26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਇੰਸਪੈਕਟਰ ਹਰਸਿਮਰਨਜੀਤ ਸਿੰਘ ਨੇ ਥਾਣਾ ਤਪਾ ਦੇ ਐਸ.ਐਚ.ਓ. ਵਜੋਂ ਅਹੁਦਾ ਸੰਭਾਲਿਆ

ਤਪਾ ਮੰਡੀ, 26 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਥਾਣਾ ਤਪਾ ਵਿਖੇ ਨਵ ਨਿਯੁਕਤ ਮੁਖੀ ਵਜੋਂ ਇੰਸਪੈਕਟਰ ਹਰਸਿਮਰਨਜੀਤ ਸਿੰਘ ਨੇ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਥਾਣਾ ਭਦੌੜ ਦੇ ਇੰਚਾਰਜ ਸਨ।

Ad Position 21
No active advertisement
ਥਾਣਾ ਤਪਾ ਵਿਖੇ ਅਹੁਦਾ ਸੰਭਾਲਣ ਉਪਰੰਤ ਨਵ-ਨਿਯੁਕਤ ਥਾਣਾ ਮੁਖੀ ਹਰਸਿਮਰਨਜੀਤ ਸਿੰਘ। 27-10-2026
ਤਪਾ ਮੰਡੀ, 26 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਥਾਣਾ ਤਪਾ ਵਿਖੇ ਨਵ ਨਿਯੁਕਤ ਮੁਖੀ ਵਜੋਂ ਇੰਸਪੈਕਟਰ ਹਰਸਿਮਰਨਜੀਤ ਸਿੰਘ ਨੇ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਥਾਣਾ ਭਦੌੜ ਦੇ ਇੰਚਾਰਜ ਸਨ। ਅਹੁਦਾ ਸੰਭਾਲਣ ਤੋਂ ਬਾਅਦ ਗੱਲਬਾਤ ਕਰਦਿਆਂ ਹਰਸਿਮਰਨਜੀਤ ਸਿੰਘ ਨੇ ਕਿਹਾ ਕਿ ਸੀਨੀਅਰ ਪੁਲਿਸ ਕਪਤਾਨ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਸਦਰ ਪੁਲਸ ਤਪਾ ਵਲੋਂ ਇਲਾਕੇ ਵਿਚ ਪੂਰੀ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਸਖ਼ਤਾਈ ਕੀਤੀ ਜਾਵੇਗੀ। ਉਨ੍ਹਾਂ ਨਸ਼ਾ ਤਸਕਰਾਂ ਅਤੇ ਗੁੰਡਾ ਅਨਸਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜਾਂ ਤਾਂ ਉਹ ਮਾੜੇ ਧੰਦੇ ਛੱਡ ਦੇਣ ਜਾਂ ਫਿਰ ਇਲਾਕਾ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਕੋਈ ਨਸ਼ਾ ਤਸਕਰੀ ਜਾਂ ਕੋਈ ਹੋਰ ਦੋ ਨੰਬਰ ਦਾ ਕਾਰੋਬਾਰ ਜਾਂ ਗੁੰਡਾਗਰਦੀ ਕਰਦਾ ਪਾਇਆ ਜਾਂਦਾ ਹੈ ਤਾਂ ਉਹ ਉਸ ਨੂੰ ਕਿਸੇ ਵੀ ਕੀਮਤ ’ਤੇ ਨਹੀਂ ਬਖ਼ਸ਼ਣਗੇ ਅਤੇ ਗ੍ਰਿਫ਼ਤਾਰ ਕਰ ਕੇ ਬਣਦੀ ਕਾਰਵਾਈ ਅਮਲ ’ਚ ਲਿਆਉਣਗੇ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਦਰ ਪੁਲਿਸ ਤਪਾ ਦਾ ਵੱਧ ਤੋਂ ਵੱਧ ਸਹਿਯੋਗ ਕਰਨ। ਪੁਲਿਸ ਉਨ੍ਹਾਂ ਦੀ ਸੁਰੱਖਿਆ ਲਈ 24 ਘੰਟੇ ਹਾਜ਼ਰ ਹੈ। ਦੱਸ ਦੇਈਏ ਕਿ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਦੀ ਬਦਲੀ ਥਾਣਾ ਭਦੌੜ ਵਿਖੇ ਹੋ ਗਈ ਹੈ। ਇਸ ਮੌਕੇ ਸਬ ਇੰਸਪੈਕਟਰ ਰਣਜੀਤ ਸਿੰਘ, ਸਿਟੀ ਇੰਚਾਰਜ ਕੁਲਵੰਤ ਸਿੰਘ, ਸਹਾਇਕ ਥਾਣੇਦਾਰ ਰਾਜਵਿੰਦਰ ਸਿੰਘ , ਮੁੱਖ ਮੁਨਸ਼ੀ ਜਗਦੀਪ ਸਿੰਘ, ਹੌਲਦਾਰ ਸੁਪਿੰਦਰ ਸਿੱਧੂ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਝਾੜੂ ਫ਼ੂਕ ਕੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਵੱਡੇ ਪੱਧਰ ’ਤੇ ਖੇਡ ਗਰਾਉਂਡ ਬਣਾਏ-ਲਵਦੀਪ ਸਿੰਘ ਭਗਤਪੁਰਾ
Ad Position 24