19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਭਦੌੜ, 19 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਵਿਖੇ ਦੁਸਹਿਰੇ ਦੇ ਤਿਉਹਾਰ ਨੂੰ ਸਮਰਪਿਤ ਕਰਵਾਏ ਗਏ ਪ੍ਰੋਗਰਾਮ ਵਿਚ ਸਕੂਲ ਦੇ ਵੱਖ-ਵੱਖ ਗਰੁੱਪਾਂ ਦੇ ਵਿਦਿਆਰਥੀਆ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਸ ਸਮੇਂ ਵੱਖ-ਵੱਖ ਜਮਾਤਾਂ ਦੇ ਇੰਚਾਰਜਾਂ ਦੀ ਅਗਵਾਈ ਹੇਠ ਬੱਚਿਆਂ ਨੂੰ ਭਗਵਾਨ ਰਾਮ, ਲਕਸ਼ਮਣ, ਮਾਤਾ ਸੀਤਾ ਦੇਵੀ, ਵੀਰ ਹਨੂਮਾਨ ਅਤੇ ਰਾਵਣ ਸਮੇਤ ਵੱਖ-ਵੱਖ ਪਾਤਰਾਂ ਦੀਆਂ ਮਨਮੋਹਕ ਝਾਕੀਆਂ ਵਿਚ ਤਿਆਰ ਕੀਤਾ ਗਿਆ ।

Ad Position 21
No active advertisement
ਅਜੀਤ ਡੈਸਕ 20-10-2026
ਭਦੌੜ, 19 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਵਿਖੇ ਦੁਸਹਿਰੇ ਦੇ ਤਿਉਹਾਰ ਨੂੰ ਸਮਰਪਿਤ ਕਰਵਾਏ ਗਏ ਪ੍ਰੋਗਰਾਮ ਵਿਚ ਸਕੂਲ ਦੇ ਵੱਖ-ਵੱਖ ਗਰੁੱਪਾਂ ਦੇ ਵਿਦਿਆਰਥੀਆ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਸ ਸਮੇਂ ਵੱਖ-ਵੱਖ ਜਮਾਤਾਂ ਦੇ ਇੰਚਾਰਜਾਂ ਦੀ ਅਗਵਾਈ ਹੇਠ ਬੱਚਿਆਂ ਨੂੰ ਭਗਵਾਨ ਰਾਮ, ਲਕਸ਼ਮਣ, ਮਾਤਾ ਸੀਤਾ ਦੇਵੀ, ਵੀਰ ਹਨੂਮਾਨ ਅਤੇ ਰਾਵਣ ਸਮੇਤ ਵੱਖ-ਵੱਖ ਪਾਤਰਾਂ ਦੀਆਂ ਮਨਮੋਹਕ ਝਾਕੀਆਂ ਵਿਚ ਤਿਆਰ ਕੀਤਾ ਗਿਆ । ਬੱਚਿਆਂ ਨੇ ਆਪਣੇ ਪਾਤਰਾਂ ਰਾਹੀਂ ਦੁਸਹਿਰੇ ਦੇ ਤਿਉਹਾਰ ਦੀ ਮਹੱਤਤਾ ਅਤੇ ਬੁਰਾਈ ਉੱਤੇ ਨੇਕੀ ਦੀ ਜਿੱਤ ਦਾ ਸੰਦੇਸ਼ ਦਿੱਤਾ, ਉੱਥੇ ਬੱਚਿਆਂ ਦੀਆਂ ਸੁੰਦਰ ਝਾਕੀਆਂ ਸਮਾਗਮ ਵਿਖੇ ਖਿੱਚ ਦਾ ਕੇਂਦਰ ਬਣੀਆਂ। ਪ੍ਰਿਸੀਪਲ ਮੈਡਮ ਸੁਖਵੀਰ ਕੌਰ ਧਾਲੀਵਾਲ ਨੇ ਕਿਹਾ ਕਿ ਦੁਸਹਿਰਾ ਸਾਨੂੰ ਸਚਾਈ, ਨੇਕੀ ਦੇ ਰਾਹ ’ਤੇ ਚੱਲਣ ਦੀ ਪੇ੍ਰਨਾ ਦਿੰਦਾ ਹੈ । ਸਕੂਲ ਦੇ ਐਮ.ਡੀ. ਐਡਵੋਕੇਟ ਇਕਬਾਲ ਸਿੰਘ ਗਿੱਲ, ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਸਕੱਤਰ ਹਰਮਨਪ੍ਰੀਤ ਸਿੰਘ ਸਿੱਧੂ ਅਤੇ ਸੰਦੀਪ ਕੁਮਾਰ ਦਹੀਆ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਆਪਣੇ ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨਾ ਵੀ ਸਿੱਖਿਆ ਦਾ ਮਹੱਤਵਪੂਰਨ ਹਿੱਸਾ ਹੈ।
Ad Position 22
No active advertisement
ਪਿਛਲੀ ਖ਼ਬਰ ਮਹਿਲਾ ਕਾਂਗਰਸ ਵਲੋਂ ਅੰਕਿਤਾ ਭੰਡਾਰੀ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਮੋਮਬੱਤੀ ਮਾਰਚ ਕੱਢਿਆ ਅਗਲੀ ਖ਼ਬਰ ਇਨਸਾਫ਼ ਦੀ ਮੰਗ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਐਮ.ਪੀ. ਮੀਤ ਹੇਅਰ ਦੀ ਰਿਹਾਇਸ਼ ਅੱਗੇ ਧਰਨਾ
Ad Position 24