24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਬਰਨਾਲਾ ਵਲੋਂ ਐਸ.ਆਈ.ਆਰ. ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਬਰਨਾਲਾ, 23 ਅਕਤੂਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ’ਤੇ ਬਰਨਾਲਾ ਵਿਖੇ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਬਰਨਾਲਾ ਵਲੋਂ ਮੁੱਖ ਚੋਣ ਕਮਿਸ਼ਨਰ ਦੀ ਬਰਖ਼ਾਸਤਗੀ ਦੀ ਮੰਗ ਤੇ ਐਸ. ਆਈ.

Ad Position 21
No active advertisement
ਮੁੱਖ ਚੋਣ ਕਮਿਸ਼ਨਰ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ 24-10-2026
ਬਰਨਾਲਾ, 23 ਅਕਤੂਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ’ਤੇ ਬਰਨਾਲਾ ਵਿਖੇ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਬਰਨਾਲਾ ਵਲੋਂ ਮੁੱਖ ਚੋਣ ਕਮਿਸ਼ਨਰ ਦੀ ਬਰਖ਼ਾਸਤਗੀ ਦੀ ਮੰਗ ਤੇ ਐਸ.ਆਈ.ਆਰ. ਰੱਦ ਕਰਨ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਉਪਰੰਤ ਪ੍ਰਸ਼ਾਸਨਿਕ ਅਧਿਕਾਰੀ ਨੂੰ ਮੰਗ-ਪੱਤਰ ਵੀ ਦਿੱਤਾ ਗਿਆ। ਇਸ ਮੌਕੇ ਡਕੌਂਦਾ ਤੋਂ ਇੰਦਰਪਾਲ ਸਿੰਘ ਸੂਬਾ ਪ੍ਰੈੱਸ ਸਕੱਤਰ, ਕ੍ਰਾਂਤੀਕਾਰੀ ਤੋਂ ਪਵਿੱਤਰ ਸਿੰਘ ਲਾਲੀ ਜ਼ਿਲ੍ਹਾ ਪ੍ਰਧਾਨ, ਡਕੌਂਦਾ ਧਨੇਰ ਤੋਂ ਜਗਰਾਜ ਸਿੰਘ ਹਰਦਾਸਪੁਰਾ, ਕ੍ਰਾਂਤੀਕਾਰੀ ਦਰਸ਼ਨਪਾਲ ਤੋਂ ਮਹਿਮਾ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਲੱਖੋਵਾਲ ਤੋਂ ਕੈਪਟਨ ਹਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਭਾਰਤ ਵਿਚ ਲੋਕਤੰਤਰ ਅਤੇ ਸਾਰੇ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰ ਦੀ ਰਾਖੀ ਲਈ ਕਿਸਾਨ ਸੰਘਰਸ਼ ਵਿਚ ਇਕਜੁੱਟ ਹੋ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ‘ਸਪੈਸ਼ਲ ਇੰਟੈਂਸਿਵ ਰਿਵੀਜ਼ਨ’ ਨੂੰ ਤੁਰੰਤ ਰੱਦ ਕੀਤਾ ਜਾਵੇ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਜਾਵੇ ਅਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ, ਬਿਨਾਂ ਕਿਸੇ ਪਾਰਦਰਸ਼ਤਾ ਦੇ ਸੂਚੀ ਵਿਚੋਂ ਹਟਾਏ ਗਏ 13.41 ਕਰੋੜ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰ ਬਹਾਲ ਕੀਤੇ ਜਾਣ, 2023 ਦੇ ਕਾਨੂੰਨ ਵਿਚ ਸੋਧ ਕੀਤੀ ਜਾਵੇ, ਚੋਣ ਪੈਨਲ ਵਿਚ ਪ੍ਰਧਾਨ ਮੰਤਰੀ ਦੁਆਰਾ ਨਾਮਜ਼ਦ ਕੈਬਨਿਟ ਮੰਤਰੀ ਦੀ ਥਾਂ ’ਤੇ ਭਾਰਤ ਦੇ ਚੀਫ਼ ਜਸਟਿਸ (ਮੁੱਖ ਜੱਜ) ਨੂੰ ਸ਼ਾਮਿਲ ਕੀਤਾ ਜਾਵੇ, ਗਿਆਨੇਸ਼ ਕੁਮਾਰ ਨੇ ਆਪਣੀ ਸੰਵਿਧਾਨਕ ਸਹੁੰ ਦੀ ਉਲੰਘਣਾ ਕੀਤੀ ਹੈ ਅਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ੁਦ ਮੁੱਖ ਚੋਣ ਕਮਿਸ਼ਨਰ ਨੂੰ ਬਚਾ ਰਹੇ ਹਨ, ਜਿਨ੍ਹਾਂ ਨੇ ਸੱਤਾਧਾਰੀ ਪਾਰਟੀ (ਭਾਜਪਾ) ਨੂੰ ਸੱਤਾ ਵਿਚ ਬਣੇ ਰਹਿਣ ਵਿਚ ਮਦਦ ਕਰਨ ਲਈ, ਵੋਟਰ ਸੂਚੀ ਵਿਚੋਂ ਅਸਲ ਨਾਗਰਿਕਾਂ ਦੇ ਨਾਮ ਕੱਟਣ ਵਰਗਾ ਗੰਭੀਰ ਅਪਰਾਧ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੋਦੀ ਸਰਕਾਰ ਪ੍ਰਦਰਸ਼ਨਕਾਰੀਆਂ ’ਤੇ ਹਮਲੇ ਜਾਰੀ ਰੱਖਦੀ ਹੈ, ਤਾਂ ਕਿਸਾਨ ਉਨ੍ਹਾਂ ਦੀ ਸੁਰੱਖਿਆ ਲਈ ਅੱਗੇ ਆਉਣ ਲਈ ਮਜਬੂਰ ਹੋਣਗੇ। ਇਸ ਮਾਮਲੇ ਦੀ ਤੁਰੰਤ ਜਾਂਚ ਕੀਤੀ ਜਾਵੇ, ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ, ਅਤੇ ਵਰਦੀਧਾਰੀ ਅਧਿਕਾਰੀਆਂ ਸਮੇਤ ਅਜਿਹੇ ਘਿਣਾਉਣੇ ਅਪਰਾਧੀਆਂ ਅਤੇ ਸਮਾਜ-ਵਿਰੋਧੀ ਤੱਤਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਗੁਰਮੇਲ ਸਿੰਘ ਜਵੰਦਾ, ਭੈਣ ਵਿਨੋਦ ਸ਼ਰਮਾ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬੁੱਟਰ, ਦਰਸ਼ਨ ਸਿੰਘ ਉੱਗੋਕੇ ਬੀ.ਕੇ.ਯੂ ਡਕੌਂਦਾ, ਬਾਬੂ ਸਿੰਘ ਖੁੱਡੀ ਕਲਾਂ ਬੀ.ਕੇ.ਯੂ. ਡਕੌਂਦਾ ਧਨੇਰ, ਮੋਹਨ ਸਿੰਘ ਰੂੜੇਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਨਛੱਤਰ ਸਿੰਘ ਮਜ਼ਦੂਰ ਅਧਿਕਾਰ ਅੰਦੋਲਨ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਟਰਾਈਡੈਂਟ ਗਰੁੱਪ ਦੀ ਦੀਵਾਲੀ ਧਮਾਕਾ ਸੇਲ ਅੱਜ ਤੋਂ ਸੰਘੇੜਾ ਵਿਖੇ 31 ਅਕਤੂਬਰ ਤੋਂ 2 ਨਵੰਬਰ ਤੱਕ ਲੱਗੇਗਾ ਦੀਵਾਲੀ ਮੇਲਾ ਅਗਲੀ ਖ਼ਬਰ ਪਿੰਡ ਚੀਮਾ ਵਿਖੇ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਅੱਜ ਤੋਂ
Ad Position 24