ਡੀ.ਐਸ.ਪੀ. ਦੀ ਅਗਵਾਈ ’ਚ ਕੈਮਿਸਟਾਂ ਨਾਲ ਮੀਟਿੰਗ
ਦਿੜ੍ਹਬਾ ਮੰਡੀ, 27 ਅਕਤੂਬਰ (ਹਰਬੰਸ ਸਿੰਘ ਛਾਜਲੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਲੈ ਕੇ ਦਿੜ੍ਹਬਾ ਵਿਖੇ ਡੀ. ਐਸ.
ਦਿੜ੍ਹਬਾ ਮੰਡੀ, 27 ਅਕਤੂਬਰ (ਹਰਬੰਸ ਸਿੰਘ ਛਾਜਲੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਲੈ ਕੇ ਦਿੜ੍ਹਬਾ ਵਿਖੇ ਡੀ.ਐਸ.ਪੀ. ਡਾ. ਰੁਪਿੰਦਰ ਕੌਰ ਬਾਜਵਾ ਦੀ ਅਗਵਾਈ ਹੇਠ ਦਿੜ੍ਹਬਾ ਅਤੇ ਨੇੜਲੇ ਪਿੰਡਾਂ ਦੇ ਕੈਮਿਸਟਾਂ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਡਰੱਗ ਇੰਸਪੈਕਟਰ ਸੰਤੋਸ਼ ਜਿੰਦਲ ਅਤੇ ਐਸ.ਐਚ.ਓ. ਦਿੜ੍ਹਬਾ ਦਵਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਡੀ.ਐਸ.ਪੀ. ਡਾ. ਬਾਜਵਾ ਨੇ ਕਿਹਾ ਕਿ ਸਰਕਾਰ ਵਲੋਂ ਹਾਲਾਤ ਨੂੰ ਦੇਖਦੇ ਹੋਏ ਨਵੀਂਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਵਿੱਚ ਡਰੱਗਸ ਦੇ ਕਾਨੂੰਨਾਂ ਦੇ ਅਨੁਸਾਰ ਹੀ ਗ੍ਰਾਹਕ ਨੂੰ ਦਵਾਈ ਵੇਚੀ ਜਾਵੇ। ਹਰ ਇੱਕ ਦਵਾਈ ਦਾ ਰਜਿਸਟਰ ਵਿੱਚ ਰਿਕਾਰਡ ਰੱਖਿਆ ਜਾਵੇ। ਕੋਈ ਵੀ ਇਸ ਤਰ੍ਹਾਂ ਦੀ ਦਵਾਈ ਜਾਂ ਗੋਲੀ ਕਿਸੇ ਵੀ ਅਣਜਾਣ ਵਿਅਕਤੀ ਨੂੰ ਨਾ ਦਿੱਤੀ ਜਾਵੇ ਜਿਸ ਦਾ ਸਬੰਧ ਨਸ਼ੇ ਨਾਲ ਹੋਵੇ। ਜੇਕਰ ਕੋਈ ਵੀ ਦੁਕਾਨਦਾਰ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰੇਗਾ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡਰੱਗ ਇੰਸਪੈਕਟਰ ਸੰਤੋਸ਼ ਜਿੰਦਲ ਨੇ ਕਿਹਾ ਕਿ ਕੋਈ ਵੀ ਦਵਾਈ ਵਿਕਰੇਤਾ ਬਿਨਾਂ ਕਿਸੇ ਡਾਕਟਰੀ ਦੀ ਪਰਚੀ ਤੋਂ ਦਵਾਈ ਨਹੀਂ ਵੇਚ ਸਕਦਾ। ਦੁਕਾਨ ਵਿੱਚ ਰੱਖੀ ਹਰ ਦਵਾਈ ਦਾ ਬਿੱਲ ਅਤੇ ਵੇਚੀ ਗਈ ਦਵਾਈ ਦਾ ਰਜਿਸਟਰ ਦੇ ਵਿੱਚ ਦਰਜ ਹੋਣਾ ਜ਼ਰੂਰੀ ਹੈ। ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਡਾਕਟਰ ਸਤੀਸ਼ ਕੁਮਾਰ ਨੇ ਕਿਹਾ ਕਿ ਸਰਕਾਰ ਵਲੋਂ ਅਤੇ ਮੈਡੀਸਨ ਵਿਭਾਗ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਹਿਲਾਂ ਵੀ ਪੂਰਨ ਤੌਰ’ ਤੇ ਪਾਲਣਾ ਕੀਤੀ ਜਾ ਰਹੀ ਹੈ।