24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਐਸ.ਬੀ.ਐਸ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਗੁਰਮਤਿ ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ

ਬਰਨਾਲਾ, 24 ਅਕਤੂਬਰ (ਅਸ਼ੋਕ ਭਾਰਤੀ)-ਗੁਰਦੁਆਰਾ ਬਾਬਾ ਨਾਮਦੇਵ ਜੀ ਬਰਨਾਲਾ ਵਿਖੇ ਬਾਬਾ ਨਾਮਦੇਵ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਐਸ.

Ad Position 21
No active advertisement
ਅਜੀਤ ਡੈਸਕ 25-10-2026
ਬਰਨਾਲਾ, 24 ਅਕਤੂਬਰ (ਅਸ਼ੋਕ ਭਾਰਤੀ)-ਗੁਰਦੁਆਰਾ ਬਾਬਾ ਨਾਮਦੇਵ ਜੀ ਬਰਨਾਲਾ ਵਿਖੇ ਬਾਬਾ ਨਾਮਦੇਵ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਦੇ ਵਿਦਿਆਰਥੀਆਂ ਨੇ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਦਸਤਾਰ ਮੁਕਾਬਲੇ ਵਿਚ ਗੁਰਨੂਰਦੀਪ ਸਿੰਘ ਨੇ ਤੀਜਾ ਅਤੇ ਦਿਲਜੋਤ ਸਿੰਘ ਨੇ ਚੌਥਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਲੰਮੇ ਕੇਸ ਮੁਕਾਬਲੇ ਵਿਚ ਵਿਦਿਆਰਥੀ ਜਸਕਰਨ ਸਿੰਘ ਨੇ ਦੂਜਾ, ਹਰਮਨਦੀਪ ਸਿੰਘ ਨੇ ਚੌਥਾ ਅਤੇ ਪ੍ਰਿੰਸਪ੍ਰੀਤ ਸਿੰਘ ਨੇ ਪੰਜਵਾਂ ਸਥਾਨ ਪ੍ਰਾਪਤ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਕਮਲਜੀਤ ਕੌਰ, ਵਾਈਸ ਪ੍ਰਿੰਸੀਪਲ ਡਾ: ਸੰਜੇ ਕੁਮਾਰ, ਅਧਿਆਪਕਾ ਬਲਜਿੰਦਰ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਖ਼ਰੀਦਦਾਰੀ ਦੇ ਵਿਹਾਰਕ ਗਿਆਨ ਨਾਲ ਜੋੜਿਆ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਬਲਾਕ ਪੱਧਰੀ ਮੀਟਿੰਗ
Ad Position 24