22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਅਕਾਲੀ ਦਲ (ਬ) ਦੀ ਸਰਕਾਰ ਬਣਨ ’ਤੇ ਕਿਸਾਨਾਂ ਨੂੰ ਮੁਫ਼ਤ ਮੋਟਰ ਟਿਊਬਵੈੱਲ ਕੁਨੈਕਸ਼ਨ ਦਿੱਤੇ ਜਾਣਗੇ-ਰਾਹੀ

ਰੂੜੇਕੇ ਕਲਾਂ, 22 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ’ਤੇ ਪੰਜਾਬ ਦੇ ਕਿਸਾਨਾਂ ਨੂੰ ਪਹਿਲੇ ਮਹੀਨੇ ਮੁਫ਼ਤ ਟਿਊਬਵੈੱਲ ਕੁਨੈਕਸ਼ਨ ਦਿੱਤੇ ਜਾਣਗੇ। ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਇਕ ਵੀ ਪੰਜਾਬ ਦੇ ਕਿਸਾਨ ਮੋਟਰ ਟਿਊਬਵੈੱਲ ਕੁਨੈਕਸ਼ਨ ਨਹੀਂ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 23-10-2026
ਰੂੜੇਕੇ ਕਲਾਂ, 22 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ’ਤੇ ਪੰਜਾਬ ਦੇ ਕਿਸਾਨਾਂ ਨੂੰ ਪਹਿਲੇ ਮਹੀਨੇ ਮੁਫ਼ਤ ਟਿਊਬਵੈੱਲ ਕੁਨੈਕਸ਼ਨ ਦਿੱਤੇ ਜਾਣਗੇ। ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਇਕ ਵੀ ਪੰਜਾਬ ਦੇ ਕਿਸਾਨ ਮੋਟਰ ਟਿਊਬਵੈੱਲ ਕੁਨੈਕਸ਼ਨ ਨਹੀਂ ਦਿੱਤਾ ਹੈ। ਜਿਸ ਕਰ ਕੇ ਟਿਊਬਵੈੱਲ ਕੁਨੈਕਸ਼ਨ ਦੀ ਕੀਮਤ 30 ਲੱਖ ਰੁਪਏ ’ਤੇ ਪਹੁੰਚ ਚੁੱਕੀ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਪਿੰਡ ਧੂਰਕੋਟ ਵਿਖੇ ਅਕਾਲੀ ਵਰਕਰ ਅਹੁਦੇਦਾਰਾਂ ਦੀ ਮੀਟਿੰਗ ਕਰਨ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਾਰੇ ਥਰਮਲ ਪਲਾਟਾਂ ਦਾ ਨਿਰਮਾਣ ਅਤੇ ਕਿਸਾਨਾਂ ਨੂੰ ਮੋਟਰ ਟਿਊਬਵੈੱਲ ਕੁਨੈਕਸ਼ਨ ਅਕਾਲੀ ਸਰਕਾਰ ਸਮੇਂ ਹੀ ਮਿਲੇ ਸਨ। ਪੰਜਾਬ ਵਾਸੀ ਅਕਾਲੀ ਸਰਕਾਰ ਦੇ ਕੀਤੇ ਵਿਕਾਸ ਕਾਰਜਾਂ ਨੂੰ ਅੱਜ ਵੀ ਯਾਦ ਕਰਦੇ ਹਨ। ਇਸ ਮੌਕੇ ਉਨ੍ਹਾਂ ਨਾਲ ਸਰਕਲ ਪ੍ਰਧਾਨ ਸੁਖਪਾਲ ਸਿੰਘ ਸਮਰਾ ਪੱਖੋ ਕਲਾਂ, ਸਾਬਕਾ ਸਰਪੰਚ ਜਨਕ ਸਿੰਘ ਧੂਰਕੋਟ, ਬੂਟਾ ਸਿੰਘ, ਸ਼ੇਰ ਸਿੰਘ, ਕੌਰ ਸਿੰਘ, ਨੱਥਾ ਸਿੰਘ, ਧੀਰਾ ਸਿੰਘ, ਫਕੀਰ ਚੰਦ, ਚਰਨਾ ਸਿੰਘ, ਮੱਖਣ ਸਿੰਘ, ਸੁਖਪਾਲ ਸਿੰਘ, ਭੂਰਾ ਸਿੰਘ ਮੋਹਣ ਲਾਲ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਤਪਾ ਦੇ ਈ.ਓ. ਖਿਲਾਫ਼ ਕੌਂਸਲਰਾਂ ਨੇ ਨਗਰ ਕੌਂਸਲ ’ਚ ਲਾਇਆ ਧਰਨਾ ਕੌਂਸਲਰਾਂ ਦੇ ਕਹਿਣ ਦੇ ਬਾਵਜੂਦ ਵੀ ਈ.ਓ ਦੀ... ਅਗਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦਾਂ ਅਤੇ ਅਪਾਹਜਾਂ ਨੂੰ ਪੈਨਸ਼ਨ ਦੇ ਚੈੱਕ ਵੰਡੇ
Ad Position 24