26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਨੇ ਐਕਸ਼ਨ ਕਮੇਟੀ ਦੇ ਸੱਦੇ ’ਤੇ ਝਾੜੂ ਫੂਕਿਆ

ਭਦੌੜ, 25 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ ਵਿਖੇ ਚੱਲ ਰਹੇ ਧਰਨੇ ਦੀ ਅਗਵਾਈ ਕਰ ਰਹੀ ਐਕਸ਼ਨ ਕਮੇਟੀ ਦੇ ਸੱਦੇ ਉੱਪਰ ਆਮ ਆਦਮੀ ਪਾਰਟੀ ਚੋਣ ਨਿਸ਼ਾਨ ਝਾੜੂ ਨੂੰ ਸਾੜਨ ਦੇ ਸੱਦੇ ਉੱਪਰ ਅਕਾਲੀ ਦਲ (ਵਾਰਿਸ ਪੰਜਾਬ ਦੇ ) ਸਰਗਰਮ ਆਗੂ ਲਖਵੀਰ ਸਿੰਘ ਸ਼ਹਿਣਾ ਵਲੋਂ ਆਪਣੇ ਸਾਥੀਆਂ ਸਮੇਤ ਤਿੰਨ ਕੋਨੀ ਭਦੌੜ ਉੱਪਰ ਝਾੜੂ ਨੂੰ ਅੱਗ ਲਗਾ ਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਮੇਂ ਆਗੂ ਲਖਵੀਰ ਸਿੰਘ ਸ਼ਹਿਣਾ ਨੇ ਕਿਹਾ ਕਿ ਜਿਸ ਦਿਨ ਤੋਂ ਪਰਵਿੰਦਰ ਸਿੰਘ ਝੋਟਾ ਦਾ ਕਤਲ ਹੋਇਆ ਉਸ ਦਿਨ ਤੋਂ ਹੀ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਸਰਕਾਰ ਗੁੰਗੇ ਬੋਲਿਆ ਦੀ ਤਰ੍ਹਾਂ ਕੰਮ ਕਰ ਰਹੀ ਹੈ ਤੇ ਸਰਕਾਰ ਦੀ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੂਰੀ ਤਰ੍ਹਾਂ ਫਲਾਪ ਸਿੱਧ ਹੋ ਰਹੀ ਹੈ ਅੱਜ ਵੀ ਨੌਜਵਾਨ ਨਸ਼ਿਆਂ ਨਾਲ ਮਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 26-10-2026
ਭਦੌੜ, 25 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ ਵਿਖੇ ਚੱਲ ਰਹੇ ਧਰਨੇ ਦੀ ਅਗਵਾਈ ਕਰ ਰਹੀ ਐਕਸ਼ਨ ਕਮੇਟੀ ਦੇ ਸੱਦੇ ਉੱਪਰ ਆਮ ਆਦਮੀ ਪਾਰਟੀ ਚੋਣ ਨਿਸ਼ਾਨ ਝਾੜੂ ਨੂੰ ਸਾੜਨ ਦੇ ਸੱਦੇ ਉੱਪਰ ਅਕਾਲੀ ਦਲ (ਵਾਰਿਸ ਪੰਜਾਬ ਦੇ ) ਸਰਗਰਮ ਆਗੂ ਲਖਵੀਰ ਸਿੰਘ ਸ਼ਹਿਣਾ ਵਲੋਂ ਆਪਣੇ ਸਾਥੀਆਂ ਸਮੇਤ ਤਿੰਨ ਕੋਨੀ ਭਦੌੜ ਉੱਪਰ ਝਾੜੂ ਨੂੰ ਅੱਗ ਲਗਾ ਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਮੇਂ ਆਗੂ ਲਖਵੀਰ ਸਿੰਘ ਸ਼ਹਿਣਾ ਨੇ ਕਿਹਾ ਕਿ ਜਿਸ ਦਿਨ ਤੋਂ ਪਰਵਿੰਦਰ ਸਿੰਘ ਝੋਟਾ ਦਾ ਕਤਲ ਹੋਇਆ ਉਸ ਦਿਨ ਤੋਂ ਹੀ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਸਰਕਾਰ ਗੁੰਗੇ ਬੋਲਿਆ ਦੀ ਤਰ੍ਹਾਂ ਕੰਮ ਕਰ ਰਹੀ ਹੈ ਤੇ ਸਰਕਾਰ ਦੀ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੂਰੀ ਤਰ੍ਹਾਂ ਫਲਾਪ ਸਿੱਧ ਹੋ ਰਹੀ ਹੈ ਅੱਜ ਵੀ ਨੌਜਵਾਨ ਨਸ਼ਿਆਂ ਨਾਲ ਮਰ ਰਹੇ ਹਨ। ਉਨ੍ਹਾਂ ਕਿਹਾ ਜਿਨ੍ਹਾਂ ਸਮਾਂ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ ਸਾਡੀ ਪਾਰਟੀ ਵਲੋਂ ਸੰਘਰਸ਼ ਜਾਰੀ ਰਹੇਗਾ। ਇਸ ਸਮੇਂ ਗਿਆਨੀ ਕੁਲਦੀਪ ਸਿੰਘ, ਜੱਗਾ ਸਿੰਘ, ਨਾਮਦੇਵ ਸਿੰਘ, ਮਨਿੰਦਰ ਸਿੰਘ, ਦਲਜੀਤ ਸਿੰਘ, ਸਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਸ਼ਹਿਣਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਦੇ ਸੱਦੇ ’ਤੇ ਢਿੱਲਵਾਂ ਵਿਖੇ ਝਾੜੂ ਫੂਕੇ ਅਗਲੀ ਖ਼ਬਰ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ-ਵਿਧਾਇਕ ਉੱਗੋਕੇ
Ad Position 24