23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਵਿਦਿਆਰਥੀਆਂ ਨੂੰ ਕਾਗ਼ਜ਼ ਤੋਂ ਵੱਖ-ਵੱਖ ਆਕਾਰ ਬਣਾਉਣ ਦੀ ਕਲਾ ਸਿਖਾਈ

ਧਨੌਲਾ, 23 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਵਿਦਿਆਰਥੀਆਂ ਦੀ ਸਿਰਜਣਾਤਮਿਕ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਵਿਚ ਕਲਾਤਮਕ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਕਾਗ਼ਜ਼ ਤੋਂ ਵੱਖ-ਵੱਖ ਆਕਾਰ ਬਣਾਉਣ ਦੀ ਗਤੀਵਿਧੀ ਕਰਵਾਈ ਗਈ। ਇਸ ਦੌਰਾਨ ਵਿਦਿਆਰਥੀਆਂ ਨੂੰ ਕਾਗ਼ਜ਼ ਦੀ ਮਦਦ ਨਾਲ ਵੱਖ-ਵੱਖ ਤਰ੍ਹਾਂ ਦੀਆਂ ਆਕ੍ਰਿਤੀਆਂ ਅਤੇ ਸਜਾਵਟੀ ਵਸਤਾਂ ਬਣਾਉਣ ਦੀ ਕਲਾ ਸਿਖਾਈ ਗਈ।

Ad Position 21
No active advertisement
ਅਜੀਤ ਡੈਸਕ 24-10-2026
ਧਨੌਲਾ, 23 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਵਿਦਿਆਰਥੀਆਂ ਦੀ ਸਿਰਜਣਾਤਮਿਕ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਵਿਚ ਕਲਾਤਮਕ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਕਾਗ਼ਜ਼ ਤੋਂ ਵੱਖ-ਵੱਖ ਆਕਾਰ ਬਣਾਉਣ ਦੀ ਗਤੀਵਿਧੀ ਕਰਵਾਈ ਗਈ। ਇਸ ਦੌਰਾਨ ਵਿਦਿਆਰਥੀਆਂ ਨੂੰ ਕਾਗ਼ਜ਼ ਦੀ ਮਦਦ ਨਾਲ ਵੱਖ-ਵੱਖ ਤਰ੍ਹਾਂ ਦੀਆਂ ਆਕ੍ਰਿਤੀਆਂ ਅਤੇ ਸਜਾਵਟੀ ਵਸਤਾਂ ਬਣਾਉਣ ਦੀ ਕਲਾ ਸਿਖਾਈ ਗਈ। ਇਸ ਮੌਕੇ ਮੈਡਮ ਅਮਨਦੀਪ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਇਸ ਗਤੀਵਿਧੀ ਵਿਚ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਕਾਗ਼ਜ਼ ਨੂੰ ਮੋੜ ਕੇ ਅਤੇ ਵੱਖ-ਵੱਖ ਤਰੀਕਿਆਂ ਨਾਲ ਵਰਤ ਕੇ ਸੁੰਦਰ ਆਕਾਰ ਤਿਆਰ ਕੀਤੇ। ਇਸ ਗਤੀਵਿਧੀ ਰਾਹੀਂ ਬੱਚਿਆਂ ਨੂੰ ਨਵੀਆਂ ਚੀਜ਼ਾਂ ਬਣਾਉਣ ਦੇ ਨਾਲ-ਨਾਲ ਆਪਣੀ ਕਲਪਨਾਸ਼ਕਤੀ ਨੂੰ ਪ੍ਰਗਟਾਉਣ ਦਾ ਮੌਕਾ ਮਿਲਿਆ। ਅਧਿਆਪਕਾ ਨੇ ਵਿਦਿਆਰਥੀਆਂ ਨੂੰ ਗਤੀਵਿਧੀ ਦੌਰਾਨ ਲੋੜੀਂਦੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਦੱਸਿਆ ਕਿ ਅਜਿਹੀਆਂ ਰਚਨਾਤਮਿਕ ਗਤੀਵਿਧੀਆਂ ਬੱਚਿਆਂ ਦੇ ਹੱਥਾਂ ਦੀ ਕਾਰਜ-ਕੁਸ਼ਲਤਾ, ਇਕਾਗਰਤਾ, ਧੀਰਜ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਦੀ ਸਮਰੱਥਾ ਨੂੰ ਵਿਕਸਿਤ ਕਰਨ ਵਿਚ ਸਹਾਇਕ ਹੁੰਦੀਆਂ ਹਨ। ਇਸ ਮੌਕੇ ਸੰਸਥਾ ਦੇ ਚੇਅਰਮੈਨ ਸ: ਸੁਖਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਕਲਾ ਅਤੇ ਹੋਰ ਵਿਹਾਰਕ ਗਤੀਵਿਧੀਆਂ ਕਰਵਾਉਣਾ ਵੀ ਜ਼ਰੂਰੀ ਹੈ। ਅਜਿਹੀਆਂ ਗਤੀਵਿਧੀਆਂ ਬੱਚਿਆਂ ਵਿਚ ਆਤਮ-ਵਿਸ਼ਵਾਸ ਵਧਾਉਂਦੀਆਂ ਹਨ ਅਤੇ ਉਨ੍ਹਾਂ ਨੂੰ ਨਵੀਆਂ ਕਲਾਵਾਂ ਸਿੱਖਣ ਲਈ ਪ੍ਰੇਰਿਤ ਕਰਦੀਆਂ ਹਨ। ਇਸ ਮੌਕੇ ਪ੍ਰਿੰਸੀਪਲ ਪ੍ਰੀਤ ਕਮਲ ਸ਼ਰਮਾ, ਵਾਈਸ ਪ੍ਰਿੰਸੀਪਲ ਜਸਵੀਰ ਕੌਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਅਗਲੀ ਖ਼ਬਰ ਭਗਤ ਨਾਮਦੇਵ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਮੁਕਾਬਲੇ ਕਰਵਾਏ
Ad Position 24