ਭਾਜਪਾ ਦੇ ਟਕਸਾਲੀ ਆਗੂ ਸ਼ਾਮ ਲਾਲ ਗੌੜ ਨੇ ਭਾਜਪਾ ਨੂੰ ਕਿਹਾ ਅਲਵਿਦਾ
ਜਲਦੀ ਹੋਰ ਕਿਸੇ ਪਾਰਟੀ ’ਚ ਹੋ ਸਕਦੇ ਨੇ ਸ਼ਾਮਿਲ
ਤਪਾ ਮੰਡੀ, 25 ਅਕਤੂਬਰ (ਵਿਜੇ ਸ਼ਰਮਾ)-ਭਾਜਪਾ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਬਰਨਾਲਾ ਦੇ ਸਾਬਕਾ ਪ੍ਰਧਾਨ ਡਾ: ਸ਼ਾਮ ਲਾਲ ਗੌੜ ਨੇ ਭਾਜਪਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਜਲਦੀ ਹੀ ਕਿਸੇ ਹੋਰ ਪਾਰਟੀ ਵਿਚ ਸ਼ਾਮਿਲ ਹੋ ਸਕਦੇ ਹਨ। ਇਸ ਮੌਕੇ ਜਦੋਂ ਟਕਸਾਲੀ ਭਾਜਪਾ ਆਗੂ ਸਾਬਕਾ ਜ਼ਿਲ੍ਹਾ ਪ੍ਰਧਾਨ ਸ਼ਾਮ ਲਾਲ ਗੌੜ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਹ ਪਾਰਟੀ ਦੀਆਂ ਗਤੀਵਿਧੀਆਂ ਤੋਂ ਅਤੇ ਕੁੱਝ ਆਗੂਆਂ ਵਲੋਂ ਕੀਤੀਆਂ ਜਾਂਦੀਆਂ ਮਨਮਰਜ਼ੀਆਂ ਕਾਰਨ ਪੂਰੀ ਤਰ੍ਹਾਂ ਪ੍ਰੇਸ਼ਾਨ ਸਨ।
ਤਪਾ ਮੰਡੀ, 25 ਅਕਤੂਬਰ (ਵਿਜੇ ਸ਼ਰਮਾ)-ਭਾਜਪਾ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਬਰਨਾਲਾ ਦੇ ਸਾਬਕਾ ਪ੍ਰਧਾਨ ਡਾ: ਸ਼ਾਮ ਲਾਲ ਗੌੜ ਨੇ ਭਾਜਪਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਜਲਦੀ ਹੀ ਕਿਸੇ ਹੋਰ ਪਾਰਟੀ ਵਿਚ ਸ਼ਾਮਿਲ ਹੋ ਸਕਦੇ ਹਨ। ਇਸ ਮੌਕੇ ਜਦੋਂ ਟਕਸਾਲੀ ਭਾਜਪਾ ਆਗੂ ਸਾਬਕਾ ਜ਼ਿਲ੍ਹਾ ਪ੍ਰਧਾਨ ਸ਼ਾਮ ਲਾਲ ਗੌੜ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਹ ਪਾਰਟੀ ਦੀਆਂ ਗਤੀਵਿਧੀਆਂ ਤੋਂ ਅਤੇ ਕੁੱਝ ਆਗੂਆਂ ਵਲੋਂ ਕੀਤੀਆਂ ਜਾਂਦੀਆਂ ਮਨਮਰਜ਼ੀਆਂ ਕਾਰਨ ਪੂਰੀ ਤਰ੍ਹਾਂ ਪ੍ਰੇਸ਼ਾਨ ਸਨ। ਜਿਸ ਕਾਰਨ ਉਨ੍ਹਾਂ ਦੀ ਕੋਈ ਵੀ ਪੁੱਛ ਪੜਤਾਲ ਨਹੀਂ ਕੀਤੀ ਗਈ ਜਿਸ ਕਰ ਕੇ ਉਹ ਭਾਰਤੀ ਜਨਤਾ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ ਮੈਂ ਭਾਜਪਾ ਲਈ ਦਿਨ-ਰਾਤ ਇਕ ਕੀਤਾ ਪਰ ਭਾਜਪਾ ਅਤੇ ਹੇਠਲੇ ਪੱਧਰ ਦੇ ਆਗੂਆਂ ਤੇ ਵਰਕਰਾਂ ਨੇ ਮੈਨੂੰ ਹਮੇਸ਼ਾ ਪਿੱਛੇ ਧੱਕਣ ਦੀ ਕੋਸ਼ਿਸ਼ ਕੀਤੀ।