26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਮਾਨਸਾ ਸੰਘਰਸ਼ ਕਮੇਟੀ ਦੇ ਸੱਦੇ ’ਤੇ ਪਿੰਡਾਂ ’ਚ ਝਾੜੂ ਫ਼ੂਕ ਕੇ ਰੋਸ ਪ੍ਰਦਰਸ਼ਨ

ਰੂੜੇਕੇ ਕਲਾਂ, 25 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਕੌਮੀ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਮਾਨਸਾ ਦੀ ਹੱਤਿਆ ਦੇ ਇਨਸਾਫ਼ ਲਈ ਬਣੀ ਮਾਨਸਾ ਸੰਘਰਸ਼ ਕਮੇਟੀ ਅਤੇ ਪਰਿਵਾਰ ਦੇ ਸੱਦੇ ’ਤੇ ਸਥਾਨਕ ਇਲਾਕੇ ਦੇ ਪਿੰਡ ਧੌਲਾ, ਰੂੜੇਕੇ ਕਲਾਂ, ਧੂਰਕੋਟ, ਪੱਖੋ ਕਲਾਂ ਵਿਖੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਅਗਵਾਈ ਵਿਚ ਝਾੜੂ ਫ਼ੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤੇ ਗਏ। ਇਕੱਤਰਤਾਵਾਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਪੰਜਾਬ ਵਿਚੋਂ ਨਸ਼ਿਆਂ ਨੂੰ ਰੋਕਣ ਵਿਚ ਫੇਲ੍ਹ ਹੋ ਚੁੱਕੀ ਹੈ।

Ad Position 21
No active advertisement
ਅਜੀਤ ਡੈਸਕ 26-10-2026
ਰੂੜੇਕੇ ਕਲਾਂ, 25 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਕੌਮੀ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਮਾਨਸਾ ਦੀ ਹੱਤਿਆ ਦੇ ਇਨਸਾਫ਼ ਲਈ ਬਣੀ ਮਾਨਸਾ ਸੰਘਰਸ਼ ਕਮੇਟੀ ਅਤੇ ਪਰਿਵਾਰ ਦੇ ਸੱਦੇ ’ਤੇ ਸਥਾਨਕ ਇਲਾਕੇ ਦੇ ਪਿੰਡ ਧੌਲਾ, ਰੂੜੇਕੇ ਕਲਾਂ, ਧੂਰਕੋਟ, ਪੱਖੋ ਕਲਾਂ ਵਿਖੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਅਗਵਾਈ ਵਿਚ ਝਾੜੂ ਫ਼ੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤੇ ਗਏ। ਇਕੱਤਰਤਾਵਾਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਪੰਜਾਬ ਵਿਚੋਂ ਨਸ਼ਿਆਂ ਨੂੰ ਰੋਕਣ ਵਿਚ ਫੇਲ੍ਹ ਹੋ ਚੁੱਕੀ ਹੈ। ਪੰਜਾਬ ਦੀ ਅਮਨ ਕਾਨੂੰਨ ਦੀ ਸਥਿੱਤੀ ਵਿਗੜ ਚੁੱਕੀ ਹੈ। ਕੌਮੀ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਪੰਜਾਬ ਸਰਕਾਰ ਦੀ ਮਾੜੀ ਵਿਵਸਥਾ ਦੀ ਦੇਣ ਹੈ। ਜਿਸ ਕਰ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ ਅਤੇ ਪੰਜਾਬ ਪੁਲਿਸ ਦੇ ਡੀ.ਜੀ.ਪੀ ਨੂੰ ਤੁਰੰਤ ਮੁਅੱਤਲ ਕਰ ਕੇ ਅਹੁਦੇ ਤੋਂ ਪਾਸੇ ਕੀਤਾ ਜਾਵੇ। ਪੰਜਾਬ ਸਰਕਾਰ ਡੰਡੇ ਦੇ ਜ਼ੋਰ ’ਤੇ ਪੰਜਾਬ ਵਾਸੀਆਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ, ਜਿਸ ਨੂੰ ਕਿ ਪੰਜਾਬ ਵਾਸੀ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਇਕੱਤਰ ਇਲਾਕਾ ਨਿਵਾਸੀਆਂ ਵਲੋਂ ਵੱਡੀ ਗਿਣਤੀ ’ਚ ਮਾਨਸਾ ਸ਼ਮੂਲੀਅਤ ਲਈ ਰਵਾਨਗੀ ਕੀਤੀ ਗਈ। ਪਿੰਡ ਧੂਰਕੋਟ ਤੋਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਗੁਰਚਰਨ ਸਿੰਘ ਧੂਰਕੋਟ, ਦਰਸ਼ਨ ਸਿੰਘ ਧੂਰਕੋਟ ਦੀ ਅਗਵਾਈ ਵਿਚ ਝਾੜੂ ਫੂਕਣ ਉਪਰੰਤ ਜਥਾ ਮਾਨਸਾ ਮੋਰਚੇ ਲਈ ਰਵਾਨਾ ਹੋਇਆ। ਬਰਨਾਲਾ ਮਾਨਸਾ ਮੁੱਖ ਮਾਰਗ ਬੱਸ ਸਟੈਂਡ ਰੂੜੇਕੇ ਕਲਾਂ ਵਿਖੇ ਭਕਿਯੂ ਉਗਰਾਹਾਂ ਦੇ ਆਗੂਆਂ ਦੀ ਅਗਵਾਈ ਵਿਚ ਪਿੰਡ ਵਾਸੀਆਂ ਵਲੋਂ ਅਰਵਿੰਦਰ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫ਼ੂਕ ਦੇ ਰੋਸ ਪ੍ਰਦਰਸ਼ਨ ਕੀਤਾ ਗਿਆ। ਬਰਨਾਲਾ ਮਾਨਸਾ ਮੁੱਖ ਮਾਰਗ ਬੱਸ ਸਟੈਂਡ ਪੱਖੋ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਬਲਜੀਤ ਸਿੰਘ ਬੱਲ੍ਹੀ, ਭਕਿਯੂ ਸਿੱਧੂਪੁਰ ਦੇ ਆਗੂ ਗੁਰਪ੍ਰੀਤ ਸਿੰਘ ਗੋਪਾ ਦੀ ਅਗਵਾਈ ਵਿਚ ਪਿੰਡ ਵਾਸੀਆਂ ਵਲੋਂ ਝਾੜੂ ਫ਼ੂਕ ਕੇ ਰੋਸ ਪ੍ਰਦਰਸ਼ਨ ਉਪਰੰਤ ਜਥਾ ਮਾਨਸਾ ਮੋਰਚੇ ਲਈ ਰਵਾਨਾ ਹੋਇਆ। ਇਸ ਮੌਕੇ ਇਲਾਕਾ ਨਿਵਾਸੀ ਤੇ ਵੱਡੀ ਗਿਣਤੀ ਔਰਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਸਿੰਘ ਸ਼ਹੀਦੀ ਡੇਰਾ ਬਾਬਾ ਵਰਿਆਮ ਸਿੰਘ ਵਿਖੇ ਚੌਪਹਿਰਾ ਸਾਹਿਬ ਪਾਠ ਦੇ ਭੋਗ ਪਾਏ ਅਗਲੀ ਖ਼ਬਰ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਚਾਨਣ ਮੁਨਾਰਾ-ਵਿਧਾਇਕ ਉਗੋਕੇ
Ad Position 24