ਮਦਰ ਟੀਚਰ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ
ਬਰਨਾਲਾ, 19 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਭਗਵਾਨ ਸ੍ਰੀ ਰਾਮ, ਮਾਤਾ ਸੀਤਾ, ਲਛਮਣ, ਹਨੂਮਾਨ ਦੀਆਂ ਝਾਕੀਆਂ ਪੇਸ਼ ਕੀਤੀਆਂ।
ਬਰਨਾਲਾ, 19 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਭਗਵਾਨ ਸ੍ਰੀ ਰਾਮ, ਮਾਤਾ ਸੀਤਾ, ਲਛਮਣ, ਹਨੂਮਾਨ ਦੀਆਂ ਝਾਕੀਆਂ ਪੇਸ਼ ਕੀਤੀਆਂ। ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਭਾਰਤੀ ਸਭਿਆਚਾਰ ਅਤੇ ਪਰੰਪਰਾਵਾਂ ਦੀ ਅਮੀਰ ਵਿਰਾਸਤ ਨੂੰ ਦਰਸਾਉਂਦਿਆਂ ਸਚਾਈ, ਧਰਮ ਅਤੇ ਨੇਕੀ ਦੀ ਜਿੱਤ ਦਾ ਸੰਦੇਸ਼ ਦਿੱਤਾ। ਇਸ ਸਮਾਗਮ ਨੇ ਇਹ ਪੇ੍ਰਰਨਾ ਦਿੱਤੀ ਕਿ ਦੁਸਹਿਰਾ ਸਿਰਫ਼ ਇਕ ਤਿਉਹਾਰ ਨਹੀਂ, ਸਗੋਂ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।