26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪਿੰਡ ਛੀਨੀਵਾਲ ਖ਼ੁਰਦ ਵਿਖੇ ਚੇਅਰਮੈਨ ਪੁਨੀਤ ਮਾਨ ਅਤੇ ਹੋਰ ਆਗੂਆਂ ਦਾ ਪੰਚਾਇਤ ਵਲੋਂ ਵਿਸ਼ੇਸ਼ ਸਨਮਾਨ

ਟੱਲੇਵਾਲ, 26 ਅਕਤੂਬਰ (ਸੋਨੀ ਚੀਮਾ)-ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਮਾਲਕਾਨਾ ਹੱਕ ਦੇਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ (ਲਾਲ ਲਕੀਰ) ਸਕੀਮ ਤਹਿਤ ਪਿੰਡ ਛੀਨੀਵਾਲ ਖ਼ੁਰਦ ਵਿਖੇ ਇਕ ਵਿਸ਼ੇਸ਼ ਸਮਾਗਮ ਸਰਪੰਚ ਬਲਵਿੰਦਰ ਸਿੰਘ ਛੀਨੀਵਾਲ ਖ਼ੁਰਦ ਦੀ ਅਗਵਾਈ ਵਿਚ ਸਮੂਹ ਪੰਚਾਇਤ ਵਲੋਂ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਪਿੰਡ ਦੇ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਤੇ ਘਰਾਂ ਦੇ ਪ੍ਰਾਪਰਟੀ ਕਾਰਡ ਵੰਡੇ ਗਏ।

Ad Position 21
No active advertisement
ਪਿੰਡ ਛੀਨੀਵਾਲ ਖ਼ੁਰਦ ਵਿਖੇ ਸਮਾਗਮ ਉਪਰੰਤ ਚੇਅਰਮੈਨ ਪੁਨੀਤ ਮਾਨ ਸਮੇਤ ਹੋਰ ਆਗੂਆਂ ਦਾ ਸਨਮਾਨ ਕਰਦੇ ਹੋਏ ਪਿੰਡ ਵਾਸੀ। ਤਸਵੀਰ : ਸੋਨੀ ਚੀਮਾ 27-10-2026
ਟੱਲੇਵਾਲ, 26 ਅਕਤੂਬਰ (ਸੋਨੀ ਚੀਮਾ)-ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਮਾਲਕਾਨਾ ਹੱਕ ਦੇਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ (ਲਾਲ ਲਕੀਰ) ਸਕੀਮ ਤਹਿਤ ਪਿੰਡ ਛੀਨੀਵਾਲ ਖ਼ੁਰਦ ਵਿਖੇ ਇਕ ਵਿਸ਼ੇਸ਼ ਸਮਾਗਮ ਸਰਪੰਚ ਬਲਵਿੰਦਰ ਸਿੰਘ ਛੀਨੀਵਾਲ ਖ਼ੁਰਦ ਦੀ ਅਗਵਾਈ ਵਿਚ ਸਮੂਹ ਪੰਚਾਇਤ ਵਲੋਂ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਪਿੰਡ ਦੇ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਤੇ ਘਰਾਂ ਦੇ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਚੇਅਰਮੈਨ ਪੁਨੀਤ ਮਾਨ ਅਤੇ ਹੋਰ ਪ੍ਰਮੁੱਖ ਸਿਆਸੀ ਤੇ ਪ੍ਰਸ਼ਾਸਨਿਕ ਆਗੂਆਂ ਨੇ ਸ਼ਿਰਕਤ ਕੀਤੀ ਅਤੇ ਲਾਭਪਾਤਰੀਆਂ ਨੂੰ ਕਾਰਡ ਸੌਂਪੇ। ਪ੍ਰਾਪਰਟੀ ਕਾਰਡ ਹਾਸਲ ਕਰਨ ਤੋਂ ਬਾਅਦ ਪਿੰਡ ਵਾਸੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ, ਕਿਉਂਕਿ ਹੁਣ ਉਹ ਆਪਣੇ ਘਰਾਂ ’ਤੇ ਬੈਂਕ ਲੋਨ ਲੈਣ ਅਤੇ ਹੋਰ ਸਰਕਾਰੀ ਸਹੂਲਤਾਂ ਦਾ ਲਾਭ ਉਠਾਉਣ ਦੇ ਸਮਰੱਥ ਹੋ ਗਏ ਹਨ। ਕਾਰਡ ਵੰਡਣ ਦੀ ਪ੍ਰਕਿਰਿਆ ਉਪਰੰਤ, ਪਿੰਡ ਦੀ ਪੰਚਾਇਤ ਅਤੇ ਮੁਹਤਬਰਾਂ ਵਲੋਂ ਚੇਅਰਮੈਨ ਪੁਨੀਤ ਮਾਨ, ਸ੍ਰੀ ਭੀਸਮ ਬਾਂਸਲ ਤਹਿਸੀਲਦਾਰ, ਲਖਵਿੰਦਰ ਸਿੰਘ ਸੰਮਤੀ ਮੈਂਬਰ, ਪ੍ਰਿਤਪਾਲ ਸਿੰਘ ਗਹਿਲ ਬਲਾਕ ਪ੍ਰਧਾਨ, ਅੰਤਪਾਲ ਸਿੰਘ ਗਹਿਲ ਅਤੇ ਉਨ੍ਹਾਂ ਨਾਲ ਆਏ ਹੋਰਨਾਂ ਸੀਨੀਅਰ ਆਗੂਆਂ ਦਾ ਵਿਸ਼ੇਸ਼ ਤੌਰ ’ਤੇ ਸਿਰੋਪਾਉ ਭੇਟ ਕਰ ਕੇ ਸ਼ਾਨਦਾਰ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਪੁਨੀਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਮਾਲਕਾਨਾ ਹੱਕ ਮਿਲਣ ਨਾਲ ਸਦੀਆਂ ਪੁਰਾਣੇ ਝਗੜਿਆਂ ਦਾ ਖ਼ਾਤਮਾ ਹੋਵੇਗਾ। ਉਨ੍ਹਾਂ ਪਿੰਡ ਵਾਸੀਆਂ ਦਾ ਇਸ ਨਿੱਘੇ ਸਨਮਾਨ ਲਈ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਬਲਵਿੰਦਰ ਸਿੰਘ ਛੀਨੀਵਾਲ ਖ਼ੁਰਦ, ਸਮਾਜ ਸੇਵੀ ਚਰਨਜੀਤ ਸਿੰਘ ਧਾਲੀਵਾਲ, ਲਖਵਿੰਦਰ ਸਿੰਘ ਸੰਮਤੀ ਮੈਂਬਰ, ਸਤਵਿੰਦਰ ਸਿੰਘ ਸੈਕਟਰੀ, ਪਰਮਿੰਦਰ ਸਿੰਘ ਨੰਬਰਦਾਰ, ਸੁਖਪਾਲ ਸਿੰਘ ਪੰਚ, ਗੁਰਮੇਲ ਸਿੰਘ ਗੇਲਾ ਪੰਚ, ਸੁਰਿੰਦਰ ਕੌਰ ਪੰਚ, ਗੁਰਪ੍ਰੀਤ ਕੌਰ ਪੰਚ, ਸਵਰਨ ਕੌਰ ਪੰਚ, ਵੀਰਪਾਲ ਕੌਰ ਪੰਚ, ਪ੍ਰਭਜੋਤ ਸਿੰਘ ਪੰਚ, ਬਲਰਾਜ ਸਿੰਘ ਲੀਲਾ, ਰੈਸੀ ਛੀਨੀਵਾਲ ਖ਼ੁਰਦ, ਮਨਜੀਤ ਸਿੰਘ ਸਹਿਜੜਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੜੇਮਾਰੀ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦੀ ਸਰਕਾਰ ਤੁਰੰਤ ਭਰਪਾਈ ਕਰੇ-ਸੰਯੁਕਤ ਮੋਰਚਾ ਅਗਲੀ ਖ਼ਬਰ ਸੰਸਦ ਮੈਂਬਰ ਮੀਤ ਹੇਅਰ ਨੇ ਰਾਮ ਰਾਜਿਆ ਕਾਲੋਨੀ ’ਚ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ
Ad Position 24