ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੇ ਵਿਦਿਆਰਥੀਆਂ ਨੇ ਪਹਿਲੀਆਂ ਪੁਜ਼ੀਸ਼ਨਾਂ ਮੱਲੀਆਂ
ਹੰਡਿਆਇਆ, 24 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੇ ਵਿਦਿਆਰਥੀਆਂ ਨੇ ਗੁਰਮਤਿ ਮੁਕਾਬਲਿਆਂ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਦਿੱਤੀ ਤੇ ਦੱਸਿਆ ਕਿ ਸੰਸਥਾ ਦੇ 11 ਵਿਦਿਆਰਥੀਆਂ ਨੇ ਲਿਖਤੀ ਪੇਪਰ, ਦਸਤਾਰ ਮੁਕਾਬਲੇ ਅਤੇ ਲੰਬੇ ਕੇਸ ਮੁਕਾਬਲੇ ਵਿਚ ਭਾਗ ਲਿਆ ਤੇ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ।
ਅਜੀਤ ਡੈਸਕ
25-10-2026