24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਯੁੱਧ ਨਸ਼ਿਆਂ ਵਿਰੁੱਧ ਤਹਿਤ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਵਲੋਂ ਸੈਂਸੀ ਬਸਤੀ ਦਾ ਦੌਰਾ

ਬਰਨਾਲਾ, 24 ਅਕਤੂਬਰ (ਰਾਜ ਪਨੇਸਰ)- ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ 2. 0’ ਤਹਿਤ ਨਸ਼ਿਆਂ ਤੋਂ ਵੱਧ ਪ੍ਰਭਾਵਿਤ ਪੇਂਡੂ ਅਤੇ ਸ਼ਹਿਰੀ ਖੇਤਰਾਂ (ਹੌਟਸਪੌਟ) ਦੀ ਸ਼ਨਾਖ਼ਤ ਕਰ ਕੇ ਨੇੜਿਓਂ ਨਜ਼ਰਸਾਨੀ ਕਰਨ ਦੇ ਨਾਲ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਬੰਧਿਤ ਖੇਤਰਾਂ ਦੇ ਸੁੰਦਰੀਕਰਨ ਦੀ ਮੁਹਿੰਮ ਵਿੱਢੀ ਗਈ ਹੈ।

Ad Position 21
No active advertisement
ਬਰਨਾਲਾ ਵਿਖੇ ਚੈਕਿੰਗ ਕਰਨ ਮੌਕੇ ਡੀ.ਸੀ., ਐਸ.ਐਸ.ਪੀ. ਬਰਨਾਲਾ ਤੇ ਪੁਲਿਸ ਅਧਿਕਾਰੀ। ਤਸਵੀਰ : ਰਿੰਪੀ ਸਟੂਡੀਓ 25-10-2026
ਬਰਨਾਲਾ, 24 ਅਕਤੂਬਰ (ਰਾਜ ਪਨੇਸਰ)- ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ 2.0’ ਤਹਿਤ ਨਸ਼ਿਆਂ ਤੋਂ ਵੱਧ ਪ੍ਰਭਾਵਿਤ ਪੇਂਡੂ ਅਤੇ ਸ਼ਹਿਰੀ ਖੇਤਰਾਂ (ਹੌਟਸਪੌਟ) ਦੀ ਸ਼ਨਾਖ਼ਤ ਕਰ ਕੇ ਨੇੜਿਓਂ ਨਜ਼ਰਸਾਨੀ ਕਰਨ ਦੇ ਨਾਲ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਬੰਧਿਤ ਖੇਤਰਾਂ ਦੇ ਸੁੰਦਰੀਕਰਨ ਦੀ ਮੁਹਿੰਮ ਵਿੱਢੀ ਗਈ ਹੈ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 10 ਹੌਟਸਪੌਟ ਥਾਵਾਂ ਦੀ ਸ਼ਨਾਖ਼ਤ ਕਰ ਕੇ ਜਿੱਥੇ ਇਨ੍ਹਾਂ ਥਾਵਾਂ ਦੀ ਸਖ਼ਤ ਨਿਗਰਾਨੀ ਕੀਤੀ ਜਾ ਰਹੀ ਹੈ ਉੱਥੇ ਸਾਫ਼ ਸਫ਼ਾਈ, ਸਟਰੀਟ ਲਾਈਟਾਂ, ਸੀ.ਸੀ.ਟੀ.ਵੀ ਕੈਮਰੇ, ਚਾਰਦੀਵਾਰੀ ਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਾਉਣ ਦੀ ਪ੍ਰਕ੍ਰਿਆ ਵਿੱਢੀ ਗਈ ਹੈ ਤਾਂ ਜੋ ਖ਼ਾਲੀ ਇਮਾਰਤਾਂ, ਪਲਾਟਾਂ, ਸੁੰਨੀਆਂ ਥਾਵਾਂ ਨੂੰ ਨਸ਼ਿਆਂ ਦੀ ਵਰਤੋਂ ਲਈ ਨਾ ਵਰਤਿਆ ਜਾ ਸਕੇ। ਡਿਪਟੀ ਕਮਿਸ਼ਨਰ ਬਰਨਾਲਾ ਅਤੇ ਐੱਸ.ਐੱਸ.ਪੀ ਮੁਹੰਮਦ ਸਰਫ਼ਰਾਜ਼ ਆਲਮ ਦੀ ਅਗਵਾਈ ਹੇਠਲੀ ਟੀਮ ਵਲੋਂ ਅੱਜ ਇੱਥੇ ਹੌਟਸਪੌਟ ਇਲਾਕੇ ਸੈਂਸੀ ਬਸਤੀ ਦਾ ਦੌਰਾ ਕੀਤਾ ਗਿਆ ਤੇ ਇਸ ਇਲਾਕੇ ਵਿਚ ਨਸ਼ਿਆਂ ਦੀ ਰੋਕਥਾਮ ਲਈ ਜ਼ਮੀਨੀ ਪੱਧਰ ਉੱਤੇ ਕਾਰਵਾਈ ਕਰਨ ਅਤੇ ਲੋੜੀਂਦੇ ਪ੍ਰਬੰਧ ਕਰਨ ਦੀ ਰਣਨੀਤੀ ਉਲੀਕੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਤੋਂ ਵਧੇਰੇ ਪ੍ਰਭਾਵਿਤ ਖੇਤਰਾਂ ਦੀ ਨੇੜਿਓਂ ਨਜ਼ਰਸਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਸਬੰਧਿਤ ਐੱਸ.ਡੀ.ਐਮਜ਼ ਦੀ ਅਗਵਾਈ ਹੇਠ ਟੀਮਾਂ ਇਨ੍ਹਾਂ ਇਲਾਕਿਆਂ ਦਾ ਲਗਾਤਾਰ ਦੌਰਾ ਕਰ ਰਹੀਆਂ ਹਨ ਅਤੇ ਇਨ੍ਹਾਂ ਥਾਵਾਂ ’ਤੇ ਨਸ਼ਿਆਂ ਦੀ ਰੋਕਥਾਮ ਕਰ ਕੇ ਆਮ ਲੋਕਾਂ ਦੀ ਵਰਤੋਂ ਅਤੇ ਉਸਾਰੂ ਗਤੀਵਿਧੀਆਂ ਵਾਲੀਆਂ ਥਾਵਾਂ ਵਜੋਂ ਵਿਕਸਿਤ ਕਰਨ ਉੱਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਂਦੇ ਦਿਨੀਂ ਵੀ ਇਹ ਮੁਹਿੰਮ ਜਾਰੀ ਰਹੇਗੀ। ਇਸ ਮੌਕੇ ਐਸ.ਪੀ. ਸੰਜੀਵ ਗੋਇਲ, ਡੀ.ਐਸ.ਪੀ. ਰਜਿੰਦਰ ਪਾਲ ਸਿੰਘ, ਸੀ.ਆਈ.ਏ. ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ, ਐਸ.ਐਚ.ਓ. ਸਿਟੀ-1 ਲਖਵੀਰ ਸਿੰਘ, ਐਸ.ਐਚ.ਓ. ਸਿਟੀ-2 ਚਰਨਜੀਤ ਸਿੰਘ, ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ ਗੁਰਸਿਮਰਨਜੀਤ ਸਿੰਘ, ਹੰਡਿਆਇਆ ਚੌਕੀ ਦੇ ਇੰਚਾਰਜ ਤਰਸੇਮ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੇ.ਸੀ.ਟੀ. ਕਾਲਜ ਫ਼ਤਹਿਗੜ੍ਹ ਵਿਖੇ ਖੂਨ ਦਾਨ ਅਤੇ ਮੁਫ਼ਤ ਮੈਡੀਕਲ ਜਾਚ ਕੈਂਪ ਲਗਾਇਆ ਖੂਨ ਦਾਨੀਆਂ ਨੇ ਗੁਰੂ ਨਾਨਕ ਦੇਵ ਚ... ਅਗਲੀ ਖ਼ਬਰ ਤਪਾ ਖੇਤਰ ’ਚ ਹੋਈ ਹਲਕੀ ਬਰਸਾਤ ਨੇ ਕਿਸਾਨਾਂ ਦੀ ਵਧਾਈ ਚਿੰਤਾ ਅਨਾਜ ਮੰਡੀਆਂ ਵਿਚ ਖੁੱਲ੍ਹੇ ਅਸਮਾਨ ਥੱਲੇ ਪਈ ਝੋਨੇ ਦੀ ਫ਼...
Ad Position 24