24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਤਪਾ ਖੇਤਰ ’ਚ ਹੋਈ ਹਲਕੀ ਬਰਸਾਤ ਨੇ ਕਿਸਾਨਾਂ ਦੀ ਵਧਾਈ ਚਿੰਤਾ ਅਨਾਜ ਮੰਡੀਆਂ ਵਿਚ ਖੁੱਲ੍ਹੇ ਅਸਮਾਨ ਥੱਲੇ ਪਈ ਝੋਨੇ ਦੀ ਫ਼ਸਲ ਦੇ ਨੁਕਸਾਨ ਦਾ ਡਰ

ਤਪਾ ਮੰਡੀ, 24 (ਵਿਜੇ ਸ਼ਰਮਾ)-ਤਪਾ ਅਤੇ ਆਸ-ਪਾਸ ਦੇ ਪਿੰਡਾਂ ਵਿਚ ਹੋਈ ਹਲਕੀ ਬਰਸਾਤ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਿਚ ਵਾਧਾ ਕਰ ਦਿੱਤਾ ਹੈ। ਪਹਿਲਾਂ ਹੀ ਤੇਜ਼ ਹਵਾਵਾਂ ਕਾਰਨ ਝੋਨੇ ਦੀ ਫ਼ਸਲ ਦੇ ਕਈ ਥਾਵਾਂ ’ਤੇ ਡਿੱਗਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਸਨ, ਉੱਥੇ ਹੀ ਹੁਣ ਹਲਕੀ ਬਰਸਾਤ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਹੋਰ ਵਧਾ ਦਿੱਤੀਆਂ ਹਨ।

Ad Position 21
No active advertisement
ਅਜੀਤ ਡੈਸਕ 25-10-2026
ਤਪਾ ਮੰਡੀ, 24 (ਵਿਜੇ ਸ਼ਰਮਾ)-ਤਪਾ ਅਤੇ ਆਸ-ਪਾਸ ਦੇ ਪਿੰਡਾਂ ਵਿਚ ਹੋਈ ਹਲਕੀ ਬਰਸਾਤ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਿਚ ਵਾਧਾ ਕਰ ਦਿੱਤਾ ਹੈ। ਪਹਿਲਾਂ ਹੀ ਤੇਜ਼ ਹਵਾਵਾਂ ਕਾਰਨ ਝੋਨੇ ਦੀ ਫ਼ਸਲ ਦੇ ਕਈ ਥਾਵਾਂ ’ਤੇ ਡਿੱਗਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਸਨ, ਉੱਥੇ ਹੀ ਹੁਣ ਹਲਕੀ ਬਰਸਾਤ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਹੋਰ ਵਧਾ ਦਿੱਤੀਆਂ ਹਨ। ਇਸ ਤੋਂ ਇਲਾਵਾ ਅਨਾਜ ਮੰਡੀਆਂ ਵਿਚ ਖੁੱਲ੍ਹੇ ਆਸਮਾਨ ਥੱਲੇ ਫ਼ਸਲ ਨੂੰ ਭਾਵੇਂ ਤਰਪਾਲਾਂ ਨਾਲ ਢੱਕ ਦਿੱਤਾ ਗਿਆ ਹੈ। ਫਿਰ ਵੀ ਬਰਸਾਤ ਦਾ ਪਾਣੀ ਫ਼ਸਲ ਵਿਚ ਜਾਣ ਦਾ ਡਰ ਬਣਿਆ ਹੋਇਆ ਹੈ। ਜਿਸ ਕਾਰਨ ਕਿਸਾਨਾਂ ਨੂੰ ਡਰ ਹੈ ਕਿ ਜੇਕਰ ਮੌਸਮ ਇਸੇ ਤਰ੍ਹਾਂ ਖ਼ਰਾਬ ਰਿਹਾ ਤਾਂ ਉਨ੍ਹਾਂ ਦੀ ਮਹੀਨਿਆਂ ਦੀ ਮਿਹਨਤ ’ਤੇ ਪਾਣੀ ਫਿਰ ਸਕਦਾ ਹੈ। ਝੋਨੇ ਦੀ ਫ਼ਸਲ ਇਸ ਸਮੇਂ ਕਈ ਖੇਤਾਂ ਵਿਚ ਪੱਕਣ ਦੇ ਪੜਾਅ ’ਤੇ ਹੈ ਅਤੇ ਕਿਸਾਨ ਆਪਣੀ ਫ਼ਸਲ ਦੀ ਕਟਾਈ ਕਰ ਕੇ ਮੰਡੀਆਂ ਵਿਚ ਲਿਜਾਣ ਦੀ ਤਿਆਰੀ ਕਰ ਰਹੇ ਹਨ। ਅਜਿਹੇ ਸਮੇਂ ਹੋਣ ਵਾਲੀ ਬਰਸਾਤ ਕਾਰਨ ਖੇਤਾਂ ਵਿਚ ਖੜ੍ਹੀ ਫ਼ਸਲ ਦੇ ਨਾਲ-ਨਾਲ ਕਟਾਈ ਕੀਤੇ ਝੋਨੇ ਨੂੰ ਵੀ ਨੁਕਸਾਨ ਹੋਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਜਿਨ੍ਹਾਂ ਖੇਤਾਂ ਵਿਚ ਫ਼ਸਲ ਪਹਿਲਾਂ ਹੀ ਡਿਗ ਚੁੱਕੀ ਹੈ, ਉੱਥੇ ਨਮੀ ਵਧਣ ਕਾਰਨ ਕਟਾਈ ਅਤੇ ਫ਼ਸਲ ਨੂੰ ਸੁਕਾਉਣ ਵਿਚ ਮੁਸ਼ਕਲ ਆ ਸਕਦੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਖੇਤੀਬਾੜੀ ’ਤੇ ਹੋਣ ਵਾਲੇ ਖ਼ਰਚੇ ਦਿਨੋਂ-ਦਿਨ ਵਧ ਰਹੇ ਹਨ। ਡੀਜ਼ਲ, ਖਾਦਾਂ, ਕੀਟਨਾਸ਼ਕਾਂ ਅਤੇ ਮਜ਼ਦੂਰੀ ਦੇ ਖ਼ਰਚਿਆਂ ਤੋਂ ਬਾਅਦ ਜੇਕਰ ਮੌਸਮ ਦੀ ਮਾਰ ਪੈ ਜਾਂਦੀ ਹੈ ਤਾਂ ਕਿਸਾਨਾਂ ਨੂੰ ਆਰਥਿਕ ਨੁਕਸਾਨ ਸਹਿਣਾ ਪੈ ਸਕਦਾ ਹੈ। ਇਸ ਲਈ ਕਿਸਾਨਾਂ ਦੀ ਨਜ਼ਰ ਹੁਣ ਮੌਸਮ ਦੇ ਅਗਲੇ ਹਲਾਤਾਂ ’ਤੇ ਟਿਕੀ ਹੋਈ ਹੈ। ਦੂਜੇ ਪਾਸੇ, ਕਿਸਾਨਾਂ ਨੂੰ ਉਮੀਦ ਹੈ ਕਿ ਮੌਸਮ ਜਲਦੀ ਸਾਫ਼ ਹੋਵੇਗਾ ਅਤੇ ਉਹ ਆਪਣੀ ਫ਼ਸਲ ਦੀ ਕਟਾਈ ਸਮੇਂ ਸਿਰ ਕਰ ਸਕਣਗੇ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਝੋਨੇ ਦੀ ਫ਼ਸਲ ਦਾ ਸੀਜ਼ਨ ਅਸਲ ਵਿਚ ਹੁਣੇ ਸ਼ੁਰੂ ਹੋਇਆ ਹੈ ਜਿਸ ਕਰ ਕੇ ਕਿਸਾਨਾਂ ਵਲੋਂ ਲਗਾਤਾਰ ਝੋਨੇ ਦੀ ਫ਼ਸਲ ਦੀ ਕਟਾਈ ਕੀਤੀ ਜਾ ਰਹੀ ਹੈ ਜਿਸ ਕਰ ਕੇ ਝੋਨੇ ਦੀ ਫ਼ਸਲ ਅਨਾਜ ਮੰਡੀਆਂ ਵਿਚ ਜ਼ਿਆਦਾ ਆ ਰਹੀ ਹੈ ਪਰ ਖੇਤਾਂ ਵਿਚ ਖੜੀ ਝੋਨੇ ਦੀ ਫ਼ਸਲ ਵੀ ਕਾਫੀ ਡਿੱਗੀ ਪਈ ਹੈ ਜਿਸ ਕਰ ਕੇ ਫ਼ਸਲ ਦੀ ਕਟਾਈ ਸਮੇਂ ਵੀ ਕਾਫੀ ਮੁਸ਼ਕਿਲ ਪੇਸ਼ ਆਵੇਗੀ ਅਤੇ ਝਾੜ ’ਤੇ ਵੀ ਅਸਰ ਪੈਣ ਦੀ ਸੰਭਾਵ ਨਾ ਹੋ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਤਹਿਤ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਵਲੋਂ ਸੈਂਸੀ ਬਸਤੀ ਦਾ ਦੌਰਾ ਅਗਲੀ ਖ਼ਬਰ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਅੱਜ
Ad Position 24