ਸੂਬਾ ਪ੍ਰਧਾਨ ਪਰਗਟ ਸਿੰਘ ਨਾਲ ਬੀਬੀ ਮਲਕੀਤ ਕੌਰ ਸਹੋਤਾ ਨੇ ਕੀਤੀ ਮੁਲਾਕਾਤ
ਸ਼ਹਿਣਾ, 25 ਅਕਤੂਬਰ (ਸੁਰੇਸ਼ ਗੋਗੀ)-ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਨਾਲ ਬੀਬੀ ਮਲਕੀਤ ਕੌਰ ਸਹੋਤਾ ਸੂਬਾ ਵਾਇਸ ਪ੍ਰਧਾਨ ਮਹਿਲਾ ਕਾਂਗਰਸ ਨੇ ਮੀਟਿੰਗ ਕੀਤੀ। ਬੀਬੀ ਮਲਕੀਤ ਕੌਰ ਸਹੋਤਾ ਨੇ ਦੱਸਿਆ ਕਿ ਸੂਬਾ ਪ੍ਰਧਾਨ ਨੂੰ ਭਦੌੜ ਹਲਕੇ ਤੋਂ ਉਨ੍ਹਾਂ ਵਲੋਂ ਪਾਰਟੀ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਲੰਬੇ ਸਮੇਂ ਤੋਂ ਹਲਕਾ ਭਦੌੜ ਤੋਂ ਲੋਕਲ ਉਮੀਦਵਾਰ ਨਜ਼ਰ ਅੰਦਾਜ਼ ਕੀਤੇ ਜਾ ਰਹੇ ਹਨ, ਜਦਕਿ ਕਾਂਗਰਸ ਦੇ ਹਰ ਪ੍ਰੋਗਰਾਮ ਦੌਰਾਨ ਹਲਕੇ ਵਿਚ ਲੋਕਲ ਲੀਡਰਾਂ ਨੂੰ ਵੱਧ ਮਿਹਨਤ ਕਰਨੀ ਪੈਂਦੀ ਹੈ, ਜਦਕਿ ਚੋਣਾਂ ਮੌਕੇ ਪਾਰਟੀ ਵਲੋਂ ਬਾਹਰੀ ਉਮੀਦਵਾਰ ਚੋਣ ਮੈਦਾਨ ਵਿਚ ਉਤਾਰਿਆ ਜਾਂਦਾ ਹੈ।
ਸ਼ਹਿਣਾ, 25 ਅਕਤੂਬਰ (ਸੁਰੇਸ਼ ਗੋਗੀ)-ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਨਾਲ ਬੀਬੀ ਮਲਕੀਤ ਕੌਰ ਸਹੋਤਾ ਸੂਬਾ ਵਾਇਸ ਪ੍ਰਧਾਨ ਮਹਿਲਾ ਕਾਂਗਰਸ ਨੇ ਮੀਟਿੰਗ ਕੀਤੀ। ਬੀਬੀ ਮਲਕੀਤ ਕੌਰ ਸਹੋਤਾ ਨੇ ਦੱਸਿਆ ਕਿ ਸੂਬਾ ਪ੍ਰਧਾਨ ਨੂੰ ਭਦੌੜ ਹਲਕੇ ਤੋਂ ਉਨ੍ਹਾਂ ਵਲੋਂ ਪਾਰਟੀ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਲੰਬੇ ਸਮੇਂ ਤੋਂ ਹਲਕਾ ਭਦੌੜ ਤੋਂ ਲੋਕਲ ਉਮੀਦਵਾਰ ਨਜ਼ਰ ਅੰਦਾਜ਼ ਕੀਤੇ ਜਾ ਰਹੇ ਹਨ, ਜਦਕਿ ਕਾਂਗਰਸ ਦੇ ਹਰ ਪ੍ਰੋਗਰਾਮ ਦੌਰਾਨ ਹਲਕੇ ਵਿਚ ਲੋਕਲ ਲੀਡਰਾਂ ਨੂੰ ਵੱਧ ਮਿਹਨਤ ਕਰਨੀ ਪੈਂਦੀ ਹੈ, ਜਦਕਿ ਚੋਣਾਂ ਮੌਕੇ ਪਾਰਟੀ ਵਲੋਂ ਬਾਹਰੀ ਉਮੀਦਵਾਰ ਚੋਣ ਮੈਦਾਨ ਵਿਚ ਉਤਾਰਿਆ ਜਾਂਦਾ ਹੈ। ਜਿਸ ਨੂੰ ਹਲਕੇ ਦੀ ਭੂਗੋਲਿਕ ਤੇ ਰਾਜਨੀਤਕ ਸਥਿਤੀ ਬਾਰੇ ਕੋਈ ਜਾਣਕਾਰੀ ਨਹੀਂ ਹੁੰਦੀ। ਬੀਬੀ ਮਲਕੀਤ ਕੌਰ ਸਹੋਤਾ ਨੇ ਦੱਸਿਆ ਕਿ ਸੂਬਾ ਪ੍ਰਧਾਨ ਨੂੰ ਇਹ ਵੀ ਦੱਸਿਆ ਗਿਆ ਕਿ ਪਿਛਲੇ ਚਾਰ ਸਾਲਾਂ ਤੋਂ ਹਲਕੇ ਵਿਚ ਕੋਈ ਸਥਾਈ ਆਗੂ ਨੂੰ ਜਿੰਮੇਵਾਰੀ ਨਾ ਦੇਣ ਕਾਰਨ ਸਥਾਨਕ ਪਾਰਟੀ ਦੇ ਵਰਕਰ ਨਿਰਾਸ਼ ਸਨ। ਜਿਨ੍ਹਾਂ ਨੂੰ ਪਾਰਟੀ ਨਾਲ ਜੋੜੀ ਰੱਖਣ ਲਈ ਅਤੇ ਹੱਲਾਸ਼ੇਰੀ ਦੇਣ ਲਈ ਉਨ੍ਹਾਂ ਦੇ ਦੁੱਖ ਸੁੱਖ ਵਿਚ ਸ਼ਾਮਿਲ ਹੋਣ ਤੋਂ ਇਲਾਵਾ ਨੁੱਕੜ ਮੀਟਿੰਗਾਂ ਰਾਹੀਂ ਵੀ ਪਾਰਟੀ ਨਾਲ ਜੋੜਿਆ ਹੋਇਆ ਹੈ। ਬੀਬੀ ਮਲਕੀਤ ਕੌਰ ਸਹੋਤਾ ਨੇ ਦੱਸਿਆ ਕਿ ਸੂਬਾ ਪ੍ਰਧਾਨ ਨੇ ਉਨ੍ਹਾਂ ਦੀ ਵਾਰਤਾ ਨੂੰ ਧਿਆਨ ਨਾਲ ਸੁਣਿਆ ਅਤੇ ਹਲਕੇ ਦੀ ਰਾਜਨੀਤਕ ਸਥਿਤੀ ਬਾਰੇ ਹਾਈਕਮਾਂਡ ਨਾਲ ਗੱਲ ਸਾਂਝੀ ਕਰਨ ਦਾ ਵਾਅਦਾ ਕੀਤਾ।