ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਸਰਦਾਰ ਵੱਲਭਭਾਈ ਪਟੇਲ ਦੀ ਜਨਮ ਵਰ੍ਹੇਗੰਢ ਮਨਾਈ
ਬਰਨਾਲਾ, 21 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਭਾਰਤ ਦੇ ‘ਆਇਰਨ ਮੈਨ ਆਫ਼ ਇੰਡੀਆ’ ਸਰਦਾਰ ਵੱਲਭਭਾਈ ਪਟੇਲ ਦੀ ਜਨਮ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਏਕਤਾ, ਦਇਆ, ਸਹਿਯੋਗ ਅਤੇ ਸਤਿਕਾਰ ਵਰਗੇ ਗੁਣਾਂ ਨੂੰ ਦਰਸਾਉਂਦੇ ਵਾਕ ਲਿਖ ਕੇ ‘ ਆਇਰਨ ਮੈਨ ਦੇ ਗੁਣਾਂ ਦਾ ਰੁੱਖ’ ਤਿਆਰ ਕੀਤਾ।
ਬਰਨਾਲਾ, 21 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਭਾਰਤ ਦੇ ‘ਆਇਰਨ ਮੈਨ ਆਫ਼ ਇੰਡੀਆ’ ਸਰਦਾਰ ਵੱਲਭਭਾਈ ਪਟੇਲ ਦੀ ਜਨਮ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਏਕਤਾ, ਦਇਆ, ਸਹਿਯੋਗ ਅਤੇ ਸਤਿਕਾਰ ਵਰਗੇ ਗੁਣਾਂ ਨੂੰ ਦਰਸਾਉਂਦੇ ਵਾਕ ਲਿਖ ਕੇ ‘ ਆਇਰਨ ਮੈਨ ਦੇ ਗੁਣਾਂ ਦਾ ਰੁੱਖ’ ਤਿਆਰ ਕੀਤਾ। ਇਸ ਦੇ ਨਾਲ ਹੀ ਬੱਚਿਆਂ ਨੇ ਆਪਣੇ ਦੋਸਤਾਂ ਨਾਲ ਟਿਫ਼ਨ ਸਾਂਝਾ ਕਰ ਕੇ ਪਿਆਰ, ਭਾਈਚਾਰੇ ਅਤੇ ਏਕਤਾ ਦਾ ਸੰਦੇਸ਼ ਦਿੱਤਾ। ਪ੍ਰਿੰਸੀਪਲ ਨੇ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਵਿਚ ਨੈਤਿਕ ਕਦਰਾਂ-ਕੀਮਤਾਂ ਅਤੇ ਚੰਗੇ ਸੰਸਕਾਰ ਵਿਕਸਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਰਦਾਰ ਪਟੇਲ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਏਕਤਾ ਅਤੇ ਸਦਭਾਵਨਾ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।