ਵਾਈ.ਐਸ. ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਦੌਰਾ ਕੀਤਾ
ਬਰਨਾਲਾ, 27 ਅਕਤੂਬਰ (ਅਸ਼ੋਕ ਭਾਰਤੀ)-ਵਾਈ. ਐਸ.
ਬਰਨਾਲਾ, 27 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ. ਯੈਨਿਟਿਕਸ ਸਕੂਲ ਬਰਨਾਲਾ ਦੇ ਨਰਸਰੀ ਜਮਾਤ ਦੇ ਲਗਭਗ 150 ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਦੇ ਨਾਲ ਸਥਾਨਕ ਗੁਰਦੁਆਰਾ ਸਾਹਿਬ ਦਾ ਦੌਰਾ ਕੀਤਾ ਅਤੇ ਮੱਥਾ ਟੇਕਿਆ, ਮਧੁਰ ਗੁਰਬਾਣੀ ਦਾ ਸਬਰ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸੰਸਥਾ ਦੇ ਪ੍ਰਿੰਸੀਪਲ ਪੂਜਾ ਵਰਮਾ ਨੇ ਕਿਹਾ ਕਿ ਅਜਿਹੇ ਵਿੱਦਿਅਕ ਟੂਰ ਛੋਟੇ ਬੱਚਿਆਂ ਵਿਚ ਸਭਿਆਚਾਰ ਜਾਗਰੂਕਤਾ, ਸਾਰੇ ਧਰਮਾ ਪ੍ਰਤੀ ਸਤਿਕਾਰ ਅਤੇ ਪਿਆਰ, ਹਮਦਰਦੀ ਅਤੇ ਆਪਸੀ ਸਹਿਣ ਦੀ ਭਾਵਨਾ ਦਾ ਵਿਕਾਸ ਕਰਨਾ ਹੈ।