25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਸਮਾਜ ਸੇਵੀ ਧਾਲੀਵਾਲ ਨਾਲ ਦੁੱਖ ਸਾਂਝਾ ਕੀਤਾ

ਮਹਿਲ ਕਲਾਂ, 25 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਪਿਛਲੇ ਦਿਨੀਂ ਉੱਘੇ ਕਾਰੋਬਾਰੀ ਅਤੇ ਸਮਾਜ ਸੇਵੀ ਕੁਲਵਿੰਦਰ ਸਿੰਘ ਧਾਲੀਵਾਲ ਦੇ ਸਤਿਕਾਰਯੋਗ ਮਾਤਾ ਗੁਰਦੇਵ ਕੌਰ ਪਤਨੀ ਵਿਸਾਖਾ ਸਿੰਘ ਧਾਲੀਵਾਲ ਸਦੀਵੀ ਵਿਛੋੜਾ ਦੇ ਗਏ ਸਨ। ਇਸ ਦੁੱਖ ਦੀ ਘੜੀ ਵਿਚ ਹਲਕਾ ਵਿਧਾਇਕ ਅਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਕੁਲਵੰਤ ਸਿੰਘ ਪੰਡੋਰੀ ਵਲੋਂ ਧਾਲੀਵਾਲ ਪਰਿਵਾਰ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 26-10-2026
ਮਹਿਲ ਕਲਾਂ, 25 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਪਿਛਲੇ ਦਿਨੀਂ ਉੱਘੇ ਕਾਰੋਬਾਰੀ ਅਤੇ ਸਮਾਜ ਸੇਵੀ ਕੁਲਵਿੰਦਰ ਸਿੰਘ ਧਾਲੀਵਾਲ ਦੇ ਸਤਿਕਾਰਯੋਗ ਮਾਤਾ ਗੁਰਦੇਵ ਕੌਰ ਪਤਨੀ ਵਿਸਾਖਾ ਸਿੰਘ ਧਾਲੀਵਾਲ ਸਦੀਵੀ ਵਿਛੋੜਾ ਦੇ ਗਏ ਸਨ। ਇਸ ਦੁੱਖ ਦੀ ਘੜੀ ਵਿਚ ਹਲਕਾ ਵਿਧਾਇਕ ਅਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਕੁਲਵੰਤ ਸਿੰਘ ਪੰਡੋਰੀ ਵਲੋਂ ਧਾਲੀਵਾਲ ਪਰਿਵਾਰ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਵਿਧਾਇਕ ਪੰਡੋਰੀ ਨੇ ਧਾਲੀਵਾਲ ਪਰਿਵਾਰ ਵਲੋਂ ਸਮਾਜ ਸੇਵੀ ਕਾਰਜਾਂ ਵਿਚ ਪਾਏ ਜਾ ਰਹੇ ਵੱਡੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪਰਿਵਾਰ ਅੱਜ ਜਿਨ੍ਹਾਂ ਬੁਲੰਦੀਆਂ ’ਤੇ ਹੈ, ਉਹ ਮਾਤਾ ਜੀ ਵੱਲੋਂ ਦਿੱਤੇ ਗਏ ਚੰਗੇ ਮਾਰਗ ਦਰਸ਼ਨ ਅਤੇ ਉੱਚੇ-ਸੁੱਚੇ ਸੰਸਕਾਰਾਂ ਦੀ ਬਦੌਲਤ ਹੀ ਸੰਭਵ ਹੋਇਆ ਹੈ। ਮਾਤਾ ਜੀ ਦੇ ਤੁਰ ਜਾਣ ਨਾਲ ਪਰਿਵਾਰ ਅਤੇ ਸਮਾਜ ਨੂੰ ਇਕ ਅਜਿਹਾ ਘਾਟਾ ਪਿਆ ਹੈ ਜੋ ਕਦੇ ਵੀ ਪੂਰਾ ਨਹੀਂ ਹੋ ਸਕਦਾ। ਇਸ ਮੌਕੇ ਯੂਥ ਆਗੂ ਅਰੁਣ ਕੁਮਾਰ ਬਾਂਸਲ, ਕਾਰੋਬਾਰੀ ਵਿਜੈ ਕੁਮਾਰ ਬਾਂਸਲ, ਗੁਰਜੰਟ ਸਿੰਘ ਧਾਲੀਵਾਲ, ਭੁਪਿੰਦਰ ਕੁਮਾਰ ਰਾਏਸਰ, ਮਾਣਾ ਭਰੋੜੀਆ, ਜਗਮੋਹਣ ਸ਼ਾਹ, ਗੁਰਪ੍ਰੀਤ ਸਿੰਘ ਭੁੱਲਰ, ਸ਼ਿੰਦਾ ਧਾਲੀਵਾਲ, ਸਤਨਾਮ ਸਿੰਘ ਧਾਲੀਵਾਲ, ਰਾਂਝਾ ਸਿੰਘ ਧਾਲੀਵਾਲ, ਰਾਜਵਿੰਦਰ ਸਿੰਘ ਬਡਬਰ, ਗੁਰਦੀਪ ਸਿੰਘ ਭੁੱਲਰ, ਕੁਲਵਿੰਦਰ ਸਿੰਘ ਨੰਬਰਦਾਰ, ਸੁਖਪਾਲ ਸਿੰਘ ਜੇਠੀ, ਸੰਸਾਰ ਚੰਦ ਪੰਡਿਤ, ਪ੍ਰਧਾਨ ਕੁਲਵਿੰਦਰ ਕੁਮਾਰ ਸ਼ਿਵ ਮੰਤਰ ਕਮੇਟੀ, ਗੋਬਿੰਦ ਪਾਲ ਪੰਡਿਤ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੰਦਰ ਸ੍ਰੀ ਬੀਬੜੀਆਂ ਮਾਈਆਂ ’ਤੇ ਮੇਲਾ ਭਰਿਆ ਅਗਲੀ ਖ਼ਬਰ ਪਿੰਡ ਚੀਮਾ ਸਮੇਤ ਹੋਰ ਨੇੜਲੇ ਪਿੰਡਾਂ ’ਚ ਹੋਈ ਗੜੇਮਾਰੀ ਕਾਰਨ ਝੋਨੇ ਦੀ ਪੱਕੀ ਫ਼ਸਲ ਵੱਡੀ ਪੱਧਰ ’ਤੇ ਤਬਾਹ
Ad Position 24