿਵਾਰ ਤੇ ਸੰਘਰਸ਼ਸ਼ੀਲ ਲੋਕਾਂ ਦੇ ਜ਼ਖ਼ਮਾਂ ’ਤੇ ਨਮਕ ਛਿੜਕ ਰਿਹਾ ਹੈ। ਉਨ੍ਹਾਂ ਆਖਿਆ ਕਿ ਜੇਕਰ ਪੰਜਾਬ ’ਚ ਐਨਾ ਨਸ਼ਾ ਨਹੀਂ ਤਾਂ ‘ਆਪ’ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਛੇੜਣ ਦੇ ਦਮਗਜੇ ਕਿਓਂ ਮਾਰੇ ਜਾ ਰਹੇ ਹਨ। ਉਨ੍ਹਾਂ ਆਖਿਆ ਕਿ ‘ਆਪ’ ਸਰਕਾਰ ਨਸ਼ਿਆਂ ਦੀ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੀ ਥਾਂ ਨਸ਼ੇ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ’ਤੇ ਜ਼ੁਲਮ ਢਾਹੁਣ ਰਾਹੀਂ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕਰ ਰਹੀ ਹੈ। ਪਰਵਿੰਦਰ ਸਿੰਘ ਝੋਟਾ ਦੇ ਕਤਲ ’ਚ ਸਿੱਧੇ ਤੌਰ ’ਤੇ ਸ਼ਾਮਿਲ ਅਸ਼ਵਨੀ ਸਮੇਤ ਦੋ ਤਿੰਨ ਬੰਦਿਆਂ ਨੂੰ ਲੋਕ ਦਬਾਅ ਤਹਿਤ ਭਾਵੇਂ ਪੁਲਿਸ ਨੇ ਗ੍ਰਿਫ਼ਤਾਰ ਜ਼ਰੂਰ ਕਰ ਲਿਆ ਪਰ ਉਨ੍ਹਾਂ ਨੂੰ ਸਿਆਸੀ ਸਹਿ ਦੇਣ ਵਾਲੇ ਸਿਆਸਤਦਾਨਾਂ ਤੇ ਅਫ਼ਸਰਸ਼ਾਹੀ ਦੇ ਗੱਠਜੋੜ ਨੂੰ ਅਜੇ ਤੱਕ ਹੱਥ ਨਹੀਂ ਪਾਇਆ ਗਿਆ। ਇਸ ਮੌਕੇ ਕ੍ਰਿਸ਼ਨ ਸਿੰਘ, ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ, ਰਾਮ ਸਿੰਘ ਸੰਘੇੜਾ, ਮਲਕੀਤ ਸਿੰਘ ਹੇੜੀਕੇ, ਔਰਤ ਆਗੂ ਕਮਲਜੀਤ ਕੌਰ ਬਰਨਾਲਾ, ਬਿੰਦਰ ਪਾਲ ਕੌਰ ਭਦੌੜ, ਅਮਰਜੀਤ ਕੌਰ ਬਡਬਰ, ਕੁਲਵਿੰਦਰ ਕੌਰ ਵਜੀਦਕੇ, ਮਨਜੀਤ ਕੌਰ ਕਾਹਨੇਕੇ, ਨਵਦੀਪ ਕੌਰ ਪੰਜਗਰਾਈਂ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਵਲੋਂ ਵਿਧਾਇਕ ਪੰਡੋਰੀ ਦੀ ਕੋਠੀ ਦਾ ਘਿਰਾਓ, ਗੇਟ ’ਤੇ ਚਿਪਕਾਏ ਰੋਸ ਪੱਤਰ ਅਗਲੀ ਖ਼ਬਰ ਤੂਰਬੰਜਾਰਾ ’ਚ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਮਿਲਣਗੇ ਅਮਿਤ ਸ਼ਾਹ
Ad Position 24