ਪਿੰਡ ਚੰਨਣਵਾਲ ਵਿਖੇ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ 564 ਲਾਭਪਾਤਰੀਆਂ ਨੂੰ ਸਰਟੀਫਿਕੇਟ ਵੰਡੇ
ਮਹਿਲ ਕਲਾਂ, 23 ਅਕਤੂਬਰ (ਤਰਸੇਮ ਸਿੰਘ ਗਹਿਲ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਚੰਨਣਵਾਲ ਵਿਖੇ ਪੰਜਾਬ ਸਰਕਾਰ ਵਲੋਂ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਦੇ ਤਹਿਤ 564 ਲਾਭਪਾਤਰੀਆਂ ਨੂੰ ਮਕਾਨ ਮਾਲਕੀ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਗ੍ਰਾਮ ਪੰਚਾਇਤ ਦੇ ਸਰਪੰਚ ਸਰਪੰਚ ਕੁਲਵਿੰਦਰ ਕੌਰ ਧਾਲੀਵਾਲ ਪਤਨੀ ਸਾਬਕਾ ਸਰਪੰਚ ਗੁਰਜੰਟ ਸਿੰਘ ਧਾਲੀਵਾਲ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਦਾ ਮੁੱਖ ਉਦੇਸ਼ ਪਿੰਡਾਂ ਵਿਚ ਲਾਲ ਲਕੀਰ ਅਧੀਨ ਆਉਂਦੇ ਰਿਹਾਇਸ਼ੀ ਮਕਾਨਾਂ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਮਾਲਕੀ ਹੱਕਾਂ ਨਾਲ ਸਬੰਧਿਤ ਦਸਤਾਵੇਜ਼ ਮੁਹੱਈਆ ਕਰਵਾਉਣਾ ਹੈ।
ਮਹਿਲ ਕਲਾਂ, 23 ਅਕਤੂਬਰ (ਤਰਸੇਮ ਸਿੰਘ ਗਹਿਲ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਚੰਨਣਵਾਲ ਵਿਖੇ ਪੰਜਾਬ ਸਰਕਾਰ ਵਲੋਂ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਦੇ ਤਹਿਤ 564 ਲਾਭਪਾਤਰੀਆਂ ਨੂੰ ਮਕਾਨ ਮਾਲਕੀ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਗ੍ਰਾਮ ਪੰਚਾਇਤ ਦੇ ਸਰਪੰਚ ਸਰਪੰਚ ਕੁਲਵਿੰਦਰ ਕੌਰ ਧਾਲੀਵਾਲ ਪਤਨੀ ਸਾਬਕਾ ਸਰਪੰਚ ਗੁਰਜੰਟ ਸਿੰਘ ਧਾਲੀਵਾਲ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਦਾ ਮੁੱਖ ਉਦੇਸ਼ ਪਿੰਡਾਂ ਵਿਚ ਲਾਲ ਲਕੀਰ ਅਧੀਨ ਆਉਂਦੇ ਰਿਹਾਇਸ਼ੀ ਮਕਾਨਾਂ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਮਾਲਕੀ ਹੱਕਾਂ ਨਾਲ ਸਬੰਧਿਤ ਦਸਤਾਵੇਜ਼ ਮੁਹੱਈਆ ਕਰਵਾਉਣਾ ਹੈ। ਇਸ ਉਪਰਾਲੇ ਨਾਲ ਲੋਕਾਂ ਨੂੰ ਆਪਣੇ ਘਰਾਂ ਦੀ ਮਾਲਕੀ ਸਬੰਧੀ ਰਿਕਾਰਡ ਪ੍ਰਾਪਤ ਕਰਨ ਵਿਚ ਸਹੂਲਤ ਮਿਲਦੀ ਹੈ ਅਤੇ ਜਾਇਦਾਦ ਨਾਲ ਜੁੜੇ ਮਾਮਲਿਆਂ ਵਿਚ ਭਵਿੱਖ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਘਟਾਉਣ ਵਿਚ ਵੀ ਮਦਦ ਮਿਲ ਸਕਦੀ ਹੈ। ਇਸ ਮੌਕੇ ਬਲਾਕ ਸੰਮਤੀ ਮਹਿਲ ਕਲਾਂ ਦੀ ਚੇਅਰਪਰਸਨ ਕਿਰਨਜੀਤ ਕੌਰ ਮਠਾੜੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਨਾਲ ਆਪਣੇ ਘਰਾਂ ਦੀ ਮਾਲਕੀ ਨਾਲ ਸਬੰਧਿਤ ਸਰਟੀਫਿਕੇਟ ਮਿਲਣ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਆਪਣੇ ਹੱਕਾਂ ਦਾ ਰਿਕਾਰਡ ਸੰਭਾਲਣ ਅਤੇ ਲੋੜ ਪੈਣ ’ਤੇ ਉਸ ਦੀ ਵਰਤੋਂ ਕਰਨ ਵਿਚ ਸਹੂਲਤ ਮਿਲੇਗੀ। ਉਨ੍ਹਾਂ ਇਸ ਮੁਹਿੰਮ ਨੂੰ ਪੇਂਡੂ ਲੋਕਾਂ ਲਈ ਲਾਹੇਵੰਦ ਉਪਰਾਲਾ ਦੱਸਦਿਆਂ ਕਿਹਾ ਕਿ ਇਸ ਦਾ ਲਾਭ ਵੱਧ ਤੋਂ ਵੱਧ ਯੋਗ ਪਰਿਵਾਰਾਂ ਤੱਕ ਪਹੁੰਚਣਾ ਚਾਹੀਦਾ ਹੈ। ਇਸ ਸਮਾਗਮ ਵਿਚ ਤਹਿਸੀਲਦਾਰ ਬਰਨਾਲਾ ਕੁਲਦੀਪ ਸਿੰਘ ਅਤੇ ਸਰਕਲ ਪਟਵਾਰੀ ਹਿਮਾਂਸ਼ੂ ਨੇ ਦੱਸਿਆ ਕਿ ਪਿੰਡ ਚੰਨਣਵਾਲ ਦੇ 564 ਲਾਭਪਾਤਰੀਆਂ ਨੂੰ ਸਰਟੀਫਿਕੇਟ ਵੰਡੇ ਜਾਣਾ ਪਿੰਡ ਲਈ ਅਹਿਮ ਉਪਲਬਧੀ ਹੈ। ਇਸ ਮੌਕੇ ਪੰਚ ਬਲਵਿੰਦਰ ਸਿੰਘ ਫ਼ੌਜੀ, ਪੰਚ ਗੁਰਜੀਤ ਸਿੰਘ, ਪੰਚ ਮਨਜੀਤ ਸਿੰਘ, ਸਮਾਜ ਸੇਵੀ ਗੁਰਜਨਕ ਸਿੰਘ ਮਠਾੜੂ ਅਤੇ ਸਮਾਜ ਸੇਵੀ ਬਾਬਾ ਯਾਦਵਿੰਦਰ ਸਿੰਘ ਚੰਨਣਵਾਲ, ਗੁਰਜੀਤ ਸਿੰਘ ਆਦਿ ਹਾਜ਼ਰ ਸਨ।