ਤਨਰਾਜ ਕੌਰ ਨੇ ਰਾਜ ਪੱਧਰੀ ਅਥਲੈਟਿਕਸ ਮੁਕਾਬਲਿਆਂ ਚਾਂਦੀ ਦਾ ਤਗਮਾ ਜਿੱਤਿਆ
ਭਦੌੜ, 19 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਵਿਦਿਆਰਥਣ ਤਨਰਾਜ ਕੌਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਰਾਜ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਰਾਜ ਪੱਧਰੀ ਮੁਕਾਬਲਿਆਂ ਵਿਚ ਵੱਖ-ਵੱਖ ਜ਼ਿਲ੍ਹਿਆਂ ਦੇ ਸਕੂਲਾਂ ਨੇ ਭਾਗ ਲਿਆ, ਜਿਸ ਦੌਰਾਨ ਸਕੂਲ ਦੇ ਖਿਡਾਰਨ ਤਨਰਾਜ ਕੌਰ ਨੇ 80 ਮੀਟਰ ਹਰਡਲਜ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਪ੍ਰਾਪਤ ਕੀਤਾ।
ਭਦੌੜ, 19 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਵਿਦਿਆਰਥਣ ਤਨਰਾਜ ਕੌਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਰਾਜ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਰਾਜ ਪੱਧਰੀ ਮੁਕਾਬਲਿਆਂ ਵਿਚ ਵੱਖ-ਵੱਖ ਜ਼ਿਲ੍ਹਿਆਂ ਦੇ ਸਕੂਲਾਂ ਨੇ ਭਾਗ ਲਿਆ, ਜਿਸ ਦੌਰਾਨ ਸਕੂਲ ਦੇ ਖਿਡਾਰਨ ਤਨਰਾਜ ਕੌਰ ਨੇ 80 ਮੀਟਰ ਹਰਡਲਜ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਸਰਪ੍ਰਸਤ ਡਾ: ਦਰਸ਼ਨ ਸਿੰਘ ਗਿੱਲ ਨੇ ਜੇਤੂ ਵਿਦਿਆਰਥੀ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ ਅਤੇ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਖੇਡਾਂ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਰਹੇਗਾ। ਵਾਇਸ ਚੇਅਰਮੈਨ ਹਰਪ੍ਰੀਤ ਸਿੰਘ ਗਿੱਲ ਅਤੇ ਐਮ.ਡੀ. ਰਿਚਾ ਪਨੇਸਰ ਗਿੱਲ ਨੇ ਇਸ ਉਪਲਬਧੀ ਤੇ ਖ਼ੁਸ਼ੀ ਪ੍ਰਗਟ ਕਰਦੇ ਹੋਏ ਵਿਦਿਆਰਥਣ ਨੂੰ ਵਧਾਈ ਦਿੱਤੀ ।