ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਦਾ ਬੀ.ਟੈਕ. ਸੀ.ਐਸ.ਈ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ
ਬਰਨਾਲਾ, 22 ਅਕਤੂਬਰ (ਅਸ਼ੋਕ ਭਾਰਤੀ)-ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਬਰਨਾਲਾ ਦਾ ਬੀ. ਟੈਕ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਦੇ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ।
ਬਰਨਾਲਾ, 22 ਅਕਤੂਬਰ (ਅਸ਼ੋਕ ਭਾਰਤੀ)-ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਬਰਨਾਲਾ ਦਾ ਬੀ.ਟੈਕ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਦੇ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਇਹ ਜਾਣਕਾਰੀ ਸੰਸਥਾ ਦੇ ਡਾਇਰੈਕਟਰ ਡਾ: ਅਜੈ ਮਿੱਤਲ ਨੇ ਦਿੱਤੀ ਤੇ ਦੱਸਿਆ ਕਿ ਜਸਪ੍ਰੀਤ ਕੌਰ ਅਤੇ ਅਰਸ਼ਦੀਪ ਕੌਰ ਨੇ ਸਾਂਝੇ ਤੌਰ ’ਤੇ 8.91 ਐਸ.ਜੀ.ਪੀ.ਏ. ਫ਼ੀਸਦੀ ਅੰਕ ਲੈ ਕੇ ਪਹਿਲਾ, ਸਹਿਜਪ੍ਰੀਤ ਕੌਰ ਨੇ 8.77 ਐਸ.ਜੀ.ਪੀ.ਏ. ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸੰਸਥਾ ਦੇ ਚੇਅਰਮੈਨ ਇੰਜੀ. ਆਰ. ਕੇ. ਗੁਪਤਾ, ਡਾਇਰੈਕਟਰ ਡਾ: ਅਜੈ ਮਿੱਤਲ, ਡੀਨ ਅਕਾਦਮਿਕਸ ਅਤੇ ਕੰਪਿਊਟਰ ਵਿਭਾਗ ਦੇ ਮੁਖੀ ਅਸਿਸਟੈਂਟ ਪ੍ਰੋ: ਰਾਜਨੀਸ਼ ਨਰੂਲਾ, ਕਲਾਸ ਇੰਚਾਰਜ ਸਿਮਰਨ ਕੌਰ, ਵਾਈਸ-ਚੇਅਰਮੈਨ ਸ਼੍ਰੀ ਰਾਜੀਵ ਮੰਗਲਾ, ਜਨਰਲ ਸਕੱਤਰ ਇੰਜੀ. ਵਿੱਕੀ ਸਿੰਗਲ, ਜੁਆਇੰਟ ਸਕੱਤਰ ਇੰਜੀ. ਇੰਦਰਪਾਲ ਗੋਇਲ, ਐਡੀਸ਼ਨਲ ਸਕੱਤਰ ਇੰਜੀ. ਮੋਹਿਤ ਮੰਗਲਾ, ਖਜ਼ਾਨਚੀ ਸ਼੍ਰੀ ਅਸ਼ਵਨੀ ਕੁਮਾਰ, ਐਗਜ਼ੈਕਟਿਵ ਮੈਂਬਰ ਸ਼੍ਰੀ ਹਰਭਜਨ ਸਿੰਘ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ।