2027 ਦੀਆਂ ਚੋਣਾਂ ਵਿਚ ਯੂਥ ਕਾਂਗਰਸ ਦੀ ਹੋਵੇਗੀ ਅਹਿਮ ਭੂਮਿਕਾ-ਜਸਕਰਨ ਸਿੰਘ ਸੰਧੂ
ਬਰਨਾਲਾ, 26 ਅਕਤੂਬਰ (ਰਾਜ ਪਨੇਸਰ)-ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਯੂਥ ਕਾਂਗਰਸ ਵਲੋਂ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਨਾਲ ਜੋੜਨ ਲਈ ਸਰਗਰਮੀਆਂ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਯੂਥ ਕਾਂਗਰਸ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਜਸਕਰਨ ਸੰਧੂ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਯੂਥ ਕਾਂਗਰਸ ਦੇ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਮਹੱਤਵਪੂਰਨ ਰਹੇਗਾ।
ਬਰਨਾਲਾ, 26 ਅਕਤੂਬਰ (ਰਾਜ ਪਨੇਸਰ)-ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਯੂਥ ਕਾਂਗਰਸ ਵਲੋਂ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਨਾਲ ਜੋੜਨ ਲਈ ਸਰਗਰਮੀਆਂ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਯੂਥ ਕਾਂਗਰਸ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਜਸਕਰਨ ਸੰਧੂ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਯੂਥ ਕਾਂਗਰਸ ਦੇ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਮਹੱਤਵਪੂਰਨ ਰਹੇਗਾ। ਸ: ਸੰਧੂ ਨੇ ਕਿਹਾ ਕਿ ਨੌਜਵਾਨਾਂ ਦੇ ਰੁਜ਼ਗਾਰ, ਨਸ਼ਿਆਂ ਦੀ ਸਮੱਸਿਆ, ਕਿਸਾਨਾਂ ਦੇ ਮੁੱਦਿਆਂ ਅਤੇ ਪੰਜਾਬ ਦੇ ਭਵਿੱਖ ਨਾਲ ਜੁੜੇ ਸਵਾਲਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਦੀ ਲੋੜ ਹੈ। ਯੂਥ ਕਾਂਗਰਸ ਦੇ ਵਰਕਰ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨਾਲ ਸੰਪਰਕ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਲਈ ਹਰ ਅਹੁਦੇਦਾਰ ਅਤੇ ਵਰਕਰ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਜਥੇਬੰਦੀ ਨੂੰ ਮਜ਼ਬੂਤ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ। ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਅਤੇ ਜ਼ਮੀਨੀ ਪੱਧਰ ’ਤੇ ਮਿਹਨਤ ਨਾਲ ਹੀ ਲੋਕਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾ ਸਕਦਾ ਹੈ।