ਸਰਕਾਰ ਧੱਕਾ ਕਰਨ ਦੀ ਬਜਾਏ , ਪੀੜਤ ਪਰਿਵਾਰਾਂ ਦਾ ਦੁੱਖ ਸਮਝਣ ਦੀ ਕੋਸ਼ਿਸ਼ ਕਰੇ - ਗੁਰਪ੍ਰੀਤ ਰੂੜੇਕੇ
ਬਰਨਾਲਾ, 28 ਅਕਤੂਬਰ (ਅਸ਼ੋਕ ਭਾਰਤੀ)-ਸੀ. ਪੀ.
ਬਰਨਾਲਾ, 28 ਅਕਤੂਬਰ (ਅਸ਼ੋਕ ਭਾਰਤੀ)-ਸੀ.ਪੀ.ਆਈ (ਐਮ ਐਲ) ਲਿਬਰੇਸ਼ਨ ਨੇ ਸ਼ੱਕੀ ਹਾਲਤਾਂ ’ਚ ਮਰਨ ਵਾਲੇ ਪਿੰਡ ਭੰਮੇ ਕਲਾਂ ਦੇ ਇਕ ਨੌਜਵਾਨ ਦੀ ਲਾਸ਼ ਪਿੰਡ ਵਾਸੀਆਂ ਤੋਂ ਜਬਰੀ ਖੋਹਣ ਅਤੇ ਮਾਨਸਾ ਵਿਖੇ ਚੱਲ ਰਹੇ ਇਨਸਾਫ਼ ਮੋਰਚੇ ਉਤੇ ਹਮਲਾ ਕਰ ਕੇ ਕੁਝ ਆਗੂਆਂ ਨੂੰ ਗ੍ਰਿਫਤਾਰ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ। ਇਸ ਸਬੰਧੀ ਕਾਮਰੇਡ ਗੁਰਪ੍ਰੀਤ ਰੂੜੇਕੇ ਨੇ ਕਿਹਾ ਕਿ ਅਜਿਹੇ ਨਾਜ਼ੁਕ ਮੁੱਦਿਆਂ ਦਾ ਆਪਸੀ ਸਹਿਮਤੀ ਨਾਲ ਹੱਲ ਕਰਨ ਦੀ ਬਜਾਏ, ਮਾਨ ਸਰਕਾਰ ਵਲੋਂ ਇਉਂ ਪੁਲਿਸ ਜਬਰ ਨਾਲ ਨਜਿੱਠਣ ਦੀਆਂ ਕੋਸ਼ਿਸ਼ ਦੇ ਨਤੀਜੇ ਬਹੁਤ ਮਾੜੇ ਨਿਕਲਣਗੇ। ਲਿਬਰੇਸ਼ਨ ਨੇ ਗ੍ਰਿਫਤਾਰ ਕੀਤੇ ਆਗੂਆਂ ਨੂੰ ਰਿਹਾਅ ਕਰਨ ਦੀ ਮੰਗ ਕਰਦੇ ਹੋਏ ਕਿਹਾ ਹੈ ਕਿ ਸਰਕਾਰ ਪੀੜਤ ਪਰਿਵਾਰਾਂ ਦਾ ਦੁੱਖ ਸਮਝਣ ਦੀ ਕੋਸ਼ਿਸ਼ ਕਰੇ ਅਤੇ ਐਕਸ਼ਨ ਕਮੇਟੀ ਨਾਲ ਗੱਲਬਾਤ ਕਰ ਕੇ ਇਨ੍ਹਾਂ ਦੁਖਦਾਈ ਮਾਮਲਿਆਂ ਨੂੰ ਮਾਨਵੀ ਨਜ਼ਰੀਏ ਤੋਂ ਹੱਲ ਕਰਨ ਦਾ ਯਤਨ ਕਰੇ। 28 ਬੀਐਨਐਲ16 ਕਾਮਰੇਡ ਗੁਰਪ੍ਰੀਤ ਰੂੜੇਕੇ