21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਮੂਹਿਕ ਛੁੱਟੀ ਲੈ ਕੇ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਮੁਜ਼ਾਹਰਾ ਮੰਗਾਂ ਨਾ ਮੰਨਣ ’ਤੇ 2027 ਦੀਆਂ ਚੋਣਾਂ ’ਚ ਸਬਕ ਸਿਖਾਉਣ ਦੀ ਦਿੱਤੀ ਚਿਤਾਵਨੀ

ਬਰਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸਾਂਝੀ ਤਾਲਮੇਲ ਕਮੇਟੀ, ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ, ਸਾਂਝਾ ਮੁਲਾਜ਼ਮ ਮੰਚ ਅਤੇ ਸਮੂਹ ਅਧਿਆਪਕ ਜਥੇਬੰਦੀਆਂ ਪੰਜਾਬ ਦੇ ਸੱਦੇ ’ਤੇ ਸਮੂਹਿਕ ਛੁੱਟੀ ਲੈ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੰਜਾਬ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ। ਇਸ ਸੱਦੇ ਤਹਿਤ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਵਿਭਾਗਾਂ ਦੇ ਦਫ਼ਤਰ ਅਤੇ ਸਕੂਲ ਬੰਦ ਰਹੇ।

Ad Position 21
No active advertisement
ਅਜੀਤ ਡੈਸਕ 22-10-2026
ਬਰਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸਾਂਝੀ ਤਾਲਮੇਲ ਕਮੇਟੀ, ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ, ਸਾਂਝਾ ਮੁਲਾਜ਼ਮ ਮੰਚ ਅਤੇ ਸਮੂਹ ਅਧਿਆਪਕ ਜਥੇਬੰਦੀਆਂ ਪੰਜਾਬ ਦੇ ਸੱਦੇ ’ਤੇ ਸਮੂਹਿਕ ਛੁੱਟੀ ਲੈ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੰਜਾਬ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ। ਇਸ ਸੱਦੇ ਤਹਿਤ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਵਿਭਾਗਾਂ ਦੇ ਦਫ਼ਤਰ ਅਤੇ ਸਕੂਲ ਬੰਦ ਰਹੇ। ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂਆਂ ਮਨੋਹਰ ਲਾਲ ਅਰੋੜਾ, ਬਲਜਿੰਦਰ ਪ੍ਰਭੂ, ਦਰਸ਼ਨ ਚੀਮਾ, ਨਿਰਮਲਜੀਤ ਸਿੰਘ ਚਾਨੇ, ਮੋਹਨ ਸਿੰਘ ਛੰਨਾ ਤੇ ਇੰਜੀਨੀਅਰ ਕੇਵਲ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੀ ਹੈ। ਜਿਸ ਕਾਰਨ ਸਮੁੱਚੇ ਮੁਲਾਜ਼ਮ ਵਰਗ ਵਿਚ ਭਾਰੀ ਰੋਸ ਹੈ। ਆਗੂਆਂ ਨੇ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਪੰਜਾਬ ਪੇਅ ਸਕੇਲ ਮੁੜ ਲਾਗੂ ਕੀਤੇ ਜਾਣ, ਪੇਂਡੂ ਭੱਤਾ, ਬਾਰਡਰ ਭੱਤਾ ਅਤੇ ਬੰਦ ਕੀਤੇ ਗਏ 37 ਤਰ੍ਹਾਂ ਦੇ ਹੋਰ ਭੱਤੇ ਬਹਾਲ ਕੀਤੇ ਜਾਣ ਅਤੇ ਏ.ਸੀ.ਪੀ. ਸਕੀਮ ਲਾਗੂ ਕੀਤੀ ਜਾਵੇ। ਕੰਪਿਊਟਰ ਅਧਿਆਪਕਾਂ ਅਤੇ ਐਨ.ਐੱਸ.ਕਿਊ.ਐੱਫ. ਮੁਲਾਜ਼ਮਾਂ ਨੂੰ ਸਿੱਖਿਆ ਵਿਭਾਗ ਵਿਚ ਸ਼ਾਮਿਲ ਕਰਨ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਕਰਨ ਅਤੇ 17 ਜੁਲਾਈ 2020 ਤੇ 15 ਜਨਵਰੀ 2015 ਦੇ ਪੱਤਰ ਰੱਦ ਕਰ ਕੇ ਬਣਦੇ ਵਿੱਤੀ ਲਾਭ ਦੇਣ ਦੀ ਮੰਗ ਵੀ ਉਠਾਈ ਗਈ। ਇਸ ਤੋਂ ਇਲਾਵਾ ਸਾਲ 2023 ਵਿਚ ਬਣਾਏ ਗਏ ਸਪੈਸ਼ਲ ਕਾਡਰ ਦੇ ਅਧਿਆਪਕਾਂ ਨੂੰ ਸੀ.ਐੱਸ.ਆਰ. ਦੇ ਘੇਰੇ ਵਿਚ ਲਿਆਉਣ, ਸਮੂਹ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਆਂਗਣਵਾੜੀ ਵਰਕਰਾਂ, ਹੈਲਪਰਾਂ ਤੇ ਮਿਡ-ਡੇ-ਮੀਲ ਵਰਕਰਾਂ ਨੂੰ ਘੱਟੋ-ਘੱਟ ਉਜ਼ਰਤਾਂ ਸਬੰਧੀ ਕਾਨੂੰਨ ਅਨੁਸਾਰ ਹੱਕ ਦੇਣ ਦੀ ਮੰਗ ਕੀਤੀ ਗਈ। ਇਸ ਮੌਕੇ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਮਾਨਸਾ ਦੇ ਸਾਥੀ ਪਰਵਿੰਦਰ ਸਿੰਘ ਝੋਟਾ ਅਤੇ ਨੇਹਾ ਸ਼ੌਰੀ ਦੇ ਨਸ਼ਾ ਵਿਰੋਧੀ ਲਹਿਰ ਵਿਚ ਪਾਏ ਗਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਪਰਿਵਾਰਾਂ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ ਗਈ। ਬੁਲਾਰਿਆਂ ਗੁਰਲਾਭ ਸਿੰਘ ਮੌੜ, ਨਰਿੰਦਰ ਸ਼ਹਿਣਾ, ਪਰਮਿੰਦਰ ਸਿੰਘ ਬਰਨਾਲਾ, ਗੁਰਪ੍ਰੀਤ ਸ਼ਹਿਣਾ, ਰਜਿੰਦਰ ਢਿੱਲੋਂ, ਰਮਨਦੀਪ ਸਿੰਗਲਾ, ਪ੍ਰਦੀਪ ਕੁਮਾਰ, ਗੁਰਪ੍ਰੀਤ ਭੋਤਨਾ, ਸੁਖਵਿੰਦਰ ਕੌਰ ਪੂਨਮ, ਕੁਲਦੀਪ ਨੈਣੇਵਾਲ, ਤਜਿੰਦਰ ਤੇਜੀ, ਸੁਖਚੈਨ ਜੇਠੁਕੇ, ਰੂਪ ਚੰਦ ਤਪਾ, ਅੰਸ਼ੂ ਗੁਪਤਾ, ਪ੍ਰਿੰਸੀਪਲ ਕੌਰ ਸਿੰਘ, ਸੁਖਜੰਟ ਸਿੰਘ, ਜਸਵੀਰ ਬੀਹਲਾ, ਨਵਨੀਤ ਸਿੰਘ ਭੱਠਲ, ਦਲਜਿੰਦਰ ਪੰਡੋਰੀ ਤੇ ਜਸਪਾਲ ਤਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਮੁਲਾਜ਼ਮ ਆਗੂਆਂ ਨਾਲ ਹਰ 15 ਦਿਨਾਂ ਬਾਅਦ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਅਕਤੂਬਰ ਦੇ ਪਹਿਲੇ ਹਫ਼ਤੇ ਹੋਣ ਵਾਲੀ ਮੀਟਿੰਗ ਵਾਰ-ਵਾਰ ਯਾਦ ਕਰਵਾਉਣ ਦੇ ਬਾਵਜੂਦ ਨਹੀਂ ਕੀਤੀ ਗਈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਜਲਦ ਹੱਲ ਨਾ ਕੀਤਾ ਅਤੇ ਆਪਣੇ ਵਾਅਦੇ ਪੂਰੇ ਨਾ ਕੀਤੇ ਤਾਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅੱਠ ਲੱਖ ਤੋਂ ਵੱਧ ਮੁਲਾਜ਼ਮ ਅਤੇ ਪੈਨਸ਼ਨਰ ਸਰਕਾਰ ਨੂੰ ਸਬਕ ਸਿਖਾਉਣਗੇ। ਉਨ੍ਹਾਂ ਕਿਹਾ ਕਿ 22 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਅੱਗੇ ਵਿਸ਼ਾਲ ਇਕੱਠ ਕੀਤਾ ਜਾਵੇਗਾ ਤੇ ਸਾਰੇ ਸ਼ਹਿਰ ਅੰਦਰ ਮੋਟਰਸਾਈਕਲ ਮਾਰਚ ਕਰ ਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਲੋਕਾਂ ਦੀ ਕਚਹਿਰੀ ਵਿਚ ਰੱਖਿਆ ਜਾਵੇਗਾ। ਇਸ ਮੌਕੇ ਰਾਜੀਵ ਕੁਮਾਰ, ਹਰਿੰਦਰ ਮੱਲੀਆਂ, ਅਨਿਲ ਕੁਮਾਰ, ਜਗਵੰਤ ਸਿੰਘ, ਮੇਵਾ ਸਿੰਘ, ਸੁਰਿੰਦਰ ਸ਼ਰਮਾ, ਤੀਰਥ ਦਾਸ, ਨਿਰਮਲ ਚੁਹਾਣਕੇ, ਜੱਗਾ ਸਿੰਘ ਧਨੌਲਾ, ਜ਼ੋਰਾ ਸਿੰਘ ਖ਼ਿਆਲੀ, ਮਨਮੋਹਨ ਭੱਠਲ, ਹਰਵਿੰਦਰ ਬਰਨਾਲਾ, ਸੁਖਦੀਪ ਤਪਾ ਤੇ ਇੰਜੀਨੀਅਰ ਗੁਰਪ੍ਰੀਤ ਸਿੰਘ ਬਰਨਾਲਾ, ਸੁਖਵਿੰਦਰ ਸਿੰਘ, ਈਸ਼ਰ ਸਿੰਘ ਚੀਮਾ, ਚੰਚਲ ਕੌਸ਼ਲ, ਗੁਰਵਿੰਦਰ ਸਿੰਘ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਪੁਲਿਸ ਵਲੋਂ ਜ਼ਿਲ੍ਹਾ ਪੱਧਰੀ ‘ਪੁਲਿਸ ਸ਼ਹੀਦੀ ਯਾਦਗਾਰੀ ਦਿਵਸ’ ਸਮਾਗਮ ਕਰਵਾਇਆ ਅਗਲੀ ਖ਼ਬਰ ਵਿਰੋਧੀ ਧਿਰਾਂ ‘ਆਪ’ ਨੂੰ ਨੀਵਾਂ ਕਰਨ ਦਿਖਾਉਣ ਹਰ ਹਰਬਾ ਵਰਤਣ ਲਈ ਯਤਨਸ਼ੀਲ-ਮੀਤ ਹੇਅਰ
Ad Position 24