28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੇ ਵਿਦਿਆਰਥੀਆਂ ਵਲੋਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ

ਹੰਡਿਆਇਆ, 27 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੇ ਵਿਦਿਆਰਥੀਆਂ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਵਿੱਦਿਅਕ ਦੌਰਾ ਕੀਤਾ। ਪ੍ਰਿੰਸੀਪਲ ਡਾਕਟਰ ਰੁਪਿੰਦਰ ਕੌਰ ਬਾਜਵਾ ਨੇ ਦੱਸਿਆ ਕਿ ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵਿਗਿਆਨਕ ਜਾਣਕਾਰੀ ਪ੍ਰਦਾਨ ਕਰਨਾ ਅਤੇ ਉਨ੍ਹਾਂ ਵਿਚ ਵਿਗਿਆਨ ਪ੍ਰਤੀ ਰੁਚੀ ਪੈਦਾ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 28-10-2026
ਹੰਡਿਆਇਆ, 27 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੇ ਵਿਦਿਆਰਥੀਆਂ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਵਿੱਦਿਅਕ ਦੌਰਾ ਕੀਤਾ। ਪ੍ਰਿੰਸੀਪਲ ਡਾਕਟਰ ਰੁਪਿੰਦਰ ਕੌਰ ਬਾਜਵਾ ਨੇ ਦੱਸਿਆ ਕਿ ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵਿਗਿਆਨਕ ਜਾਣਕਾਰੀ ਪ੍ਰਦਾਨ ਕਰਨਾ ਅਤੇ ਉਨ੍ਹਾਂ ਵਿਚ ਵਿਗਿਆਨ ਪ੍ਰਤੀ ਰੁਚੀ ਪੈਦਾ ਕਰਨਾ ਸੀ। ਇਸ ਦੌਰਾਨ ਵਿਦਿਆਰਥੀਆਂ ਨੇ ਸਾਇੰਸ ਸਿਟੀ ਵਿਚ ਵਿਗਿਆਨ ਨਾਲ ਸਬੰਧਿਤ ਵੱਖ-ਵੱਖ ਪ੍ਰਦਰਸ਼ਨੀਆਂ, ਮਾਡਲਾਂ ਅਤੇ ਜਾਣਕਾਰੀ ਭਰਪੂਰ ਗਤੀਵਿਧੀਆਂ ਨੂੰ ਦੇਖਿਆ। ਉਨ੍ਹਾਂ ਨੇ ਵਿਗਿਆਨ ਦੇ ਵੱਖ-ਵੱਖ ਸਿਧਾਂਤਾਂ ਨੂੰ ਨੇੜਿਉਂ ਸਮਝਿਆ ਅਤੇ ਨਵੀਆਂ ਜਾਣਕਾਰੀਆਂ ਪ੍ਰਾਪਤ ਕੀਤੀਆਂ। ਇਸ ਦੌਰੇ ਨੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕੀਤਾ ਅਤੇ ਉਨ੍ਹਾਂ ਨੂੰ ਕਿਤਾਬੀ ਪੜ੍ਹਾਈ ਦੇ ਨਾਲ-ਨਾਲ ਵਿਹਾਰਕ ਸਿੱਖਿਆ ਦੀ ਮਹੱਤਤਾ ਬਾਰੇ ਵੀ ਜਾਣੂ ਕਰਵਾਇਆ। ਇਸ ਮੌਕੇ ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੇ ਫਾਉਂਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਮੰਦਰ ਸਿੰਘ ਅਤੇ ਐਮ.ਡੀ. ਚਮਕੌਰ ਸਿੰਘ ਬਾਜਵਾ ਅਤੇ ਵਿਦਿਆਰਥੀ ਤੇ ਸਮੂਹ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਭਗਤਪੁਰਾ ਮੌੜ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ ਅਗਲੀ ਖ਼ਬਰ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਪ੍ਰਕਾਸ਼ ਪੁਰਬ ਮਨਾਇਆ
Ad Position 24