25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸਾਬਕਾ ਫ਼ੌਜੀਆਂ ਨੇ ਡਰੱਗ ਇੰਸਪੈਕਟਰ ਨੇਹਾ ਸ਼ੋਰੀ ਦੇ ਕਤਲ ਦੀ ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ-ਕੈਪਟਨ ਸਿੱਧੂ

ਬਰਨਾਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸਾਬਕਾ ਆਰਮੀ ਅਫ਼ਸਰ ਕੈਪਟਨ ਕੈਲਾਸ਼ ਸ਼ੋਰੀ ਦੀ ਧੀ ਡਰੱਗ ਇੰਸਪੈਕਟਰ ਨੇਹਾ ਸ਼ੋਰੀ ਜੋ ਕਿ ਆਪਣੀ ਡਿਊਟੀ ਇਮਾਨਦਾਰੀ ਨਾਲ ਕਰ ਰਹੀ ਸੀ, ਨੂੰ ਡਰੱਗ ਮਾਫ਼ੀਆ ਨੇ ਅੱਜ ਤੋਂ ਕੁੱਝ ਮਹੀਨੇ ਪਹਿਲਾਂ ਖਰੜ ਵਿਚ ਕਤਲ ਕਰ ਦਿੱਤਾ ਸੀ ਕਿਉਂਕਿ ਮਾਫ਼ੀਆ ਵਾਲੇ ਉਸ ਨੂੰ ਆਪਣੇ ਰਾਹ ਦਾ ਰੋੜਾ ਸਮਝਦੇ ਸਨ। ਇਸ ਸਬੰਧ ਵਿਚ ਸਾਬਕਾ ਸੈਨਿਕਾਂ ਵਲੋਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਕ ਲਿਖਤੀ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਡਰੱਗ ਇੰਸਪੈਕਟਰ ਨੇਹਾ ਸ਼ੋਰੀ ਕੇਸ ਦੀ ਜਾਂਚ ਸੀ.

Ad Position 21
No active advertisement
ਅਜੀਤ ਡੈਸਕ 26-10-2026
ਬਰਨਾਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸਾਬਕਾ ਆਰਮੀ ਅਫ਼ਸਰ ਕੈਪਟਨ ਕੈਲਾਸ਼ ਸ਼ੋਰੀ ਦੀ ਧੀ ਡਰੱਗ ਇੰਸਪੈਕਟਰ ਨੇਹਾ ਸ਼ੋਰੀ ਜੋ ਕਿ ਆਪਣੀ ਡਿਊਟੀ ਇਮਾਨਦਾਰੀ ਨਾਲ ਕਰ ਰਹੀ ਸੀ, ਨੂੰ ਡਰੱਗ ਮਾਫ਼ੀਆ ਨੇ ਅੱਜ ਤੋਂ ਕੁੱਝ ਮਹੀਨੇ ਪਹਿਲਾਂ ਖਰੜ ਵਿਚ ਕਤਲ ਕਰ ਦਿੱਤਾ ਸੀ ਕਿਉਂਕਿ ਮਾਫ਼ੀਆ ਵਾਲੇ ਉਸ ਨੂੰ ਆਪਣੇ ਰਾਹ ਦਾ ਰੋੜਾ ਸਮਝਦੇ ਸਨ। ਇਸ ਸਬੰਧ ਵਿਚ ਸਾਬਕਾ ਸੈਨਿਕਾਂ ਵਲੋਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਕ ਲਿਖਤੀ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਡਰੱਗ ਇੰਸਪੈਕਟਰ ਨੇਹਾ ਸ਼ੋਰੀ ਕੇਸ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਈ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਸੈਨਿਕ ਵਿੰਗ ਦੇ ਸੂਬਾ ਆਗੂ ਅਤੇ ਭਾਜਪਾ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਨੇਹਾ ਦੇ ਮਾਤਾ-ਪਿਤਾ ਨੂੰ ਇਸ ਗੱਲ ਦਾ ਖ਼ਦਸ਼ਾ ਹੈ ਕਿ ਉਸ ਦੀ ਮੌਤ ਦੇ ਪਿੱਛੇ ਕੋਈ ਵੱਡਾ ਡਰੱਗ ਮਾਫ਼ੀਆ ਸੀ। ਪੁਲਿਸ ਨੇ ਇਹ ਕੇਸ ਇਹ ਕਹਿ ਕੇ ਬੰਦ ਕਰ ਦਿੱਤਾ ਹੈ ਕਿ ਜਿਸ ਨੇ ਗੋਲੀ ਮਾਰੀ ਸੀ ਉਸ ਨੇ ਆਪਣੇ ਆਪ ਨੂੰ ਖ਼ਤਮ ਕਰ ਲਿਆ ਹੈ। ਕੈਪਟਨ ਸਿੱਧੂ ਨੇ ਕਿਹਾ ਕਿ ਇੱਥੇ ਦੇਖਣ ਵਾਲੀ ਤਾਂ ਇਹ ਗੱਲ ਹੈ ਕਿ ਕੀ ਉਹ ਆਦਮੀ ਨੂੰ ਕਿਸੇ ਹੋਰ ਨੇ ਤਾਂ ਨਹੀਂ ਗੋਲੀ ਮਾਰ ਦਿੱਤੀ ਜਾਂ ਉਸ ਨੇ ਕਿਸੇ ਦਬਾਅ ਥੱਲੇ ਦਾ ਆਪਣੇ ਆਪ ਨੂੰ ਗੋਲੀ ਨਹੀਂ ਮਾਰੀ ਜਿਵੇਂਕਿ ਸ਼ੱਕ ਕੀਤਾ ਜਾ ਰਿਹਾ। ਇਸ ਲਈ ਸਮੂਹ ਸਾਬਕਾ ਸੈਨਿਕਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਨੇਹਾ ਸ਼ੋਰੀ ਜੋ ਕਿ ਬਹੁਤ ਹੀ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾ ਰਹੀ ਸੀ, ਨੂੰ ਇਨਸਾਫ਼ ਦਿਵਾਉਣ ਲਈ ਤੁਰੰਤ ਪ੍ਰਭਾਵ ਨਾਲ ਸੀ.ਬੀ.ਆਈ. ਜਾਂਚ ਦਾ ਹੁਕਮ ਦਿੱਤਾ ਜਾਵੇ। ਇਸ ਮੌਕੇ ਸੂਬੇਦਾਰ ਮੇਜਰ ਰਾਜ ਸਿੰਘ, ਕੈਪਟਨ ਬਿੱਕਰ ਸਿੰਘ, ਕੈਪਟਨ ਵਿਕਰਮ ਸਿੰਘ, ਕੈਪਟਨ ਹਰਜਿੰਦਰ ਸਿੰਘ, ਵਾਰੰਟ ਅਫ਼ਸਰ ਸ਼ਮਸ਼ੇਰ ਸਿੰਘ ਸੇਖੋਂ, ਵਾਰੰਟ ਅਫ਼ਸਰ ਬਲਵਿੰਦਰ ਸਿੰਘ ਢੀਂਡਸਾ, ਸੂਬੇਦਾਰ ਮੇਜਰ ਅਮਰਜੀਤ ਸਿੰਘ ਦਰਾਜ, ਸੂਬੇਦਾਰ ਕਮਲਜੀਤ ਸ਼ਰਮਾ, ਸੂਬੇਦਾਰ ਹਰਜਿੰਦਰ ਸਿੰਘ, ਸੂਬੇਦਾਰ ਇੰਦਰਜੀਤ ਸਿੰਘ, ਹੌਲਦਾਰ ਬਸੰਤ ਸਿੰਘ, ਸੂਬੇਦਾਰ ਸੌਦਾਗਰ ਸਿੰਘ, ਸੂਬੇਦਾਰ ਸਰਬਜੀਤ ਸਿੰਘ, ਹੌਲਦਾਰ ਬਲਦੇਵ ਸਿੰਘ ਹਮੀਦੀ, ਹੌਲਦਾਰ ਬਸੰਤ ਸਿੰਘ ਉੱਗੋਕੇ, ਹੌਲਦਾਰ ਰੂਪ ਸਿੰਘ ਮਹਿਤਾ, ਹੌਲਦਾਰ ਜਰਨੈਲ ਸਿੰਘ ਠੁੱਲੀਵਾਲ, ਵਾਰੰਟ ਅਫ਼ਸਰ ਜਗਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੈਸਿਆਂ ਦੀ ਧੋਖਾਧੜੀ ਕਰਨ ’ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਚੇਅਰਮੈਨ ਪੁਨੀਤ ਮਾਨ ਵਲੋਂ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲੋਕਾਂ ਨੂੰ ਪ੍ਰਾਪਰਟੀ ਕਾਰਡ ਸੌਂਪੇ
Ad Position 24