ਪਿੰਡ ਕਾਹਨੇਕੇ ਵਿਖੇ ਕਿਸਾਨਾਂ ਦੇ ਖੇਤਾਂ ਦੀਆਂ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ
ਰੂੜੇਕੇ ਕਲਾਂ, 22 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਕਾਹਨੇਕੇ ਵਿਖੇ ਕਿਸਾਨਾਂ ਦੇ ਖੇਤਾਂ ਵਿਚੋਂ ਮੋਟਰ ਟਿਊਬਵੈੱਲਾਂ ਤੋਂ ਕੇਬਲ ਤਾਰਾਂ ਚੋਰੀ ਹੋਣ ਦੀ ਖ਼ਬਰ ਹੈ। ਜਾਣਕਾਰੀ ਦਿੰਦੇ ਹੋਏ ਪੀੜਤ ਕਿਸਾਨ ਬਿੰਦਰ ਸਿੰਘ, ਧੀਰਾ ਸਿੰਘ ਆਦਿ ਨੇ ਦੱਸਿਆ ਕਿ ਸਾਡੇ ਪਿੰਡ ਕਿਸਾਨਾਂ ਦੇ ਖੇਤਾਂ ਵਿਚੋਂ ਪਿਛਲੇ ਸਮੇਂ ਤੋਂ ਲੈ ਕੇ ਕਿਸਾਨਾਂ ਦੇ ਖੇਤਾਂ ਵਿਚ ਚੋਰੀਆਂ ਹੋ ਰਹੀਆਂ ਹਨ।
ਪ
ਪਿੰਡ ਕਾਹਨੇਕੇ ਵਿਖੇ ਕਿਸਾਨਾਂ ਦੇ ਖੇਤਾਂ ਵਿਚੋਂ ਕੇਬਲ ਤਾਰਾਂ ਚੋਰੀ ਹੋਣ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਕਿਸਾਨ। ਤਸਵੀਰ : ਗੁਰਪ੍ਰੀਤ ਸਿੰਘ ਕਾਹਨੇਕੇ
23-10-2026
ਰੂੜੇਕੇ ਕਲਾਂ, 22 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਕਾਹਨੇਕੇ ਵਿਖੇ ਕਿਸਾਨਾਂ ਦੇ ਖੇਤਾਂ ਵਿਚੋਂ ਮੋਟਰ ਟਿਊਬਵੈੱਲਾਂ ਤੋਂ ਕੇਬਲ ਤਾਰਾਂ ਚੋਰੀ ਹੋਣ ਦੀ ਖ਼ਬਰ ਹੈ। ਜਾਣਕਾਰੀ ਦਿੰਦੇ ਹੋਏ ਪੀੜਤ ਕਿਸਾਨ ਬਿੰਦਰ ਸਿੰਘ, ਧੀਰਾ ਸਿੰਘ ਆਦਿ ਨੇ ਦੱਸਿਆ ਕਿ ਸਾਡੇ ਪਿੰਡ ਕਿਸਾਨਾਂ ਦੇ ਖੇਤਾਂ ਵਿਚੋਂ ਪਿਛਲੇ ਸਮੇਂ ਤੋਂ ਲੈ ਕੇ ਕਿਸਾਨਾਂ ਦੇ ਖੇਤਾਂ ਵਿਚ ਚੋਰੀਆਂ ਹੋ ਰਹੀਆਂ ਹਨ। ਸਾਡੀਆਂ ਮੋਟਰਾਂ ਦੀਆਂ ਕੇਬਲ ਤਾਰਾਂ ਦੂਜੀ ਵਾਰ ਚੋਰੀ ਹੋ ਚੁੱਕੀਆਂ ਹਨ। ਪੀੜ੍ਹਤ ਕਿਸਾਨਾਂ ਨੇ ਕਿਹਾ ਕਿ ਕਿਸਾਨਾਂ ਦੇ ਖੇਤਾਂ ਵਿਚੋਂ ਚੋਰੀਆਂ ਦਾ ਸਿਲਸਿਲਾ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਕਿਸਾਨਾਂ ਦੇ ਖੇਤਾਂ ਵਿਚੋਂ ਚੋਰੀਆਂ ਹੋਣ ਕਰ ਕੇ ਕਿਸਾਨਾਂ ਦਾ ਆਰਥਿਕ ਨੁਕਸਾਨ ਹੋ ਰਿਹਾ ਹੈ ਅਤੇ ਕਿਸਾਨਾਂ ਦੀ ਖੱਜਲ ਖ਼ੁਆਰੀ ਹੋ ਰਹੀ ਹੈ। ਇਲਾਕੇ ਵਿਚ ਚੋਰ ਗਿਰੋਹ ਸਰਗਰਮੀ ਨਾਲ ਕੰਮ ਕਰ ਰਿਹਾ ਹੈ। ਪੀੜਤ ਕਿਸਾਨਾਂ ਨੇ ਡੀ.ਸੀ ਬਰਨਾਲਾ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਦੇ ਖੇਤਾਂ ਵਿਚ ਪਿਛਲੇ ਲੰਮੇ ਸਮੇਂ ਤੋਂ ਚੋਰੀਆਂ ਕਰ ਰਹੇ ਗਰੋਹ ਨੂੰ ਕਾਬੂ ਕੀਤਾ ਜਾਵੇ।