ਟੰਡਨ ਇੰਟਰਨੈਸ਼ਨਲ ਸਕੂਲ ਦੇ 9 ਹੋਣਹਾਰ ਖਿਡਾਰੀ ਰਾਜ ਪੱਧਰੀ ਮੁਕਾਬਲਿਆਂ ਲਈ ਚੁਣੇ
ਬਰਨਾਲਾ, 22 ਅਕਤੂਬਰ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਜਿਸ ਸਦਕਾ ਸਕੂਲ ਦੇ 9 ਹੋਣਹਾਰ ਖਿਡਾਰੀਆਂ ਦੀ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ ਹੋਈ ਹੈ।
ਸ
ਸੰਸਥਾ ਦੇ ਐਮ.ਡੀ. ਸ਼ਿਵ ਸਿੰਗਲਾ ਤੇ ਪ੍ਰਿੰਸੀਪਲ ਮੈਡਮ ਸ਼ਾਲਿਨੀ ਕੌਸ਼ਲ।
23-10-2026
ਬਰਨਾਲਾ, 22 ਅਕਤੂਬਰ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਜਿਸ ਸਦਕਾ ਸਕੂਲ ਦੇ 9 ਹੋਣਹਾਰ ਖਿਡਾਰੀਆਂ ਦੀ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ ਹੋਈ ਹੈ। ਇਹ ਜਾਣਕਾਰੀ ਸੰਸਥਾ ਦੇ ਐਮ.ਡੀ. ਸ੍ਰੀ ਸ਼ਿਵ ਸਿੰਗਲਾ ਤੇ ਪ੍ਰਿੰਸੀਪਲ ਮੈਡਮ ਸ਼ਾਲਿਨੀ ਕੌਸ਼ਲ ਨੇ ਦਿੱਤੀ ਤੇ ਦੱਸਿਆ ਕਿ ਪਾਵਰ ਲਿਫਟਿੰਗ ਮੁਕਾਬਲੇ ਵਿਚ ਹਰਏਕਮ ਵੀਰ ਸਿੰਘ, ਟੇਬਲ ਟੈਨਿਸ ਮੁਕਾਬਲੇ ’ਚ ਚੇਤਸ ਜਿੰਦਲ, ਬੈਡਮਿੰਟਨ ਮੁਕਾਬਲੇ ਵਿਚ ਜੈਨਮ ਹੀਰਾ ਅਤੇ ਮੰਨਤ, ਕਰਾਟੇ ਦੇ ਮੁਕਾਬਲਿਆਂ ਵਿਚ ਜੈਸਮੀਨ ਕੌਰ, ਗੁਰਨੂਰਪ੍ਰੀਤ ਕੌਰ, ਜਸਦੀਪ ਸਿੰਘ, ਅਨੁਸ਼ ਅਤੇ ਸਮਰਪ੍ਰੀਤ ਸਿੰਘ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਰਾਜ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ। ਉਨ੍ਹਾਂ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਾਰੇ ਚੁਣੇ ਗਏ ਖਿਡਾਰੀਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫਲਤਾ ਉਨ੍ਹਾਂ ਦੀ ਮਿਹਨਤ, ਲਗਨ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਪੜ੍ਹਾਈ ਵਿਚ ਹੀ ਨਹੀਂ, ਸਗੋਂ ਖੇਡਾਂ ਅਤੇ ਹੋਰ ਗਤੀਵਿਧੀਆ ਵਿਚ ਵੀ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨਾ ਹੈ ਅਤੇ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਸਕੂਲ ਦੀ ਮੁੱਖ ਤਰਜੀਹ ਹੈ।